ਮਿਸ ਪੂਜਾ ਵਿਦੇਸ਼ ‘ਚ ਕੰਗਾਰੂਆਂ ਨਾਲ ਮਸਤੀ ਕਰਦੇ ਹੋਏ ਆਏ ਨਜ਼ਰ, ਵੀਡੀਓ ਕੀਤਾ ਸਾਂਝਾ

written by Shaminder | September 01, 2020

ਮਿਸ ਪੂਜਾ ਦਾ ਇੱਕ ਵੀਡੀਓ ਸੋਸ਼ਲ ਮੀਡੀਆ ‘ਤੇ ਸਾਹਮਣੇ ਆਇਆ ਹੈ । ਇਸ ਵੀਡੀਓ ‘ਚ ਮਿਸ ਪੂਜਾ ਵਿਦੇਸ਼ ‘ਚ ਇੱਕ ਕੰਗਾਰੂ ਦੇ ਨਾਲ ਨਜ਼ਰ ਆ ਰਹੇ ਹਨ । ਉਹ ਕੰਗਾਰੂਆਂ ਨੂੰ ਦਾਣਾ ਖੁਆ ਰਹੇ ਨੇ ਅਤੇ ਉਨ੍ਹਾਂ ਦੇ ਇਸ ਵੀਡੀਓ ਨੂੰ ਪ੍ਰਸ਼ੰਸਕਾਂ ਵੱਲੋਂ ਵੀ ਪਸੰਦ ਕੀਤਾ ਜਾ ਰਿਹਾ ਹੈ ।ਮਿਸ ਪੂਜਾ ਏਨੀਂ ਦਿਨੀਂ ਵਿਦੇਸ਼ ‘ਚ ਹਨ ਅਤੇ ਅਕਸਰ ਉਥੋ ਦੀਆਂ ਵੀਡੀਓ ਸਾਂਝੀਆਂ ਕਰਦੇ ਰਹਿੰਦੇ ਹਨ । https://www.instagram.com/p/CEjKP4kAnwj/ ਮਿਸ ਪੂਜਾ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਇੰਡਸਟਰੀ ਨੂੰ ਉਨ੍ਹਾਂ ਨੇ ਕਈ ਹਿੱਟ ਗੀਤ ਦਿੱਤੇ ਹਨ ਅਤੇ ਪਿੱਛੇ ਜਿਹੇ ਉਨ੍ਹਾਂ ਦੇ ਨਾਂਅ ਸਭ ਤੋਂ ਵੱਧ ਗੀਤ ਕੱਢਣ ਦਾ ਰਿਕਾਰਡ ਵੀ ਦਰਜ ਹੋਇਆ ਹੈ । ਉਨ੍ਹਾਂ ਦਾ ਅਸਲੀ ਨਾਂਅ ਗੁਰਿੰਦਰ ਕੈਥ ਹੈ ਅਤੇ ਪਟਿਆਲਾ ਦੇ ਰਾਜਪੁਰਾ ਸ਼ਹਿਰ ਨਾਲ ਸਬੰਧਤ ਹਨ । ਗੀਤਾਂ ਦੇ ਨਾਲ ਨਾਲ ਉਹ ਅਦਾਕਾਰੀ ਦੇ ਖੇਤਰ ‘ਚ ਨਾਮ ਕਮਾ ਚੁੱਕੇ ਹਨ ਅਤੇ ਕਈ ਫ਼ਿਲਮਾਂ ‘ਚ ਨਜ਼ਰ ਆ ਚੁੱਕੇ ਹਨ । https://www.instagram.com/p/CEa81d_At0Z/ ਹੁਣ ਵੀ ਉਹ ਆਪਣੇ ਗੀਤਾਂ ਦੇ ਨਾਲ ਸਰੋਤਿਆਂ ਦਾ ਮਨੋਰੰਜਨ ਕਰ ਰਹੇ ਨੇ ਹਾਲ ਹੀ ‘ਚ ਉਨ੍ਹਾਂ ਦਾ ਗੀਤਾ ਜ਼ੈਲਦਾਰ ਦੇ ਨਾਲ ਗੀਤ ਆਇਆ ਸੀ ਜੋ ਕਿ ਕਾਫੀ ਮਕਬੂਲ ਹੋਇਆ ਸੀ ।

0 Comments
0

You may also like