ਲਾੜਾ ਬਣੇ ਮਿਲਿੰਦ ਗਾਬਾ, ਦੇਖੋ ਵਿਆਹ ਦੀਆਂ ਨਵੀਆਂ ਤਸਵੀਰਾਂ

written by Lajwinder kaur | April 16, 2022

ਪੰਜਾਬੀ ਗਾਇਕ ਮਿਲਿੰਦ ਗਾਬਾ ਜੋ ਕਿ ਆਪਣੀ ਦੁਲਹਨ ਨੂੰ ਲਿਆਉਣ ਲਈ ਘਰ ਤੋਂ ਆਪਣੀ ਬਰਾਤ ਲੈ ਕੇ ਨਿਕਲ ਚੁੱਕੇ ਹਨ। ਜੀ ਹਾਂ ਲਾੜਾ ਬਣੇ ਮਿਲਿੰਦ ਗਾਬਾ ਦੀਆਂ ਨਵੀਆਂ ਤਸਵੀਰਾਂ ਸਾਹਮਣੇ ਆਈਆਂ ਹਨ। ਕੁਝ ਹੀ ਦੇਰ ‘ਚ ਮਿਲਿੰਦ ਗਾਬਾ ਆਪਣੀ ਪ੍ਰੇਮਿਕਾ ਪ੍ਰਿਆ ਬੈਨੀਵਾਲ ਦੇ ਨਾਲ ਸੱਤ ਫੇਰੇ ਲੈਣਗੇ ਤੇ ਆਪਣੀ ਜ਼ਿੰਦਗੀ ਦਾ ਨਵਾਂ ਆਗਾਜ਼ ਕਰਨਗੇ।

ਹੋਰ ਪੜ੍ਹੋ : ਰਣਬੀਰ ਕਪੂਰ ਦੀ ਪਹਿਲੀ ਦੁਲਹਨ ਦੀਆਂ ਤਸਵੀਰਾਂ ਵਾਇਰਲ, ਆਲੀਆ ਨਹੀਂ ਸਗੋਂ ਇਹ ਮੁਟਿਆਰ ਸੀ ਰਣਬੀਰ ਦੀ ਦੁਲਹਨ

millind gaba as groom

ਤਸਵੀਰਾਂ ‘ਚ ਦੇਖ ਸਕਦੇ ਹੋ ਮਿਲਿੰਦ ਗਾਬਾ ਨੇ ਗਲੇ ‘ਚ ਡਾਲਰਾਂ ਅਤੇ ਨੋਟਾਂ ਵਾਲੇ ਹਾਰ ਪਾਏ ਹੋਏ ਹਨ। ਇੱਕ ਤਸਵੀਰ ‘ਚ ਉਹ ਆਪਣੇ ਮਾਤਾ-ਪਿਤਾ ਤੇ ਭੈਣ ਦੇ ਨਾਲ ਨਜ਼ਰ ਆ ਰਹੇ ਹਨ। ਸੋਸ਼ਲ ਮੀਡੀਆ ਉੱਤੇ ਇਹ ਤਸਵੀਰਾਂ ਖੂਬ ਵਾਇਰਲ ਹੋ ਰਹੀਆਂ ਹਨ।

millind gaba new pics

ਹੋਰ ਪੜ੍ਹੋ : ਗਾਇਕ ਮਿਲਿੰਦ ਗਾਬਾ ਚੜ੍ਹਣ ਜਾ ਰਹੇ ਨੇ ਘੋੜੀ, ਇਸ ਤਰੀਕ ਨੂੰ ਪ੍ਰੇਮਿਕਾ ਪ੍ਰਿਆ ਬੇਨੀਵਾਲ ਨਾਲ ਲੈਣਗੇ ਸੱਤ ਫੇਰੇ

ਮਿਲਿੰਦ ਗਾਬਾ ਨੇ ਆਪਣੇ ਵਿਆਹ ਤੋਂ ਪਹਿਲਾਂ ਹੀ ਆਪਣਾ ਵੈਂਡਿੰਗ ਸੌਂਗ ਰਿਲੀਜ਼ ਕਰ ਦਿੱਤਾ ਹੈ। ਜਿਸ 'ਚ ਉਹ ਆਪਣੀ ਗਰਲਫ੍ਰੈਂਡ ਪ੍ਰਿਆ ਬੈਨੀਵਾਲ ਦੇ ਨਾਲ ਹੀ ਅਦਾਕਾਰੀ ਕਰਦੇ ਹੋਏ ਨਜ਼ਰ ਆ ਰਹੇ ਹਨ। ਇਸ ਗੀਤ ਨੂੰ ਦਰਸ਼ਕਾਂ ਵੱਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਤੁਹਾਨੂੰ ਦੱਸ ਦੇਈਏ ਕਿ ਮਿਲਿੰਦ ਗਾਬਾ ਅਤੇ ਪ੍ਰਿਆ ਬੇਨੀਵਾਲ ਚਾਰ ਸਾਲਾਂ ਤੋਂ ਇੱਕ ਦੂਜੇ ਦੇ ਨਾਲ ਹਨ। ਦੋਵੇਂ ਪਹਿਲੀ ਵਾਰ 14 ਜੁਲਾਈ 2018 ਨੂੰ ਮਿਲੇ ਸਨ। ਉਦੋਂ ਤੋਂ ਹੀ ਦੋਵੇਂ ਇਕੱਠੇ ਹਨ। ਦੋਵਾਂ ਨੇ 2020 ਵਿੱਚ ਰੋਕਾ ਸੈਰੇਮਨੀ ਹੋਈ ਸੀ। ਜੇ ਗੱਲ ਕਰੀਏ ਮਿਲਿੰਦ ਗਾਬਾ ਦੇ ਵਰਕ ਫਰੰਟ ਦੀ ਤਾਂ ਉਨ੍ਹਾਂ ਨੇ ਕਈ ਹਿੱਟ ਗੀਤ ਦਿੱਤੇ ਹਨ । ਉਨ੍ਹਾਂ ਨੇ ਪੰਜਾਬੀ ਮਿਊਜ਼ਿਕ ਇੰਡਸਟਰੀ ਦੇ ਕਈ ਨਾਮੀ ਗਾਇਕਾਂ ਦੇ ਨਾਲ ਕੰਮ ਕੀਤਾ ਹੈ। ਇਸ ਤੋਂ ਇਲਾਵਾ ਉਹ ਬਾਲੀਵੁੱਡ ਫ਼ਿਲਮਾਂ ‘ਚ ਵੀ ਗੀਤ ਦੇ ਚੁੱਕੇ ਹਨ।

You may also like