
ਮਿਸ ਪੂਜਾ (Miss Pooja) ਦਾ ਬੇਟਾ (Son) ਛੇ (Six Months) ਮਹੀਨੇ ਦਾ ਹੋ ਗਿਆ ਹੈ। ਇਸ ਮੌਕੇ ‘ਤੇ ਗਾਇਕਾ ਨੇ ਆਪਣੀ ਇੰਸਟਾਗ੍ਰਾਮ ਸਟੋਰੀ ‘ਚ ਕੁਝ ਤਸਵੀਰਾਂ ਸਾਂਝੀਆਂ ਕੀਤੀਆਂ ਹਨ । ਇਨ੍ਹਾਂ ਤਸਵੀਰਾਂ ‘ਚ ਮਿਸ ਪੂਜਾ ਦਾ ਬੇਟਾ ਕੇਕ ਦੇ ਨਾਲ ਨਜ਼ਰ ਆ ਰਿਹਾ ਹੈ । ਇਸ ਤੋਂ ਇਲਾਵਾ ਇੱਕ ਹੋਰ ਤਸਵੀਰ ‘ਚ ਮਿਸ ਪੂਜਾ ਆਪਣੇ ਰਿਸ਼ਤੇਦਾਰਾਂ ਦੇ ਨਾਲ ਨਜ਼ਰ ਆ ਰਹੀ ਹੈ । ਇਨ੍ਹਾਂ ਤਸਵੀਰਾਂ ਨੂੰ ਸੋਸ਼ਲ ਮੀਡੀਆ ‘ਤੇ ਵੀ ਕਾਫੀ ਪਸੰਦ ਕੀਤਾ ਜਾ ਰਿਹਾ ਹੈ । ਮਿਸ ਪੂਜਾ ਨੇ ਕੁਝ ਦਿਨ ਪਹਿਲਾਂ ਹੀ ਆਪਣੇ ਘਰ ਬੇਟਾ ਹੋਣ ਦੀ ਸੂਚਨਾ ਆਪਣੇ ਫੈਨਸ ਦੇ ਨਾਲ ਸ਼ੇਅਰ ਕੀਤੀ ਸੀ ।

ਹੋਰ ਪੜ੍ਹੋ : ਭਾਰਤ-ਪਾਕਿਸਤਾਨ ਦੀ ਵੰਡ ਵੇਲੇ ਵਿੱਛੜੇ ਦੋਸਤ ਕਰਤਾਰਪੁਰ ਸਾਹਿਬ ‘ਚ ਮਿਲੇ, ਤਸਵੀਰਾਂ ਵਾਇਰਲ
ਮਿਸ ਪੂਜਾ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਅਨੇਕਾਂ ਹੀ ਹਿੱਟ ਗੀਤ ਪੰਜਾਬੀ ਇੰਡਸਟਰੀ ਨੂੰ ਦਿੱਤੇ ਹਨ ਅਤੇ ਇਨ੍ਹਾਂ ਗੀਤਾਂ ਨੂੰ ਸਰੋਤਿਆਂ ਦਾ ਵੀ ਭਰਵਾਂ ਹੁੰਗਾਰਾ ਮਿਲਦਾ ਰਿਹਾ ਹੈ । ਮਿਸ ਪੂਜਾ ਲੰਮੇ ਸਮੇਂ ਤੋਂ ਇੰਡਸਟਰੀ ‘ਚ ਸਰਗਰਮ ਹਨ ਅਤੇ ਇੱਕ ਤੋਂ ਬਾਅਦ ਇੱਕ ਹਿੱਟ ਗੀਤ ਦਿੰਦੇ ਆ ਰਹੇ ਹਨ ।

ਉਨ੍ਹਾਂ ਦੇ ਹਿੱਟ ਗੀਤਾਂ ਦੀ ਲਿਸਟ ਕਾਫੀ ਲੰਮੀ ਹੈ ।ਜਿਸ ‘ਚ ‘ਝੋਨਾ’ ਸਣੇ ਕਈ ਗੀਤ ਸ਼ਾਮਿਲ ਹਨ । ਮਿਸ ਪੂਜਾ ਦੇ ਨਾਂਅ ਸਭ ਤੋਂ ਵੱਧ ਗੀਤ ਗਾਉਣ ਦਾ ਰਿਕਾਰਡ ਵੀ ਦਰਜ ਹੈ । ਮਿਸ ਪੂਜਾ ਜਲਦ ਹੀ ਆਪਣੀ ਨਵੀਂ ਪਾਰੀ ਦੀ ਸ਼ੁਰੂਆਤ ਕਰਨ ਜਾ ਰਹੀ ਹੈ । ਜਿਸ ਦੀ ਜਾਣਕਾਰੀ ਉਸ ਨੇ ਕੁਝ ਦਿਨ ਪਹਿਲਾਂ ਇੱਕ ਪੋਸਟ ਪਾ ਕੇ ਦਿੱਤੀ ਸੀ । ਜਲਦ ਹੀ ਉਹ ਬਿਜਨੇਸ ਵੁਮੈਨ ਦੇ ਤੌਰ ‘ਤੇ ਨਜ਼ਰ ਆਏਗੀ । ਗਾਇਕੀ ਦੇ ਖੇਤਰ ‘ਚ ਮੱਲਾਂ ਮਾਰਨ ਵਾਲੀ ਮਿਸ ਪੂਜਾ ਹੁਣ ਨਵੇਂ ਖੇਤਰ ‘ਚ ਕਿੰਨਾ ਕੁ ਕਾਮਯਾਬ ਹੁੰਦੀ ਹੈ । ਇਹ ਵੇਖਣ ਵਾਲੀ ਗੱਲ ਹੋਵੇਗੀ । ਫ਼ਿਲਹਾਲ ਤਾਂ ਉਹ ਆਪਣੇ ਬੇਟੇ ਕਰਕੇ ਚਰਚਾ ‘ਚ ਬਣੀ ਹੋਈ ਹੈ । ਕਿਉਂਕਿ ਗਾਇਕਾ ਨੇ ਕਦੇ ਵੀ ਆਪਣੀ ਨਿੱਜੀ ਜ਼ਿੰਦਗੀ ਬਾਰੇ ਕੋਈ ਵੀ ਖੁਲਾਸਾ ਨਹੀਂ ਕੀਤਾ ।