ਮੀਰਾ ਰਾਜਪੂਤ ਅਤੇ ਸ਼ਾਹਿਦ ਕਪੂਰ ਦਾ ਰੋਮਾਂਟਿਕ ਅੰਦਾਜ਼ ਹਰ ਕਿਸੇ ਨੂੰ ਆ ਰਿਹਾ ਪਸੰਦ, ਵੇਖੋ ਤਸਵੀਰਾਂ

Written by  Shaminder   |  September 16th 2022 11:14 AM  |  Updated: September 16th 2022 11:14 AM

ਮੀਰਾ ਰਾਜਪੂਤ ਅਤੇ ਸ਼ਾਹਿਦ ਕਪੂਰ ਦਾ ਰੋਮਾਂਟਿਕ ਅੰਦਾਜ਼ ਹਰ ਕਿਸੇ ਨੂੰ ਆ ਰਿਹਾ ਪਸੰਦ, ਵੇਖੋ ਤਸਵੀਰਾਂ

ਸ਼ਾਹਿਦ ਕਪੂਰ ( Shahid Kapoor) ਅਤੇ ਉਨ੍ਹਾਂ ਦੀ ਪਤਨੀ ਮੀਰਾ ਰਾਜਪੂਤ ਦੀਆਂ ਤਸਵੀਰਾਂ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀਆਂ ਹਨ । ਇਨ੍ਹਾਂ ਤਸਵੀਰਾਂ ਨੂੰ ਸਿਨੇ ਰਾਈਜ਼ਰ ਨਾਂਅ ਦੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝਾ ਕੀਤਾ ਗਿਆ ਹੈ । ਇਨ੍ਹਾਂ ਤਸਵੀਰਾਂ ‘ਚ ਤੁਸੀਂ ਵੇਖ ਸਕਦੇ ਹੋ ਕਿ ਪਤੀ ਪਤਨੀ ਬਹੁਤ ਹੀ ਖੁਸ਼ ਨਜ਼ਰ ਆ ਰਹੇ ਹਨ । ਸੋਸ਼ਲ ਮੀਡੀਆ ‘ਤੇ ਇਸ ਜੋੜੀ ਨੂੰ ਬਹੁਤ ਜ਼ਿਆਦਾ ਪਸੰਦ ਕੀਤਾ ਜਾ ਰਿਹਾ ਹੈ ।

Shahid kapoor,- Image Source : Instagram

ਹੋਰ ਪੜ੍ਹੋ : ਮਨਕਿਰਤ ਔਲਖ ਨੇ ਆਪਣੇ ਬੇਟੇ ਦੇ ਨਾਲ ਕਿਊਟ ਵੀਡੀਓ ਕੀਤਾ ਸਾਂਝਾ, ਪ੍ਰਸ਼ੰਸਕਾਂ ਨੂੰ ਆ ਰਿਹਾ ਪਸੰਦ

ਮੀਰਾ ਰਾਜਪੂਤ ਅਤੇ ਸ਼ਾਹਿਦ ਕਪੂਰ ਨੇ ਕੁਝ ਸਾਲ ਪਹਿਲਾਂ ਹੀ ਵਿਆਹ ਕਰਵਾਇਆ ਸੀ । ਵਿਆਹ ਤੋਂ ਬਾਅਦ ਇਸ ਜੋੜੀ ਦੇ ਘਰ ਇੱਕ ਬੇਟੀ ਤੇ ਇੱਕ ਬੇਟੇ ਦਾ ਜਨਮ ਹੋਇਆ ਹੈ । ਦੋਵਾਂ ਦੀ ਉਮਰ ‘ਚ ਵੀ ਕਾਫੀ ਵੱਡਾ ਅੰਤਰ ਰਿਹਾ ਹੈ । ਸ਼ਾਹਿਦ ਕਪੂਰ ਦਾ ਇਸ ਤੋਂ ਪਹਿਲਾਂ ਕਰੀਨਾ ਕਪੂਰ ਦੇ ਨਾਲ ਅਫੇਅਰ ਸੀ ।

Shahid kapoor, Image Source : Instagram

ਹੋਰ ਪੜ੍ਹੋ : ਬ੍ਰਿਸਬੇਨ ‘ਚ ਆਪਣੀ ਪਤਨੀ ਅਤੇ ਬੇਟੇ ਦੇ ਨਾਲ ਘੁੰਮਦੇ ਨਜ਼ਰ ਆਏ ਗਾਇਕ ਹਰਭਜਨ ਮਾਨ, ਵੀਡੀਓ ਕੀਤਾ ਸਾਂਝਾ

ਪਰ ਕਿਸੇ ਕਾਰਨ ਦੋਵੇਂ ਇੱਕ ਦੂਜੇ ਤੋਂ ਦੂਰ ਹੋ ਗਏ ਸਨ । ਕਰੀਨਾ ਕਪੂਰ ਨੇ ਬ੍ਰੇਕਅੱਪ ਤੋਂ ਬਾਅਦ ਸੈਫ ਅਲੀ ਖ਼ਾਨ ਦੇ ਨਾਲ ਵਿਆਹ ਕਰਵਾਇਆ, ਜਦੋਂਕਿ ਸ਼ਾਹਿਦ ਨੇ ਮੀਰਾ ਰਾਜਪੂਤ ਦੇ ਨਾਲ ਵਿਆਹ ਕਰਵਾਇਆ ਸੀ । ਕਰੀਨਾ ਕਪੂਰ ਦੇ ਵੀ ਦੋ ਬੇਟੇ ਹਨ ਅਤੇ ਸ਼ਾਹਿਦ ਵੀ ਆਪਣੀ ਜ਼ਿੰਦਗੀ ‘ਚ ਅੱਗੇ ਵਧ ਚੁੱਕੇ ਹਨ ਤੇ ਖੁਸ਼ਹਾਲ ਜ਼ਿੰਦਗੀ ਜਿਉਂ ਰਹੇ ਹਨ ।

image From instagram

ਸ਼ਾਹਿਦ ਕਪੂਰ ਪੂਰਾ ਪਰਿਵਾਰ ਹੀ ਅਦਾਕਾਰੀ ਦੇ ਖੇਤਰ ਨੂੰ ਸਮਰਪਿਤ ਹੈ । ਉਨ੍ਹਾਂ ਦੇ ਪਿਤਾ ਪੰਕਜ ਕਪੂਰ ਵੀ ਇੱਕ ਬਿਹਤਰੀਨ ਅਦਾਕਾਰ ਹਨ ਅਤੇ ਮਾਂ ਵੀ ਇੱਕ ਵਧੀਆ ਅਦਾਕਾਰਾ ਹੈ ਅਤੇ ਦੋਵੇਂ ਕਈ ਟੀਵੀ ਸੀਰੀਅਲਸ ਅਤੇ ਫ਼ਿਲਮਾਂ ‘ਚ ਨਜ਼ਰ ਆ ਚੁੱਕੇ ਹਨ ।


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network