ਸਲਮਾਨ ਖ਼ਾਨ ਨੂੰ ਮਾਰਨ ਲਈ ਨਾਬਾਲਗ ਨੂੰ ਮਿਲਿਆ ਸੀ ਟਾਸਕ, ਦਿੱਲੀ ਪੁਲਿਸ ਦੀ ਹਿਰਾਸਤ ‘ਚ ਮੁਲਜ਼ਮ

written by Shaminder | October 08, 2022 10:37am

ਲਾਰੈਂਸ ਬਿਸ਼ਨੋਈ ਗਰੁੱਪ ਦੇ ਵੱਲੋਂ ਅਦਾਕਾਰ ਸਲਮਾਨ ਖ਼ਾਨ (Salman Khan) ਨੂੰ ਜਾਨੋਂ ਮਾਰਨ ਦੀ ਕਈ ਵਾਰ ਕੋਸ਼ਿਸ਼ ਕੀਤੀ ਗਈ ਹੈ । ਹੁਣ ਖ਼ਬਰਾਂ ਸਾਹਮਣੇ ਆ ਰਹੀਆਂ ਹਨ ਕਿ ਸਲਮਾਨ ਖ਼ਾਨ ਨੂੰ ਮਾਰਨ ਦੇ ਲਈ ਇੱਕ ਨਾਬਾਲਗ ਨੂੰ ਟਾਸਕ ਮਿਲਿਆ ਹੋਇਆ ਸੀ । ਨਾਬਾਲਗ ਨੇ ਪੁੱਛਗਿੱਛ ਦੇ ਦੌਰਾਨ ਖੁਲਾਸਾ ਕੀਤਾ ਹੈ ਕਿ ਲਾਰੈਂਸ ਬਿਸ਼ਨੋਈ ਨੇ ਹੀ ਉਸ ਨੂੰ ਦੀਪਕ ਅਤੇ ਦਾਗਰ ਨੂੰ ਸਲਮਾਨ ਖ਼ਾਨ ਨੂੰ ਮਾਰਨ  ਦਾ ਟਾਸਕ ਸੌਂਪਿਆ ਸੀ ।

Salman Khan Image Source : Instagram

ਹੋਰ ਪੜ੍ਹੋ : ਸ਼ਹਿਨਾਜ਼ ਗਿੱਲ ਦੇ ਪਿਤਾ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ, ਅਦਾਕਾਰਾ ਦੇ ਪਿਤਾ ‘ਤੇ ਇਸ ਤੋਂ ਪਹਿਲਾਂ ਵੀ ਹੋਇਆ ਸੀ ਹਮਲਾ

ਦੱਸ ਦਈਏ ਕਿ ਲਾਰੈਂਸ ਬਿਸ਼ਨੋਈ ਦੇ ਰਾਡਾਰ ‘ਤੇ ਸਲਮਾਨ ਖ਼ਾਨ ਵੀ ਹਨ ਅਤੇ ਸਲਮਾਨ ਖ਼ਾਨ ਦੇ ਪਨਵੇਲ ਫਾਰਮ ਹਾਊਸ ਦੇ ਕੋਲ ਵੀ ਉਸ ਨੂੰ ਜਾਨ ਤੋਂ ਮਾਰਨ ਦੀ ਸਾਜ਼ਿਸ਼ ਰਚੀ ਜਾ ਰਹੀ ਸੀ, ਜਿਸ ਲਈ ਉੱਥੇ ਰੇਕੀ ਵੀ ਕੀਤੀ ਗਈ ਸੀ ।

Salman Khan And Lawrence-mi Image Source : Google

ਹੋਰ ਪੜ੍ਹੋ : ਯੁਵਰਾਜ ਸਿੰਘ ਦੇ ਬੇਟੇ ਦੀਆਂ ਨਵੀਆਂ ਤਸਵੀਰਾਂ ਆਈਆਂ ਸਾਹਮਣੇ, ਵੇਖੋ ਕਿਊਟ ਤਸਵੀਰਾਂ

ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਕਿਸੇ ਨੇ ਅਦਾਕਾਰ ਦੇ ਪਿਤਾ ਸਲਮਾਨ ਖ਼ਾਨ ਨੂੰ ਚਿੱਠੀ ਲਿਖ ਕੇ ਜਾਨ ਤੋਂ ਮਾਰਨ ਦੀ ਧਮਕੀ ਵੀ ਦਿੱਤੀ ਸੀ । ਇਸ ਤੋਂ ਬਾਅਦ ਮੁੰਬਈ ਪੁਲਿਸ ਨੇ ਬਾਂਦਰਾ ਪੁਲਿਸ ਸਟੇਸ਼ਨ ‘ਚ ਕੇਸ ਦਰਜ ਕੀਤਾ ਗਿਆ ਸੀ ਅਤੇ ਅਦਾਕਾਰ ਦੀ ਸੁਰੱਖਿਆ ਵੀ ਵਧਾ ਦਿੱਤੀ ਗਈ ਸੀ ।

salman khan image fdf Image Source: Instagram

ਸਲਮਾਨ ਖ਼ਾਨ ਨੂੰ ਪਿਛਲੇ ਲੰਮੇ ਸਮੇਂ ਤੋਂ ਜਾਨ ਤੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ । ਸਲਮਾਨ ਖ਼ਾਨ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਬਾਲੀਵੁੱਡ ਨੂੰ ਅਨੇਕਾਂ ਹੀ ਹਿੱਟ ਫ਼ਿਲਮਾਂ ਦਿੱਤੀਆਂ ਹਨ । ਇਨ੍ਹਾਂ ਫ਼ਿਲਮਾਂ ਦੇ ਨਾਲ ਉਨ੍ਹਾਂ ਨੇ ਦਰਸ਼ਕਾਂ ਦੇ ਦਿਲਾਂ ‘ਚ ਖ਼ਾਸ ਜਗ੍ਹਾ ਬਣਾਈ ਹੈ ।

 

View this post on Instagram

 

A post shared by Salman Khan (@beingsalmankhan)

You may also like