ਸੁੰਦਰਤਾ ਦਾ ਤਾਜ ਜਿੱਤ ਕੇ ਦੇਸ਼ ਪਰਤੀ ਮਿਸ ਯੂਨੀਵਰਸ 2021 ਹਰਨਾਜ਼ ਕੌਰ ਸੰਧੂ, ਮੁੰਬਈ 'ਚ ਹੋਇਆ ਸ਼ਾਨਦਾਰ ਸਵਾਗਤ

written by Lajwinder kaur | December 16, 2021

ਦੇਸ਼ ਦਾ ਨਾਂਅ ਰੌਸ਼ਨ ਕਰਨ ਤੋਂ ਬਾਅਦ ਮਿਸ ਯੂਨੀਵਰਸ 2021 ਦੀ ਜੇਤੂ ਹਰਨਾਜ਼ ਕੌਰ ਸੰਧੂ Harnaaz Sandhu ਸੁੰਦਰਤਾ ਦਾ ਖਿਤਾਬ ਜਿੱਤਣ ਤੋਂ ਬਾਅਦ ਬੁੱਧਵਾਰ ਨੂੰ ਭਾਰਤ ਪਰਤ ਆਈ। ਮਿਸ ਯੂਨੀਵਰਸ ਹਰਨਾਜ਼ ਕੌਰ ਸੰਧੂ ਅੱਜ ਵਿਦੇਸ਼ ਤੋਂ ਮੁੰਬਈ ਪਹੁੰਚੀ, ਜਿੱਥੇ ਲੋਕਾਂ ਨੇ ਉਨ੍ਹਾਂ ਦਾ ਸਵਾਗਤ ਕੀਤਾ। ਉਨ੍ਹਾਂ ਦੇ ਸਵਾਗਤ ਦਾ ਵੀਡੀਓ ਸੋਸ਼ਲ ਮੀਡੀਆ ਉੱਤੇ ਖੂਬ ਵਾਇਰਲ ਹੋ ਰਿਹਾ ਹੈ।

ਹੋਰ ਪੜ੍ਹੋ : ਪਿਆਰ ਦੇ ਰੰਗਾਂ ਨਾਲ ਭਰਿਆ ‘Mithi Jahi’ ਗੀਤ ਰਿਲੀਜ਼, ਗਾਇਕਾ ਮੰਨਤ ਨੂਰ ਤੇ ‘ਖਤਰੋਂ ਕੇ ਖਿਲਾੜੀ-11’ ਦੇ ਜੈਤੂ ਅਰਜੁਨ ਬਿਜਲਾਨੀ ਦੀ ਰੋਮਾਂਟਿਕ ਕਮਿਸਟਰੀ ਦਰਸ਼ਕਾਂ ਨੂੰ ਆ ਰਹੀ ਹੈ ਖੂਬ ਪਸੰਦ

ਤੁਹਾਨੂੰ ਦੱਸ ਦੇਈਏ ਕਿ 13 ਦਸੰਬਰ ਨੂੰ ਇਜ਼ਰਾਈਲ ਦੇ ਇਲਾਟ ਵਿੱਚ ਅੰਤਰਰਾਸ਼ਟਰੀ ਸੁੰਦਰਤਾ ਮੁਕਾਬਲੇ ਮਿਸ ਯੂਨੀਵਰਸ ਦਾ 70ਵਾਂ ਐਡੀਸ਼ਨ ਆਯੋਜਿਤ ਕੀਤਾ ਗਿਆ ਸੀ, ਜਿੱਥੇ 21 ਸਾਲਾ ਦੀ ਪੰਜਾਬੀ ਕੁੜੀ ਹਰਨਾਜ਼ ਕੌਰ ਸੰਧੂ ਨੇ ਇਹ ਖਿਤਾਬ ਆਪਣੇ ਨਾਮ ਕਰਨ ਚ ਕਾਮਯਾਬ ਰਹੀ ਹੈ। ਪੰਜਾਬ ਦੀ ਹਰਨਾਜ਼ ਸੰਧੂ ਨੇ ਸੋਮਵਾਰ ਨੂੰ 79 ਦੇਸ਼ਾਂ ਦੇ ਪ੍ਰਤੀਯੋਗੀਆਂ ਨੂੰ ਹਰਾ ਕੇ ਮਿਸ ਯੂਨੀਵਰਸ 2021 ਦਾ ਖਿਤਾਬ ਜਿੱਤਿਆ।

Image Source- Instagram

ਤੁਹਾਨੂੰ ਦੱਸ ਦੇਈਏ ਕਿ 21 ਸਾਲ ਬਾਅਦ ਕਿਸੇ ਭਾਰਤੀ ਸੁੰਦਰੀ ਨੂੰ ਇਹ ਖਿਤਾਬ ਮਿਲਿਆ ਹੈ। ਹਰਨਾਜ਼ ਕੌਰ ਸੰਧੂ ਤੋਂ ਪਹਿਲਾਂ ਸਿਰਫ਼ ਦੋ ਭਾਰਤੀ ਔਰਤਾਂ ਨੇ ਮਿਸ ਯੂਨੀਵਰਸ ਦਾ ਖਿਤਾਬ ਜਿੱਤਿਆ ਹੈ। ਅਦਾਕਾਰਾ ਸੁਸ਼ਮਿਤਾ ਸੇਨ ਨੂੰ 1994 ਵਿੱਚ ਅਤੇ ਲਾਰਾ ਦੱਤਾ ਨੂੰ 2000 ਵਿੱਚ ਤਾਜ ਪਹਿਨਾਇਆ ਗਿਆ ਸੀ।

Harnaaz Kaur Sandhu Mom Image Source- Instagram

ਹੋਰ ਪੜ੍ਹੋ : ਐਸ਼ਵਰਿਆ ਰਾਏ ਦੀ ਧੀ ਦਾ ਪੁਰਾਣਾ ਡਾਂਸ ਵੀਡੀਓ ਵਾਇਰਲ ਹੋਇਆ ਸੋਸ਼ਲ ਮੀਡੀਆ ‘ਤੇ, ਰਣਵੀਰ ਸਿੰਘ ਦੇ ਗੀਤ ‘ਆਪਣਾ ਟਾਈਮ ਆਏਗਾ’ ‘ਤੇ ਥਿਰਕਦੀ ਆ ਰਹੀ ਹੈ ਨਜ਼ਰ

ਚੰਡੀਗੜ੍ਹ ਦੀ ਮਾਡਲ ਸੰਧੂ ਪਬਲਿਕ ਐਡਮਿਨਿਸਟ੍ਰੇਸ਼ਨ ਵਿੱਚ ਆਪਣੀ ਪੋਸਟ ਗ੍ਰੈਜੂਏਸ਼ਨ ਕਰ ਰਹੀ ਹੈ ਅਤੇ ਉਸਨੇ 17 ਸਾਲ ਦੀ ਉਮਰ ਵਿੱਚ ਮਾਡਲਿੰਗ ਸ਼ੁਰੂ ਕੀਤੀ ਸੀ।

 

View this post on Instagram

 

A post shared by Instant Bollywood (@instantbollywood)

You may also like