ਮੋਹਿਨੀ ਤੂਰ ਦੀ ਆਵਾਜ਼ ‘ਚ ਨਵਾਂ ਗੀਤ ‘ਹੱਸਦਾ ਦਿੱਸਦਾ ਰਹੀਂ’ ਰਿਲੀਜ਼

written by Shaminder | March 07, 2022

ਮੋਹਿਨੀ ਤੂਰ (Mohini Toor) ਦੀ ਆਵਾਜ਼ ‘ਚ ਨਵਾਂ ਗੀਤ ਰਿਲੀਜ਼ ਹੋ ਚੁੱਕਿਆ ਹੈ । ਇਸ ਗੀਤ ਦੇ ਬੋਲ ਗੁਰਨਾਮ ਭੁੱਲਰ (Gurnam Bhullar) ਨੇ ਲਿਖੇ ਹਨ ਅਤੇ ਮਿਊਜ਼ਿਕ ਦਾਊਦ ਨੇ ਦਿੱਤਾ ਹੈ । ਗੁਰਨਾਮ ਭੁੱਲਰ ਦੀ ਫ਼ਿਲਮ ‘ਮੈਂ ਵਿਆਹ ਨਹੀਂ ਕਰੌਂਣਾ ਤੇਰੇ ਨਾਲ’ ਰਿਲੀਜ਼ ਹੋ ਚੁੱਕੀ ਹੈ । ਇਸ ਫ਼ਿਲਮ ਨੂੰ ਦਰਸ਼ਕਾਂ ਦੇ ਵੱਲੋਂ ਵੀ ਪਸੰਦ ਕੀਤਾ ਜਾ ਰਿਹਾ ਹੈ । ਇਸ ਫ਼ਿਲਮ ਦੇ ਰਿਲੀਜ਼ ਤੋਂ ਬਾਅਦ ਫ਼ਿਲਮ ਦਾ ਨਵਾਂ ਗੀਤ ‘ਹੱਸਦਾ ਦਿੱਸਦਾ ਰਹੀਂ’ ਰਿਲੀਜ਼ ਹੋ ਚੁੱਕਿਆ ਹੈ । ਇਸ ਗੀਤ ਦੇ ਬੋਲ ਗੁਰਨਾਮ ਭੁੱਲਰ ਨੇ ਲਿਖੇ ਹਨ ਅਤੇ ਆਵਾਜ਼ ਦਿੱਤੀ ਹੈ ਮੋਹਿਨੀ ਤੂਰ ਨੇ ।

Gurnam Bhullar And sonam Bajwa image From mohini toor song

ਹੋਰ ਪੜ੍ਹੋ : ਜਗਜੀਤ ਸੰਧੂ ਦੀ ਪਤਨੀ ਨਾਲ ਨਵੀਂ ਤਸਵੀਰ ਹੋਈ ਵਾਇਰਲ, ਵੇਖੋ ਤਸਵੀਰ

ਗੁਰਨਾਮ ਭੁੱਲਰ ਅਤੇ ਸੋਨਮ ਬਾਜਵਾ ਦੀ ਇਹ ਫ਼ਿਲਮ ਰਿਲੀਜ਼ ਹੋ ਚੁੱਕੀ ਹੈ । ਇਸ ਫ਼ਿਲਮ ‘ਚ ਦੋਵਾਂ ਕਲਾਕਾਰਾਂ ਦੀ ਕਮਿਸਟਰੀ ਨੂੰ ਕਾਫੀ ਪਸੰਦ ਕੀਤਾ ਗਿਆ ਸੀ । ਇਸ ਤੋਂ ਪਹਿਲਾਂ ਇਹ ਜੋੜੀ ‘ਗੁੱਡੀਆਂ ਪਟੋਲੇ’ ਫ਼ਿਲਮ ‘ਚ ਨਜ਼ਰ ਆ ਚੁੱਕੀ ਹੈ । ਗੁਰਨਾਮ ਭੁੱਲਰ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਕਈ ਹਿੱਟ ਗੀਤ ਇੰਡਸਟਰੀ ਨੂੰ ਦਿੱਤੇ ਹਨ ।

Sonam Bajwa image From instagram

ਇਸ ਤੋਂ ਇਲਾਵਾ ਸਰਗੁਣ ਮਹਿਤਾ ਦੇ ਨਾਲ ਉਨ੍ਹਾਂ ਦੀ ਜੋੜੀ ਨੂੰ ਵੀ ਖੂਬ ਪਸੰਦ ਕੀਤਾ ਗਿਆ ਸੀ । ਗੁਰਨਾਮ ਭੁੱਲਰ ਅਤੇ ਸੋਨਮ ਬਾਜਵਾ ਦੀ ਜੋੜੀ ਨੂੰ ‘ਗੁੱਡੀਆਂ ਪਟੋਲੇ’ ‘ਚ ਵੀ ਵੇਖਿਆ ਗਿਆ ਸੀ ਅਤੇ ਦੋਵਾਂ ਦੀ ਅਦਾਕਾਰੀ ਨੂੰ ਬਹੁਤ ਸਰਾਹਿਆ ਗਿਆ ਸੀ । ਗੁਰਨਾਮ ਭੁੱਲਰ ਨੇ ਜਿੱਥੇ ਗਾਇਕੀ ਦੇ ਖੇਤਰ ‘ਚ ਮੱਲਾਂ ਮਾਰੀਆਂ ਹਨ । ਗਾਇਕੀ ਦੇ ਖੇਤਰ ‘ਚ ਆਪਣੀ ਜਗ੍ਹਾ ਬਨਾਉਣ ਦੇ ਲਈ ਉਨ੍ਹਾਂ ਨੂੰ ਕਾਫੀ ਸੰਘਰਸ਼ ਕੀਤਾ ਅਤੇ ਕਈ ਰਿਆਲਟੀ ਸ਼ੋਅਜ਼ ‘ਚ ਵੀ ਆਪਣੀ ਪ੍ਰਤਿਭਾ ਦਿਖਾਈ ਸੀ । ਵਾਇਸ ਆਫ ਪੰਜਾਬ ਦੇ ਮੰਚ ‘ਤੇ ਵੀ ਗਾਇਕ ਨੇ ਆਪਣੀ ਗਾਇਕੀ ਦਾ ਹੁਨਰ ਦਿਖਾਇਆ ਸੀ ।

You may also like