ਵਿਆਹ ਦੇ ਬੰਧਨ ‘ਚ ਬੱਝਣ ਜਾ ਰਹੇ ਮਿਲਿੰਦ ਗਾਬਾ ਦੀ ਹਲਦੀ ਸੈਰੇਮਨੀ ਦੀਆਂ ਤਸਵੀਰਾਂ ਆਈਆਂ ਸਾਹਮਣੇ

Reported by: PTC Punjabi Desk | Edited by: Shaminder  |  April 16th 2022 12:22 PM |  Updated: April 16th 2022 12:22 PM

ਵਿਆਹ ਦੇ ਬੰਧਨ ‘ਚ ਬੱਝਣ ਜਾ ਰਹੇ ਮਿਲਿੰਦ ਗਾਬਾ ਦੀ ਹਲਦੀ ਸੈਰੇਮਨੀ ਦੀਆਂ ਤਸਵੀਰਾਂ ਆਈਆਂ ਸਾਹਮਣੇ

ਪੰਜਾਬੀ ਇੰਡਸਟਰੀ ‘ਚ ਇੱਕ ਤੋਂ ਬਾਅਦ ਇੱਕ ਸਿਤਾਰੇ ਵਿਆਹ ਦੇ ਬੰਧਨ ‘ਚ ਬੱਝ ਰਹੇ ਹਨ । ਕੁਝ ਸਮਾਂ ਪਹਿਲਾਂ ਹੀ ਅਫਸਾਨਾ ਖ਼ਾਨ, ਜਗਜੀਤ ਸੰਧੂ ਸਣੇ ਹੋਰ ਕਈ ਸਿਤਾਰੇ ਵਿਆਹ ਦੇ ਬੰਧਨ ‘ਚ ਬੱਝ ਚੁੱਕੇ ਨੇ । ਜਿਸ ਤੋਂ ਬਾਅਦ ਹੁਣ ਵਾਰੀ ਮਿਲਿੰਦ ਗਾਬਾ (Millind Gaba) ਦੀ ਹੈ । ਜਿਨ੍ਹਾਂ ਦੇ ਵਿਆਹ ਦੀਆਂ ਰਸਮਾਂ ਸ਼ੁਰੂ ਹੋ ਚੁੱਕੀਆਂ ਹਨ ।ਜਿਸ ਦੇ ਵੀਡੀਓਜ਼ ਅਤੇ ਤਸਵੀਰਾਂ ਇੱਕ ਤੋਂ ਬਾਅਦ ਇੱਕ ਸਾਹਮਣੇ ਆ ਰਹੇ ਹਨ । ਮਿਲਿੰਦ ਗਾਬਾ ਆਪਣੀ ਪ੍ਰੇਮਿਕਾ ਦੇ ਨਾਲ ਵਿਆਹ ਕਰਵਾਉਣ ਜਾ ਰਹੇ ਹਨ। ਪ੍ਰਿਆ ਦੇ ਵਿਆਹ ਦੀਆਂ ਰਸਮਾਂ ਸ਼ੁਰੂ ਹੋ ਚੁੱਕੀਆ ਹਨ । ਇਨ੍ਹਾਂ ਤਸਵੀਰਾਂ ‘ਚ ਹਲਦੀ (Haldi Ceremony) ਦੀ ਰਸਮ ਦੀਆਂ ਤਸਵੀਰਾਂ ਸਾਹਮਣੇ ਆਈਆਂ ਹਨ ।

ਹੋਰ ਪੜ੍ਹੋ : ਗਾਇਕ ਮਿਲਿੰਦ ਗਾਬਾ ਚੜ੍ਹਣ ਜਾ ਰਹੇ ਨੇ ਘੋੜੀ, ਇਸ ਤਰੀਕ ਨੂੰ ਪ੍ਰੇਮਿਕਾ ਪ੍ਰਿਆ ਬੇਨੀਵਾਲ ਨਾਲ ਲੈਣਗੇ ਸੱਤ ਫੇਰੇ

ਜਿਸ ਦੀਆਂ ਤਸਵੀਰਾਂ ਅਤੇ ਵੀਡੀਓਜ਼ ਸੋਸ਼ਲ ਮੀਡੀਆ ‘ਤੇ ਲਗਾਤਾਰ ਵਾਇਰਲ ਹੋ ਰਹੀਆਂ ਹਨ । ਦੱਸ ਦਈਏ ਕਿ ਕੁਝ ਦਿਨ ਪਹਿਲਾਂ ਹੀ ਮਿਲਿੰਦ ਗਾਬਾ ਆਪਣੇ ਖ਼ਾਸ ਦੋਸਤਾਂ ਅਤੇ ਰਿਸ਼ਤੇਦਾਰਾਂ ਨੂੰ ਵਿਆਹ ਦਾ ਕਾਰਡ ਦੇਣ ਦੇ ਲਈ ਪਹੁੰਚੇ ਸਨ । ਜਿਸ ਦੀਆਂ ਤਸਵੀਰਾਂ ਵੀ ਖੂਬ ਵਾਇਰਲ ਹੋਈਆਂ ਸਨ ।ਮਿਲਿੰਦ ਗਾਬਾ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਕਈ ਹਿੱਟ ਗੀਤ ਦਿੱਤੇ ਹਨ ।

ਇਸ ਤੋਂ ਪਹਿਲਾਂ ਦੀ ਗੱਲ ਕਰੀਏ ਤਾਂ ਪੰਜਾਬੀ ਇੰਡਸਟਰੀ ਦੇ ਕਈ ਸਿਤਾਰੇ ਵਿਆਹ ਦੇ ਬੰਧਨ ‘ਚ ਬੱਝ ਚੁੱਕੇ ਹਨ । ਜਿਸ ‘ਚ ਜੌਰਡਨ ਸੰਧੂ, ਪਰਮੀਸ਼ ਵਰਮਾ ਸਣੇ ਕਈ ਸਿਤਾਰੇ ਸ਼ਾਮਿਲ ਹਨ ਅਤੇ ਹੁਣ ਮਿਲਿੰਦ ਗਾਬਾ ਵੀ ਆਪਣੀ ਜ਼ਿੰਦਗੀ ਦੀ ਨਵੀਂ ਸ਼ੁਰੂਆਤ ਕਰਨ ਜਾ ਰਹੇ ਹਨ ।ਉਨ੍ਹਾਂ ਦੇ ਪ੍ਰਸ਼ੰਸਕ ਵੀ ਵਿਆਹ ਨੂੰ ਲੈ ਕੇ ਕਾਫੀ ਉਤਸ਼ਾਹਿਤ ਹਨ ਅਤੇ ਉਨ੍ਹਾਂ ਦੇ ਵਿਆਹ ਦਾ ਬੇਸਬਰੀ ਦੇ ਨਾਲ ਇੰਤਜ਼ਾਰ ਕਰ ਰਹੇ ਹਨ ।

 

View this post on Instagram

 

A post shared by MusicMG? (@millindgaba)


Popular Posts

LIVE CHANNELS
DOWNLOAD APP


© 2026 PTC Punjabi. All Rights Reserved.
Powered by PTC Network