ਦਿਲ ਨੂੰ ਛੂਹ ਰਹੀ ਹੈ ਮਿਲਿੰਦ ਗਾਬਾ ਵੱਲੋਂ ਆਪਣੀ “ਮਾਂ” ਲਈ ਲਿਖੀ ਕਵਿਤਾ

Written by  Lajwinder kaur   |  September 23rd 2019 02:42 PM  |  Updated: September 23rd 2019 02:42 PM

ਦਿਲ ਨੂੰ ਛੂਹ ਰਹੀ ਹੈ ਮਿਲਿੰਦ ਗਾਬਾ ਵੱਲੋਂ ਆਪਣੀ “ਮਾਂ” ਲਈ ਲਿਖੀ ਕਵਿਤਾ

ਪੰਜਾਬੀ ਮਿਊਜ਼ਿਕ ਇੰਡਸਟਰੀ ਦੇ ਮਲਟੀ ਟੈਲੇਂਟਡ ਗਾਇਕ ਮਿਲਿੰਦ ਗਾਬਾ ਜਿਨ੍ਹਾਂ ਨੇ ਛੋਟੀ ਉਮਰ ‘ਚ ਹੀ ਕਾਮਯਾਬੀ ਦੀਆਂ ਬੁਲੰਦੀਆਂ ਨੂੰ ਹਾਸਿਲ ਕੀਤਾ ਹੈ। ਵਧੀਆ ਮਿਊਜ਼ਿਕ ਡਾਇਰੈਕਟਰ ਹੋਣ ਦੇ ਨਾਲ ਉਹ ਵਧੀਆ ਗਾਇਕ ਤੇ ਰੈਪਰ ਵੀ ਨੇ। ਹਾਲ ਹੀ ‘ਚ ਉਨ੍ਹਾਂ ਦਾ ਮਿਸ ਪੂਜਾ ਦੇ ਨਾਲ ‘ਸੋਹਣਿਆ-2’ ਗਾਣਾ ਦਰਸ਼ਕਾਂ ਦੇ ਰੁ-ਬ-ਰੂ ਹੋਇਆ ਹੈ ਜਿਸ ਨੂੰ ਸਰੋਤਿਆਂ ਵੱਲੋਂ ਖੂਬ ਪਸੰਦ ਕੀਤਾ ਜਾ ਰਿਹਾ ਹੈ।

ਹੋਰ ਵੇਖੋ:ਨਿੰਜਾ ਦੀ ਆਵਾਜ਼ ਦੇ ਨਾਲ ਸ਼ਿੰਗਾਰਿਆ ਫ਼ਿਲਮ ਦੂਰਬੀਨ ਦਾ ‘ਛਾਪਾ’ ਗਾਣਾ ਹੋਇਆ ਰਿਲੀਜ਼, ਦੇਖੋ ਵੀਡੀਓ

ਮਿਲਿੰਦ ਗਾਬਾ ਨੇ ਆਪਣੇ ਸੋਸ਼ਲ ਮੀਡੀਆ ਅਕਾਉਂਟ ਉੱਤੇ ਇੱਕ ਵੀਡੀਓ ਸਾਂਝਾ ਕੀਤਾ ਹੈ। ਇਸ ਵੀਡੀਓ ‘ਚ ਮਿਲਿੰਦ ਗਾਬਾ ਆਪਣੀ ਮਾਤਾ ਜੀ ਨਾਲ ਨਜ਼ਰ ਆ ਰਹੇ ਹਨ। ਇਸ ਤੋਂ ਇਲਾਵਾ ਉਨ੍ਹਾਂ ਨੇ ਕੈਪਸ਼ਨ ‘ਚ ਬਹੁਤ ਹੀ ਖ਼ੂਬਸੂਰਤ ਕਵਿਤਾ ਲਿਖੀ ਹੈ। ਇਨ੍ਹਾਂ ਸਤਰਾਂ ਦੇ ਰਾਹੀਂ ਉਨ੍ਹਾਂ ਨੇ ਆਪਣੀ ਮਾਂ ਦੇ ਲਈ ਪਿਆਰ ਨੂੰ ਬਹੁਤ ਸ਼ਾਨਦਾਰ ਢੰਗ ਦੇ ਨਾਲ ਬਿਆਨ ਕੀਤਾ ਹੈ। ਇਸ ਪੋਸਟ ਉੱਤੇ ਪੰਜਾਬੀ ਹਸਤੀਆਂ ਨੇ ਕਮੈਂਟ ਕਰਕੇ ਮਿਲਿੰਦ ਗਾਬਾ ਦੀ ਤਾਰੀਫ਼ ਕੀਤੀ ਹੈ। ਇਸ ਪੋਸਟ ਨੂੰ ਦਰਸ਼ਕਾਂ ਵਲੋਂ ਖੂਬ ਪਸੰਦ ਕੀਤਾ ਜਾ ਰਿਹਾ ਹੈ ਅਜੇ ਤੱਕ ਇੱਕ ਲੱਖ ਤੋਂ ਵੱਧ ਲਾਇਕਸ ਮਿਲ ਚੁੱਕੇ ਹਨ।

 


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network