ਮਿਸ ਪੂਜਾ ਨੇ ਆਪਣੀ ਭਤੀਜੀ ਦੇ ਨਾਲ ਇਸ ਤਰ੍ਹਾਂ ਕੀਤੀ ਮਸਤੀ, ਵੀਡੀਓ ਹੋ ਰਿਹਾ ਵਾਇਰਲ
ਮਿਸ ਪੂਜਾ ਨੇ ਆਪਣੀ ਭਤੀਜੀ ਦੇ ਨਾਲ ਇਸ ਤਰ੍ਹਾਂ ਕੀਤੀ ਮਸਤੀ, ਵੀਡੀਓ ਹੋ ਰਿਹਾ ਵਾਇਰਲ
ਮਿਸ ਪੂਜਾ (Miss Pooja) ਨੇ ਇੱਕ ਵੀਡੀਓ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਵੀਡੀਓ (Video) ਸਾਂਝਾ ਕੀਤਾ ਹੈ । ਇਸ ਵੀਡੀਓ ‘ਚ ਮਿਸ ਪੂਜਾ ਆਪਣੀ ਭਤੀਜੀ ਦੇ ਨਾਲ ਨਜ਼ਰ ਆ ਰਹੀ ਹੈ । ਵੀਡੀਓ ‘ਚ ਦੋਵੇਂ ਜਣੀਆਂ ਅੰਗਰੇਜ਼ੀ ਗੀਤ ‘ਤੇ ਥਿਰਕਦੀਆਂ ਹੋਈਆਂ ਨਜ਼ਰ ਆ ਰਹੀਆਂ ਹਨ ।ਦੋਵਾਂ ਦੇ ਇਸ ਵੀਡੀਓ ਨੂੰ ਦਰਸ਼ਕਾਂ ਦੇ ਵੱਲੋਂ ਵੀ ਪਸੰਦ ਕੀਤਾ ਜਾ ਰਿਹਾ ਹੈ ਅਤੇ ਪ੍ਰਸ਼ੰਸਕਾਂ ਦੇ ਵੱਲੋਂ ਵੀ ਇਸ ‘ਤੇ ਲਗਾਤਾਰ ਪ੍ਰਤੀਕਰਮ ਦਿੱਤਾ ਜਾ ਰਿਹਾ ਹੈ ।
image From instagram
ਹੋਰ ਪੜ੍ਹੋ : ਸਿੱਧੂ ਮੂਸੇਵਾਲਾ ਨੂੰ ਲਾਈਵ ਪ੍ਰਫਾਰਮੈਂਸ ਦੇ ਦੌਰਾਨ ਮਿਸ ਪੂਜਾ, ਜੈਸਮੀਨ ਸੈਂਡਲਾਸ ਅਤੇ ਸਤਿੰਦਰ ਸਰਤਾਜ ਨੇ ਦਿੱਤੀ ਸ਼ਰਧਾਂਜਲੀ
ਮਿਸ ਪੂਜਾ ਅਕਸਰ ਸੋਸ਼ਲ ਮੀਡੀਆ ‘ਤੇ ਐਕਟਿਵ ਰਹਿੰਦੀ ਹੈ ਅਤੇ ਆਪਣੀਆਂ ਤਸਵੀਰਾਂ ਅਤੇ ਵੀਡੀਓਜ਼ ਸ਼ੇਅਰ ਕਰਦੀ ਰਹਿੰਦੀ ਹੈ । ਉਨ੍ਹਾਂ ਦੀਆਂ ਤਸਵੀਰਾਂ ਸੋਸ਼ਲ ਮੀਡੀਆ ‘ਤੇ ਵੀ ਵਾਇਰਲ ਹੁੰਦੀਆਂ ਰਹਿੰਦੀਆਂ ਹਨ । ਮਿਸ ਪੂਜਾ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਕਈ ਹਿੱਟ ਗੀਤ ਪੰਜਾਬੀ ਇੰਡਸਟਰੀ ਨੂੰ ਦਿੱਤੇ ਹਨ ।

ਹੋਰ ਪੜ੍ਹੋ : ਮਿਸ ਪੂਜਾ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝਾ ਕੀਤਾ ਮਜ਼ੇਦਾਰ ਵੀਡੀਓ, ਵੇਖੋ ਵੀਡੀਓ
ਇਸ ਤੋਂ ਇਲਾਵਾ ਉਨ੍ਹਾਂ ਨੇ ਕੁਝ ਕੁ ਫ਼ਿਲਮਾਂਾ ‘ਚ ਅਦਾਕਾਰੀ ਵੀ ਕੀਤੀ ਹੈ । ਉਹ ਮੈਂਡੀ ਤੱਖਰ ਦੇ ਨਾਲ ਫ਼ਿਲਮ ‘ਚ ਵੀ ਨਜ਼ਰ ਆ ਚੁੱਕੇ ਹਨ । ਮਿਸ ਪੂਜਾ ਦੇ ਘਰ ਕੁਝ ਸਮਾਂ ਪਹਿਲਾਂ ਹੀ ਇੱਕ ਪੁੱਤਰ ਨੇ ਜਨਮ ਲਿਆ ਸੀ । ਜਿਸ ਦੀਆਂ ਤਸਵੀਰਾਂ ਉਨ੍ਹਾਂ ਨੇ ਕੁਝ ਦਿਨ ਪਹਿਲਾਂ ਹੀ ਸਾਂਝੀਆਂ ਕੀਤੀਆਂ ਸਨ ।
image From instagram
ਮਿਸ ਪੂਜਾ ਗੀਤਾਂ ਦੇ ਨਾਲ-ਨਾਲ ਆਪਣੀ ਨਵੀਂ ਪਾਰੀ ਦੀ ਵੀ ਸ਼ੁਰੂਆਤ ਕਰਨ ਜਾ ਰਹੀ ਹੈ । ਉਹ ਵਿਦੇਸ਼ ‘ਚ ਜਲਦ ਹੀ ਆਪਣਾ ਨਵਾਂ ਬਿਜਨੇਸ ਸ਼ੁਰੂ ਕਰਨ ਜਾ ਰਹੀ ਹੈ । ਜਿਸ ਦਾ ਖੁਲਾਸਾ ਉਨ੍ਹਾਂ ਨੇ ਕੁਝ ਦਿਨ ਪਹਿਲਾਂ ਇੱਕ ਪੋਸਟ ਸਾਂਝੀ ਕਰਦੇ ਹੋਏ ਕੀਤਾ ਸੀ ।
View this post on Instagram
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112
