ਮਿਸ ਪੂਜਾ ਨੇ ਸਾਂਝਾ ਕੀਤਾ ਨਵਾਂ ਡਾਂਸ ਵੀਡੀਓ, ਪ੍ਰਸ਼ੰਸਕਾਂ ਨੂੰ ਆ ਰਿਹਾ ਪਸੰਦ

written by Shaminder | March 24, 2022

ਮਿਸ ਪੂਜਾ (Miss Pooja )ਸੋਸ਼ਲ ਮੀਡੀਆ ‘ਤੇ ਕਾਫੀ ਐਕਟਿਵ ਰਹਿੰਦੀ ਹੈ । ਉਹ ਅਕਸਰ ਆਪਣੀਆਂ ਤਸਵੀਰਾਂ ਅਤੇ ਵੀਡੀਓਜ਼ ਸ਼ੇਅਰ ਕਰਦੀ ਰਹਿੰਦੀ ਹੈ । ਹੁਣ ਉਸ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਵੀਡੀਓ(Video)  ਸਾਂਝਾ ਕੀਤਾ ਹੈ । ਇਸ ਵੀਡੀਓ ‘ਚ ਉਹ ਆਪਣੇ ਕੁਝ ਸਾਥੀਆਂ ਦੇ ਨਾਲ ਡਾਂਸ ਕਰਦੀ ਹੋਈ ਨਜ਼ਰ ਆ ਰਹੀ ਹੈ । ਇਸ ਵੀਡੀਓ ਨੂੰ ਸ਼ੇਅਰ ਕਰਦੇ ਹੋਏ ਅਦਾਕਾਰਾ ਨੇ ਲਿਖਿਆ ਕਿ ‘ਇਹਨੂੰ ਕਹਿੰਦੇ ਨੇ ਖਲਾਰਾ’। ਇਸ ਵੀਡੀਓ ਨੂੰ ਪ੍ਰਸ਼ੰਸਕਾਂ ਦੇ ਵੱਲੋਂ ਪਸੰਦ ਕੀਤਾ ਜਾ ਰਿਹਾ ਹੈ ਅਤੇ ਪ੍ਰਸ਼ੰਸਕ ਵੀ ਇਸ ‘ਤੇ ਲਗਾਤਾਰ ਕਮੈਂਟਸ ਕਰ ਰਹੇ ਹਨ ।

Miss Pooja image From Instagram

ਹੋਰ ਪੜ੍ਹੋ : ਮਿਸ ਪੂਜਾ ਨੇ ਆਪਣੇ ਬੇਟੇ ਦਾ ਕਿਊਟ ਵੀਡੀਓ ਕੀਤਾ ਸਾਂਝਾ, ਬਰਫ ‘ਚ ਖੇਡਦਾ ਆਇਆ ਨਜ਼ਰ

ਮਿਸ ਪੂਜਾ ਅਕਸਰ ਪ੍ਰਸ਼ੰਸਕਾਂ ਦੇ ਨਾਲ ਆਪਣੇ ਵੀਡੀਓਜ਼ ਸ਼ੇਅਰ ਕਰਦੀ ਰਹਿੰਦੀ ਹੈ । ਮਿਸ ਪੂਜੇ ਲੰਮੇ ਸਮੇਂ ਤੋਂ ਇੰਡਸਟਰੀ ‘ਚ ਸਰਗਰਮ ਹੈ ।ਉਹ ਇੱਕ ਤੋਂ ਬਾਅਦ ਇੱਕ ਹਿੱਟ ਗੀਤ ਦਿੰਦੀ ਆ ਰਹੀ ਹੈ । ਉਸ ਦੇ ਹਿੱਟ ਗੀਤਾਂ ਦੀ ਲਿਸਟ ਕਾਫੀ ਲੰਮੀ ਹੈ ਅਤੇ ਨੱਬੇ ਦੇ ਦਹਾਕੇ ‘ਚ ਉਸ ਨੇ ਕਈ ਹਿੱਟ ਗੀਤ ਦਿੱਤੇ ਹਨ।

miss pooja ,, image From instagram

ਆਪਣੇ ਮਿਊਜ਼ਿਕ ਕਰੀਅਰ ਦੌਰਾਨ ਉਨ੍ਹਾਂ ਦੇ ਨਾਮ ਸਭ ਤੋਂ ਜ਼ਿਆਦਾ ਗੀਤ ਗਾਉਣ ਦਾ ਰਿਕਾਰਡ ਦਰਜ ਹੈ । ਮਿਸ ਪੂਜਾ ਨੇ ਬਤੌਰ ਗਾਇਕਾ ਆਪਣੇ ਕਰੀਅਰ ਦੀ ਸ਼ੁਰੂਆਤ ਕੀਤੀ ਸੀ । ਜਿਸ ਤੋਂ ਬਾਅਦ ਉਸ ਨੇ ਅਦਾਕਾਰੀ ਦੇ ਖੇਤਰ ‘ਚ ਵੀ ਨਾਮ ਕਮਾਇਆ ਅਤੇ ਹੁਣ ਤੱਕ ਉਹ ਕਈ ਫ਼ਿਲਮਾਂ ‘ਚ ਆਪਣੀ ਅਦਾਕਾਰੀ ਵੀ ਵਿਖਾ ਚੁੱਕੇ ਹਨ ।ਮਿਸ ਪੂਜਾ ਜਲਦ ਹੀ ਹੋਰ ਵੀ ਕਈ ਗੀਤਾਂ ‘ਚ ਨਜ਼ਰ ਆਉਣ ਵਾਲੀ ਹੈ । ਹਾਲ ‘ਚ ਉਸ ਦੇ ਕਈ ਗੀਤ ਰਿਲੀਜ਼ ਹੋਏ ਹਨ ।

 

View this post on Instagram

 

A post shared by Miss Pooja (@misspooja)

You may also like