ਤਕਰੀਬਨ ਡੇਢ ਮਹੀਨੇ ਤੋਂ ਧਰਨੇ ਤੇ ਬੈਠੇ ਕਿਸਾਨਾਂ ਨੇ ਦਿੱਲੀ ਸਮੇਤ ਦੇਸ਼ ਦੇ ਵੱਖ ਵੱਖ ਹਿਸਿਆਂ ਵਿੱਚ ਟਰੈਕਟਰ ਰੈਲੀਆਂ ਕੱਢੀਆਂ ਹਨ ਤਾਂ ਜੋ ਕੇਂਦਰ ਦੀ ਮੋਦੀ ਸਰਕਾਰ ਤੋਂ ਆਪਣੀਆਂ ਮੰਗਾਂ ਮਨਵਾਈਆਂ ਜਾ ਸਕਣ ।ਕਈ ਖਿਡਾਰੀਆਂ ਨੇ ਵੀ ਸੁੱਤੀ ਸਰਕਾਰ ਨੂੰ ਜਗਾਉਣ ਲਈ ਮੈਡਲ ਤੇ ਉਨ੍ਹਾਂ ਦੇ ਪੁਰਸਕਾਰ ਵਾਪਸ ਕਰ ਦਿੱਤੇ ਹਨ।
ਹੋਰ ਪੜ੍ਹੋ :
- ਸੋਨੂੰ ਸੂਦ ਦੀ ਪੁਲਿਸ ਕੋਲ ਪਹੁੰਚੀ ਸ਼ਿਕਾਇਤ, ਇਹ ਹੈ ਪੂਰਾ ਮਾਮਲਾ
- ਮਰਹੂਮ ਅਦਾਕਾਰ ਇਰਫਾਨ ਖ਼ਾਨ ਦਾ ਅੱਜ ਹੈ ਜਨਮ ਦਿਨ, ਬੇਟੇ ਨੇ ਭਾਵੁਕ ਪੋਸਟ ਕੀਤੀ ਸਾਂਝੀ
ਇਸ ਸਭ ਦੇ ਚਲਦੇ ਮੋਗਾ ਦੇ ਰਾਸ਼ਟਰੀ ਅਥਲੀਟ ਮਨਦੀਪ ਸਿੰਘ ਨੇ ਵੀ ਕਿਸਾਨਾਂ ਦੇ ਹੱਕ ਵਿੱਚ ਆਵਾਜ਼ ਬੁਲੰਦ ਕੀਤੀ ਹੈ । ਮਨਦੀਪ ਨੇ ਰਿਲਾਇੰਸ ਫਾਊਂਡੇਸ਼ਨ ਵੱਲੋਂ ਉਨ੍ਹਾਂ ਨੂੰ ਮਿਲੇ ਤਿੰਨ ਸੋਨੇ ਦੇ ਤਗਮੇ ਤੇ ਇੱਕ ਚਾਂਦੀ ਦਾ ਤਗਮਾ ਵਾਪਸ ਕਰ ਦਿੱਤਾ ਗਿਆ। ਮਨਦੀਪ ਸਿੰਘ ਨੇ ਕਿਹਾ ਕਿ ਉਸ ਨੇ ਇਹ ਤਗਮੇ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਤੇ ਕੇਂਦਰ ਸਰਕਾਰ ਪ੍ਰਤੀ ਆਪਣਾ ਗੁੱਸਾ ਜ਼ਾਹਰ ਕਰਨ ਲਈ ਵਾਪਸ ਕੀਤੇ ਹਨ।
ਉਨ੍ਹਾਂ ਕਿਹਾ ਕਿ ਇਸ ਮੈਡਲ ਨੂੰ ਵਾਪਸ ਕਰਨ ਦਾ ਮੁੱਖ ਕਾਰਨ ਇਹ ਹੈ ਕਿ ਕੇਂਦਰ ਸਰਕਾਰ ਇਹ ਬਿੱਲ ਲਿਆ ਕੇ ਕਾਰਪੋਰੇਟ ਘਰਾਣਿਆਂ ਨੂੰ ਫਾਇਦਾ ਪਹੁੰਚਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਮੈਂ ਕਿਸਾਨਾਂ ਦੇ ਹੱਕ ਵਿੱਚ ਇਹ ਤਗਮਾ ਕੁਰੀਅਰਾਂ ਰਾਹੀਂ ਵਾਪਸ ਭੇਜ ਰਿਹਾ ਹਾਂ।