Advertisment

ਗਾਇਕ ਸਿੱਧੂ ਮੂਸੇਵਾਲਾ ਤੇ ਬੱਬੂ ਮਾਨ ਦੇ ਪ੍ਰਸ਼ੰਸਕਾਂ ਵਿਚਾਲੇ ਚੱਲ ਰਿਹਾ ਵਿਵਾਦ ’ਤੇ ਬੋਲੇ ਮੁਹੰਮਦ ਸਦੀਕ

author-image
By Rupinder Kaler
New Update
ਗਾਇਕ ਸਿੱਧੂ ਮੂਸੇਵਾਲਾ ਤੇ ਬੱਬੂ ਮਾਨ ਦੇ ਪ੍ਰਸ਼ੰਸਕਾਂ ਵਿਚਾਲੇ ਚੱਲ ਰਿਹਾ ਵਿਵਾਦ ’ਤੇ ਬੋਲੇ ਮੁਹੰਮਦ ਸਦੀਕ
Advertisment
ਗਾਇਕ ਸਿੱਧੂ ਮੂਸੇਵਾਲਾ ਤੇ ਬੱਬੂ ਮਾਨ ਦੇ ਪ੍ਰਸ਼ੰਸਕਾਂ ਵਿਚਾਲੇ ਚੱਲ ਰਿਹਾ ਵਿਵਾਦ ਲਗਾਤਾਰ ਵੱਧਦਾ ਹੀ ਜਾ ਰਿਹਾ ਹੈ । ਸੋਸ਼ਲ ਮੀਡੀਆ ਤੇ ਸ਼ੁਰੂ ਹੋਇਆ ਇਹ ਵਿਵਾਦ ਖਤਮ ਹੋਣ ਦਾ ਨਾਂ ਨਹੀਂ ਲੈ ਰਿਹਾ । ਇਸ ਸਭ ਦੇ ਚਲਦੇ ਇਸ ਵਿਵਾਦ ਤੇ ਵੱਖ ਵੱਖ ਲੋਕਾਂ ਦੇ ਪ੍ਰਤੀਕਰਮ ਵੀ ਸਾਹਮਣੇ ਆਉਣ ਲੱਗੇ ਹਨ । ਸੋਸ਼ਲ ਮੀਡੀਆ ਤੇ ਗਾਇਕ ਮੁਹੰਮਦ ਸਦੀਕ ਦੀ ਵੀ ਇੱਕ ਵੀਡੀਓ ਵਾਇਰਲ ਹੋ ਰਹੀ ਹੈ । ਜਿਸ ਵਿੱਚ ਉਹ ਕਹਿ ਰਹੇ ਹਨ ਕਿ ਇਸ ਤਰ੍ਹਾਂ ਦੇ ਵਿਵਾਦ ਵਿੱਚ ਪੈਣ ਦਾ ਕੋਈ ਫਾਇਦਾ ਨਹੀਂ, ਜੇਕਰ ਇਸ ਤਰ੍ਹਾਂ ਦਾ ਵਿਵਾਦ ਹੁੰਦਾ ਵੀ ਹੈ ਤਾਂ ਚੁੱਪ ਵੱਟ ਲੈਣੀ ਚਾਹੀਦੀ ਹੈ । ਤੁਹਾਡੀ ਇੱਕ ਚੁੱਪ ਨਾਲ ਹਰ ਵਿਵਾਦ ਖਤਮ ਹੋ ਜਾਂਦਾ ਹੈ । https://www.instagram.com/p/CEURfjsFmtI/?utm_source=ig_web_copy_link ਤੁਹਾਨੂੰ ਦੱਸ ਦਿੰਦੇ ਹਾਂ ਕਿ ਬੀਤੇ ਦਿਨ ਤੋਂ ਹੀ ਸਿੱਧੂ ਮੂਸੇਵਾਲਾ ਬੱਬੂ ਮਾਨ ਦੇ ਫੈਨਜ਼ 'ਤੇ ਖੂਬ ਭੜਕ ਰਿਹਾ ਹੈ। ਸਿੱਧੂ ਨੇ ਆਪਣੇ ਲਾਈਵ 'ਚ ਬੱਬੂ ਮਾਨ ਤੇ ਉਨ੍ਹਾਂ ਦੇ ਫੈਨਜ਼ 'ਤੇ ਸਿੱਧਾ ਨਿਸ਼ਾਨਾ ਸਾਧਿਆ ਹੈ। ਬੇਸ਼ੱਕ ਆਪਣੇ ਇਸ ਲਾਈਵ 'ਚ ਸਿੱਧੂ ਨੇ ਕਿਸੇ ਦਾ ਨਾਂ ਨਹੀਂ ਲਿਆ ਪਰ ਸਿੱਧੂ ਦੇ ਬੋਲਾਂ ਤੇ ਗੱਲਾਂ ਤੋਂ ਸਾਫ ਜ਼ਾਹਿਰ ਹੋ ਰਿਹਾ ਹੈ ਕਿ ਉਹ ਬੱਬੂ ਮਾਨ 'ਤੇ ਆਪਣਾ ਗੁੱਸਾ ਕੱਢ ਰਿਹਾ ਹੈ। ਹਾਲ ਹੀ ਵਿਚ ਬੱਬੂ ਮਾਨ ਦਾ ਗੀਤ 'ਅੜ੍ਹਬ ਪੰਜਾਬੀ' ਰਿਲੀਜ਼ ਹੋਇਆ ਸੀ ਤੇ ਜਿਸ ਦੇ ਅਗਲੇ ਦਿਨ ਹੀ ਸਿੱਧੂ ਦਾ ਗੀਤ 'ਮੇ ਬਲੋਚਕ' ਰਿਲੀਜ਼ ਹੋਇਆ। https://www.instagram.com/p/CEN6KEspqKP/ ਯੂਟਿਊਬ 'ਤੇ ਸਿੱਧੂ ਦਾ ਇਹ ਗੀਤ ਬੱਬੂ ਮਾਨ ਦੇ ਗੀਤ ਤੋਂ ਉਪਰ ਹੋ ਗਿਆ ਸੀ ਜਿਸ ਦਾ ਸਚਰੲੲਨਸਹੋਟ ਸਿੱਧੂ ਨੇ ਆਪਣੇ ਇੰਸਟਾਗ੍ਰਾਮ 'ਤੇ ਸ਼ੇਅਰ ਕੀਤਾ ਸੀ। ਇਸ ਤੋਂ ਬਾਅਦ ਹੀ ਬੱਬੂ ਮਾਨ ਦੇ ਫੈਨਜ਼ ਦਾ ਕਹਿਣਾ ਸੀ ਕਿ ਸਿੱਧੂ ਨੇ ਬੱਬੂ ਮਾਨ ਨੂੰ ਡਿਫੇਮ ਕੀਤਾ ਹੈ। ਉਸ ਤੋਂ ਬਾਅਦ ਹੀ ਸਿੱਧੂ ਨੂੰ ਕਮੈਂਟਸ ਵਿੱਚ ਧਮਕੀਆਂ ਮਿਲਣ ਲੱਗ ਗਈਆਂ। ਇਸ ਸਭ ਦਾ ਗੁੱਸਾ ਸਿੱਧੂ ਨੇ ਆਪਣੇ ਲਾਈਵ 'ਚ ਕੱਢਿਆ ਤੇ ਉਸ ਨੂੰ ਫੋਨ 'ਤੇ ਮੈਸੇਜ 'ਚ ਧਮਕੀਆਂ ਦੇਣ ਵਾਲੇ ਬੱਬੂ ਮਾਨ ਦੇ ਫੈਨਜ਼ ਨੂੰ ਮੰਦਾ ਬੋਲਿਆ। https://www.instagram.com/p/CCtNrFcpVHn/ ਲਾਈਵ ਤੋਂ ਬਾਅਦ ਸਿੱਧੂ ਨੇ ਇੱਕ ਪੋਸਟ ਵੀ ਸ਼ੇਅਰ ਕੀਤੀ ਜਿਸ 'ਚ ਉਸ ਨੇ ਲਿਖਿਆ 'ਫੋਨ ਤੇ ਇੰਟਰਵਿਊ 'ਚ ਭੌਂਕਣ ਵਾਲੀਆਂ ਦੁੱਕੀਆਂ ਨੂੰ ਇਕੋ ਗੱਲ ਕਹਿਣੀ ਹੈ, ਥੋਡਾ ਸੱਜਰਾ ਪ੍ਰਹੁਣਾ ਮੂਸੇ ਪਿੰਡ ਰਹਿੰਦਾ ਹੈ।' ਇਸ ਤੋਂ ਇਹ ਪਤਾ ਲੱਗਦਾ ਹੈ ਕਿ ਸਿੱਧੂ ਵੱਲੋਂ ਉਸ ਖਿਲਾਫ ਮੰਦਾ ਬੋਲਣ ਵਾਲਿਆਂ ਨੂੰ ਖੁੱਲ੍ਹਾ ਚੈਲੇਂਜ਼ ਹੈ। ਹੁਣ ਦੇਖਣਾ ਇਹ ਹੈ ਕਿ ਕੀ ਬੱਬੂ ਮਾਨ ਦੀ ਇਸ 'ਤੇ ਕੋਈ ਪ੍ਰਤੀਕਿਰਿਆ ਆਉਂਦਾ ਹੈ ਜਾਂ ਨਹੀਂ।
Advertisment

Stay updated with the latest news headlines.

Follow us:
Advertisment
Advertisment
Latest Stories
Advertisment