ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਮੀਰੀ ਪੀਰੀ ਦਿਹਾੜਾ

Written by  Shaminder   |  July 19th 2021 04:03 PM  |  Updated: July 19th 2021 04:22 PM

ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਮੀਰੀ ਪੀਰੀ ਦਿਹਾੜਾ

ਅੱਜ ਮੀਰੀ ਪੀਰੀ ਦਿਹਾੜਾ ਬੜੀ ਹੀ ਸ਼ਰਧਾ ਅਤੇ ਧੂਮਧਾਮ ਦੇ ਨਾਲ ਮਨਾਇਆ ਜਾ ਰਿਹਾ ਹੈ ।ਇਸ ਮੌਕੇ ਗੁਰਦੁਆਰਾ ਸਾਹਿਬ ‘ਚ ਧਾਰਮਿਕ ਸਮਾਗਮਾਂ ਦਾ ਪ੍ਰਬੰਧ ਕੀਤਾ ਗਿਆ । ਸੰਗਤਾਂ ਨੂੰ ਗੁਰੂ ਘਰ ‘ਤੇ ਗੁਰਬਾਣੀ ਦੇ ਨਾਲ ਜੋੜਨ ਲਈ ਕੀਰਤਨ ਕਰਵਾਏ ਗਏ । ਇਸ ਦੇ ਨਾਲ ਹੀ ਸੰਗਤਾਂ ਨੂੰ ਮੀਰੀ ਪੀਰੀ ਦਿਵਸ ਦੇ ਇਤਿਹਾਸ ਬਾਰੇ ਜਾਣੂ ਕਰਵਾਇਆ ਗਿਆ ।ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਨੇ ਸਿੱਖਾਂ ਨੂੰ ਮੀਰੀ ਅਤੇ ਪੀਰੀ ਧਾਰਨ ਕਰਕੇ ਭਗਤੀ ਤੇ ਸ਼ਕਤੀ ਦਾ ਸੁਨੇਹਾ ਦਿੱਤਾ ਸੀ।

Guru Hargobind Sahib Ji Image From Internet

ਹੋਰ ਪੜ੍ਹੋ : ਕਿਡਨੀ ਨੂੰ ਸਿਹਤਮੰਦ ਰੱਖਣ ਲਈ ਆਪਣੀ ਡਾਈਟ ਵਿੱਚ ਸ਼ਾਮਿਲ ਕਰੋ ਇਹ ਚੀਜ਼ਾਂ 

hargobind sahib ji Image From Internet

ਇਸ ਦਿਨ ਛੇਵੇਂ ਪਾਤਸ਼ਾਹ ਹਰਗੋਬਿੰਦ ਸਾਹਿਬ ਜੀ ਨੇ ਮੀਰੀ ਪੀਰੀ ਨਾਂਅ ਦੀਆਂ ਦੋ ਤਲਵਾਰਾਂ ਧਾਰਨ ਕੀਤੀਆਂ ਸਨ

ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਦੇ ਮੀਰੀ-ਪੀਰੀ ਦਿਵਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਗੁਰਮਤਿ ਸਮਾਗਮ ਕਰਵਾਇਆ ਗਿਆ।

Image From Internet

ਇਸ ਸਮਾਗਮ ਵਿੱਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਸਮੇਤ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਨੇ ਸ਼ਮੂਲੀਅਤ ਕੀਤੀ।

 

 


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network