Advertisment

ਪੰਜਾਬ ਦੇ ਨੌਜਵਾਨਾਂ ਨੂੰ ਡਰਾਉਣ ਲਈ ਕੇਂਦਰ ਦੀ ਮੋਦੀ ਸਰਕਾਰ ਪਾ ਰਹੀ ਹੈ ਝੂਠੇ ਕੇਸ, ਕਿਹਾ ਇੰਦਰਜੀਤ ਨਿੱਕੂ ਨੇ

author-image
By Rupinder Kaler
New Update
ਪੰਜਾਬ ਦੇ ਨੌਜਵਾਨਾਂ ਨੂੰ ਡਰਾਉਣ ਲਈ ਕੇਂਦਰ ਦੀ ਮੋਦੀ ਸਰਕਾਰ ਪਾ ਰਹੀ ਹੈ ਝੂਠੇ ਕੇਸ, ਕਿਹਾ ਇੰਦਰਜੀਤ ਨਿੱਕੂ ਨੇ
Advertisment
ਖੇਤੀ ਕਾਨੂੰਨਾਂ ਖ਼ਿਲਾਫ਼ ਉੱਠਣ ਵਾਲੀ ਆਵਾਜ਼ ਨੂੰ ਦਬਾਉਣ ਲਈ ਕੇਂਦਰ ਦੀ ਮੋਦੀ ਸਰਕਾਰ ਹਰ ਹੀਲਾ ਵਰਤ ਰਹੀ ਹੈ । ਬੀਤੇ ਦਿਨ ਦਿੱਲੀ ਪੁਲਿਸ ਨੇ ਕੁਝ ਤਸਵੀਰਾਂ ਜਾਰੀ ਕਰਕੇ ਇਹ ਦਾਅਵਾ ਕੀਤਾ ਸੀ ਕਿ ਇਹਨਾਂ ਲੋਕਾਂ ਨੇ ਹੀ ਲਾਲ ਕਿਲ੍ਹੇ ਦੀ ਘਟਨਾ ਨੂੰ ਅੰਜਾਮ ਦੇਣ ਵਿੱਚ ਵੱਡਾ ਰੋਲ ਨਿਭਾਇਆ ਹੈ । ਜਿਸ ਤੋਂ ਬਾਅਦ ਪੰਜਾਬੀ ਗਾਇਕ ਇੰਦਰਜੀਤ ਨਿੱਕੂ ਲਗਾਤਾਰ ਆਪਣਾ ਪ੍ਰਤੀਕਰਮ ਦੇ ਰਹੇ ਹਨ । publive-image Image from Inderjit nikku's instagram ਹੋਰ ਪੜ੍ਹੋ :
Advertisment
ਸੋਨੂੰ ਸੂਦ ਨੇ ਖੋਲਿਆ ‘ਸੋਨੂੰ ਦਾ ਢਾਬਾ’, ਵੀਡੀਓ ਵਾਇਰਲ publive-image Image from Inderjit nikku's instagram ਸੰਗਰੂਰ ਵਿੱਚ ਇੱਕ ਸਮਾਗਮ ਵਿੱਚ ਹਿੱਸਾ ਲੈਣ ਪਹੁੰਚੇ ਇੰਦਰਜੀਤ ਨਿੱਕੂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਲੋਕਾਂ 'ਤੇ ਝੂਠੇ ਪਰਚੇ ਪਾਕੇ ਕਿਸਾਨਾਂ ਦੇ ਸੱਚ ਦੀ ਆਵਾਜ਼ ਨੂੰ ਕੇਂਦਰ ਦੀ ਮੋਦੀ ਸਰਕਾਰ ਦਬਾ ਨਹੀਂ ਸਕਦੀ। ਨਿੱਕੂ ਸੰਗਰੂਰ ਦੇ ਪਿੰਡ ਅਬਦੁੱਲਾਪੁਰ ਚੁਹਾਣਾ ਵਿੱਚ ਕਰਵਾਏ ਗਏ ਗੁਰਮਤਿ ਸਮਾਗਮ 'ਚ ਪਹੁੰਚੇ ਹੋਏ ਸਨ । publive-image Image from Inderjit nikku's instagram ਨਿੱਕੂ ਨੇ ਕਿਹਾ ਕਿ ਮੋਦੀ ਸਰਕਾਰ ਇਹ ਕਾਨੂੰਨ ਸਾਡੇ ਪੰਜਾਬ ਦੀ ਕਿਸਾਨੀ 'ਤੇ ਧੱਕੇ ਨਾਲ ਲਾਗੂ ਕਰ ਰਹੀ ਹੈ, ਜੋ ਲੋਕਤੰਤਰ ਦੇ ਘਾਣ ਤੋਂ ਸਿਵਾਏ ਕੁਝ ਨਹੀਂ। ਜਦ ਗਾਇਕ ਨਿੱਕੂ ਤੋਂ ਲਾਲ ਕਿਲ੍ਹੇ ਵਾਲੀ ਘਟਨਾ 'ਚ ਪਾਏ ਕੇਸ ਬਾਰੇ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਇਹ ਝੂਠੇ ਪਰਚੇ ਪੰਜਾਬ ਦੇ ਨੌਜਵਾਨਾਂ ਨੂੰ ਡਰਾਉਣ ਲਈ ਪਾਏ ਜਾ ਰਹੇ ਹਨ ਤਾਂ ਕਿ ਉਹ ਦਿੱਲੀ ਧਰਨੇ 'ਚ ਨਾ ਆਉਣ ਪਰ ਪਹਿਲਾਂ ਨਾਲੋਂ ਵੀ ਵੱਧ ਨੌਜਵਾਨ ਇਸ ਸੰਘਰਸ਼ ਵਿਚ ਸ਼ਾਮਿਲ ਹੋ ਰਹੇ ਹਨ।
Advertisment
Advertisment

Stay updated with the latest news headlines.

Follow us:
Advertisment
Advertisment
Latest Stories
Advertisment