ਮਿਸ ਪੂਜਾ ਨੇ ਆਪਣੇ ਮਰਹੂਮ ਪਿਤਾ ਦੇ ਜਨਮਦਿਨ ‘ਤੇ ਪਾਈ ਭਾਵੁਕ ਪੋਸਟ, ਯਾਦ ਕਰਕੇ ਨਮ ਹੋਈਆਂ ਅੱਖਾਂ

written by Lajwinder kaur | April 04, 2021 03:59pm

ਹਰ ਇੱਕ ਨੂੰ ਆਪਣੀ ਆਵਾਜ਼ ਦੇ ਨਾਲ ਕੀਲ ਲੈਣ ਵਾਲੀ ਪੰਜਾਬੀ ਮਿਊਜ਼ਿਕ ਜਗਤ ਦੀ ਨਾਮੀ ਗਾਇਕਾ ਮਿਸ ਪੂਜਾ ਜੋ ਕਿ ਸੋਸ਼ਲ ਮੀਡੀਆ ਉੱਤੇ ਕਾਫੀ ਐਕਟਿਵ ਰਹਿੰਦੀ ਹੈ। ਅੱਜ ਉਨ੍ਹਾਂ ਦੇ ਮਰਹੂਮ ਪਿਤਾ ਦਾ ਜਨਮਦਿਨ ਹੈ । ਆਪਣੇ ਪਿਤਾ ਨੂੰ ਯਾਦ ਕਰਦੇ ਹੋਏ ਮਿਸ ਪੂਜਾ ਨੇ ਭਾਵੁਕ ਪੋਸਟ ਸਾਂਝੀ ਕੀਤੀ ਹੈ।

inside image of miss pooja instagram post Image Source: Instagram

ਹੋਰ ਪੜ੍ਹੋ : ਹਰ ਇੱਕ ਦੀਆਂ ਅੱਖਾਂ ਨੂੰ ਨਮ ਕਰ ਗਏ ਮਰਹੂਮ ਪੰਜਾਬੀ ਲੋਕ ਗਾਇਕ ਸ਼ੌਕਤ ਅਲੀ, ਹਰਭਜਨ ਮਾਨ ਤੇ ਕਰਮਜੀਤ ਅਨਮੋਲ ਨੇ ਸਾਂਝੀਆਂ ਕੀਤੀਆਂ ਅਣਦੇਖੀਆਂ ਤਸਵੀਰਾਂ

miss pooja remembers her late father Image Source: Instagram

ਉਨ੍ਹਾਂ ਨੇ ਆਪਣੀ ਇੱਕ ਤਸਵੀਰ ਸ਼ੇਅਰ ਕਰਦੇ ਹੋਏ ਲਿਖਿਆ ਹੈ- ‘ਹੈਪੀ ਬਰਥਡੇਅ ਪਾਪਾ..🙏🏻  ਬਹੁਤ ਯਾਦ ਆਉਂਦੀ ਹੈ ਤੁਹਾਡੀ... ਅਸੀਂ ਤੁਹਾਡੇ ਜਨਮਦਿਨ 'ਤੇ ਕਿੰਨਾ ਮਜ਼ਾ ਕਰਦੇ ਹੁੰਦੇ ਸੀ ਪਰ ਅੱਜ ਮੈਨੂੰ ਰੋਣਾ ਆ ਰਿਹਾ ਹੈ... ਕਾਸ਼ ਮੈਂ ਸਮੇਂ ਨੂੰ ਬਦਲ ਸਕਦੀ.. I LOVE U PAPA.. ਆਪਣਾ ਹੱਥ ਹਮੇਸ਼ਾ ਸਾਡੇ ਸਿਰ ਉੱਤੇ ਬਣਾਈ ਰੱਖਣਾ 🙏🏻MISS U 🙏🏻❤️’ । ਪ੍ਰਸ਼ੰਸਕ ਕਮੈਂਟ ਕਰਕੇ ਆਪਣੀ ਪ੍ਰਤੀਕਿਰਿਆ ਦੇ ਰਹੇ ਨੇ। ਦੱਸ ਦਈਏ ਪਿਛਲੇ ਸਾਲ ਮਿਸ ਪੂਜਾ ਦੇ ਪਿਤਾ ਇੰਦਰਪਾਲ ਸਿੰਘ ਇਸ ਸੰਸਾਰ ਤੋਂ ਰੁਖਸਤ ਹੋ ਗਏ ਸੀ।

miss pooja with her late father Image Source: Instagram

ਜੇ ਗੱਲ ਕਰੀਏ ਮਿਸ ਪੂਜਾ ਦੇ ਕੰਮ ਦੀ ਤਾਂ ਉਹ ਪੰਜਾਬੀ ਮਿਊਜ਼ਿਕ ਇੰਡਸਟਰੀ ਦੀ ਬਿਹਤਰੀਨ ਸਿੰਗਰਾਂ ‘ਚੋਂ ਇੱਕ ਨੇ । ਉਨ੍ਹਾਂ ਨੇ ਪੰਜਾਬੀ ਸੰਗੀਤ ਨੂੰ ਤਾਂ ਕਈ ਹਿੱਟ ਗੀਤ ਦਿੱਤੇ ਨੇ । ਇਸ ਤੋਂ ਇਲਾਵਾ ਉਹ ਬਾਲੀਵੁੱਡ ‘ਚ ਵੀ ਗੀਤ ਗਾ ਚੁੱਕੀ ਹੈ । ਸੋਸ਼ਲ ਮੀਡੀਆ ਉੱਤੇ ਮਿਸ ਪੂਜਾ ਦੀ ਚੰਗੀ ਫੈਨ ਫਾਲਵਿੰਗ ਹੈ।

 

 

View this post on Instagram

 

A post shared by Miss Pooja (@misspooja)

You may also like