
Miss Pooja's birthday: ਪੰਜਾਬੀ ਮਿਊਜ਼ਿਕ ਜਗਤ ਦੀ ਨਾਮੀ ਗਾਇਕ ਮਿਸ ਪੂਜਾ ਜੋ ਕਿ ਸੋਸ਼ਲ ਮੀਡੀਆ ਉੱਤੇ ਕਾਫੀ ਐਕਟਿਵ ਰਹਿੰਦੀ ਹੈ। ਉਹ ਅਕਸਰ ਹੀ ਆਪਣੇ ਫੈਨਜ਼ ਦੇ ਨਾਲ ਆਪਣੀ ਤਸਵੀਰਾਂ ਅਤੇ ਵੀਡੀਓਜ਼ ਨੂੰ ਸ਼ੇਅਰ ਕਰਦੀ ਰਹਿੰਦੀ ਹੈ। 4 ਦਸੰਬਰ ਨੂੰ ਉਨ੍ਹਾਂ ਦਾ ਜਨਮਦਿਨ ਸੀ, ਜਿਸ ਕਰਕੇ ਉਨ੍ਹਾਂ ਨੂੰ ਫੈਨਜ਼ ਅਤੇ ਕਲਾਕਾਰਾਂ ਵੱਲੋਂ ਜਨਮਦਿਨ ਦੀਆਂ ਵਧਾਈਆਂ ਮਿਲ ਰਹੀਆਂ ਹਨ।

ਹੋਰ ਪੜ੍ਹੋ : ਦੁਬਈ ‘ਚ ਪ੍ਰਿਯੰਕਾ ਚੋਪੜਾ ਦਾ ਲਗਜ਼ਰੀ ਵੀਕਐਂਡ, ਫੈਨਜ਼ ਤਸਵੀਰਾਂ ਦੇਖ ਕੇ ਲੁੱਟਾ ਰਹੇ ਨੇ ਪਿਆਰ
ਮਿਸ ਪੂਜਾ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ਉੱਤੇ ਇੱਕ ਵੀਡੀਓ ਸ਼ੇਅਰ ਕੀਤੀ ਹੈ, ਜਿਸ ਵਿੱਚ ਉਹ ਜਨਮਦਿਨ 'ਤੇ ਮਿਲੇ ਤੋਹਫ਼ਿਆਂ ਨੂੰ ਦਿਖਾਉਂਦੀ ਹੋਈ ਨਜ਼ਰ ਆ ਰਹੀ ਹੈ। ਵੀਡੀਓ ਵਿੱਚ ਦੇਖ ਸਕਦੇ ਹੋਏ ਉਨ੍ਹਾਂ ਨੂੰ ਕਈ ਲਗਜ਼ਰੀ ਪਰਫਿਊਮ ਅਤੇ ਇੱਕ ਮਹਿੰਗੀ ਸਨਗਲਾਸ ਮਿਲੀ ਹੈ। ਆਪਣੇ ਤੋਹਫ਼ਿਆਂ ਨੂੰ ਦੇਖ ਕੇ ਮਿਸ ਪੂਜਾ ਬਹੁਤ ਹੀ ਖੁਸ਼ ਨਜ਼ਰ ਆ ਰਹੀ ਹੈ।
ਇਸ ਵੀਡੀਓ ਨੂੰ ਸ਼ੇਅਰ ਕਰਦੇ ਹੋਏ ਉਨ੍ਹਾਂ ਨੇ ਲਿਖਿਆ ਹੈ- ‘ਹੈਪੀ ਬਰਥਡੇਅ ਟੂ ਮੀ…… ਗਿਫਟਸ ਦਾ ਇੱਕ ਅਲੱਗ ਹੀ ਚਾਅ ਹੁੰਦਾ ❤️..ਧੰਨਵਾਦ ਸਾਰਿਆਂ ਦਾ ਜਿਨ੍ਹਾਂ ਨੇ ਵਿਸ਼ ਕੀਤਾ ਅਤੇ ਆਪਣੀਆਂ ਸ਼ੁਭਕਾਮਨਾਵਾਂ ਦਿੱਤੀਆਂ..ਲਵ ਯੂ ਆਲ’। ਇਸ ਪੋਸਟ ਉੱਤੇ ਪੰਜਾਬੀ ਕਲਾਕਾਰ ਜਿਵੇਂ ਕੌਰ ਬੀ, ਨੀਰੂ ਬਾਜਵਾ, ਨਵਰਾਜ ਹੰਸ ਅਤੇ ਕਈ ਹੋਰ ਕਲਾਕਾਰਾਂ ਨੇ ਕਮੈਂਟ ਕਰਕੇ ਸ਼ੁਭਕਾਮਨਾਵਾਂ ਦਿੱਤੀਆਂ ਹਨ।

ਦੱਸ ਦਈਏ ਮਿਸ ਪੂਜਾ ਦਾ ਵਿਆਹ ਰੋਮੀ ਟਾਹਲੀ ਦੇ ਨਾਲ ਹੋਇਆ ਹੈ। ਰੋਮੀ ਟਾਹਲੀ ਵੀ ਮਿਊਜ਼ਿਕ ਇੰਡਸਟਰੀ ਦੇ ਨਾਲ ਜੁੜੇ ਹੋਏ ਹਨ। ਇਹ ਜੋੜਾ ਹੈਪਲੀ ਇੱਕ ਬੱਚੇ ਦੇ ਮਾਪੇ ਨੇ, ਦੋਵਾਂ ਨੇ ਆਪਣੇ ਪੁੱਤਰ ਦਾ ਨਾਮ ਅਲਾਪ ਟਾਹਲੀ ਰੱਖਿਆ ਹੈ। ਮਿਸ ਪੂਜਾ ਅਕਸਰ ਹੀ ਆਪਣੇ ਪੁੱਤਰ ਦੇ ਨਾਲ ਤਸਵੀਰਾਂ ਅਤੇ ਵੀਡੀਓਜ਼ ਸ਼ੇਅਰ ਕਰਦੀ ਰਹਿੰਦੀ ਹੈ।
ਜੇ ਗੱਲ ਕਰੀਏ ਮਿਸ ਪੂਜਾ ਦੀ ਤਾਂ ਉਹ ਪਿਛਲੇ ਇੱਕ ਦਹਾਕੇ ਤੋਂ ਪੰਜਾਬੀ ਮਿਊਜ਼ਿਕ ਇੰਡਸਟਰੀ ‘ਤੇ ਰਾਜ ਕਰਦੀ ਆ ਰਹੀ ਹੈ । ਉਨ੍ਹਾਂ ਨੇ ਕਈ ਸੁਪਰ ਹਿੱਟ ਗੀਤ ਦਿੱਤੇ ਨੇ। ਮਿਸ ਪੂਜਾ ਨੇ ਆਪਣੀ ਗਾਇਕੀ ਨਾਲ ਗਿੰਨੀਜ਼ ਬੁੱਕ ਆਫ਼ ਰਿਕਾਰਡ ਵੀ ਆਪਣਾ ਨਾਂਅ ਦਰਜ ਕਰਵਾਇਆ ਹੈ । ਇਸੇ ਲਈ ਉਸ ਦੀ ਲੰਮੀ ਫੈਨ ਫਾਲੋਵਿੰਗ ਹੈ । ਪਾਲੀਵੁੱਡ ਤੋਂ ਇਲਾਵਾ ਬਾਲੀਵੁੱਡ ਫ਼ਿਲਮਾਂ ਵਿੱਚ ਵੀ ਆਪਣੀ ਆਵਾਜ਼ ਦਾ ਜਾਦੂ ਬਿਖੇਰ ਚੁੱਕੀ ਹੈ।

View this post on Instagram