Money Laundering Case: ਦਿੱਲੀ ਪੁਲਿਸ ਨੇ ਜੈਕਲੀਨ ਫਰਨਾਂਡੀਸ ਦੇ ਖਿਲਾਫ ਜਾਰੀ ਕੀਤਾ ਨਵਾਂ ਸਮਨ, 14 ਸਤੰਬਰ ਨੂੰ ਪੇਸ਼ ਹੋਣ ਦੇ ਦਿੱਤੇ ਆਦੇਸ਼

Written by  Pushp Raj   |  September 12th 2022 05:00 PM  |  Updated: September 12th 2022 05:00 PM

Money Laundering Case: ਦਿੱਲੀ ਪੁਲਿਸ ਨੇ ਜੈਕਲੀਨ ਫਰਨਾਂਡੀਸ ਦੇ ਖਿਲਾਫ ਜਾਰੀ ਕੀਤਾ ਨਵਾਂ ਸਮਨ, 14 ਸਤੰਬਰ ਨੂੰ ਪੇਸ਼ ਹੋਣ ਦੇ ਦਿੱਤੇ ਆਦੇਸ਼

Money Laundering case: ਮਨੀ ਲਾਂਡਰਿੰਗ ਮਾਮਲੇ ਵਿੱਚ ਬਾਲੀਵੁੱਡ ਅਦਾਕਾਰਾ ਜੈਕਲੀਨ ਫਰਨਾਂਡੀਜ਼ ਦੀਆਂ ਮੁਸ਼ਕਿਲਾਂ ਦਿਨ ਬ ਦਿਨ ਵੱਧਦੀਆਂ ਜਾ ਰਹੀਆਂ ਹਨ। ਇਸ ਮਾਮਲੇ ਨੂੰ ਲੈ ਕੇ ਇੱਕ ਹੋਰ ਨਵੀਂ ਖ਼ਬਰ ਸਾਹਮਣੇ ਆ ਰਹੀ ਹੈ। ਦਿੱਲੀ ਪੁਲਿਸ ਨੇ ਅਦਾਕਾਰਾ ਦੇ ਖਿਲਾਫ ਨਵਾਂ ਸਮਨ ਜਾਰੀ ਕਰ ਦਿੱਤਾ ਹੈ, ਜਿਸ ਦੇ ਮੁਤਾਬਿਕ ਜੈਕਲੀਨ ਲਈ 14 ਸਤੰਬਰ ਨੂੰ ਕੋਰਟ ਵਿੱਚ ਪੇਸ਼ ਹੋਣਾ ਲਾਜ਼ਮੀ ਹੋਵੇਗਾ।

Image Source: Twitter

ਨਿਊਜ਼ ਏਜੰਸੀ ਏਐਨਆਈ ਦੇ ਮੁਤਾਬਿਕ ਧੋਖਾਧੜ ਤੇ ਮਨੀ ਲਾਂਡਰਿੰਗ ਮਾਮਲੇ 'ਚ ਦਿੱਲੀ ਪੁਲਿਸ ਨੇ ਬਾਲੀਵੁੱਡ ਅਦਾਕਾਰਾ ਜੈਕਲੀਨ ਫਰਨਾਂਡੀਜ਼ ਖਿਲਾਫ ਤਾਜ਼ਾ ਸੰਮਨ ਜਾਰੀ ਕੀਤਾ ਹੈ। ਜਾਰੀ ਕੀਤੇ ਗਏ ਨਵੇਂ ਸੰਮਨ ਮੁਤਾਬਕ ਜੈਕਲੀਨ ਨੂੰ ਹੁਣ 14 ਸਤੰਬਰ ਨੂੰ ਪੇਸ਼ ਹੋਣ ਦਾ ਹੁਕਮ ਦਿੱਤਾ ਗਿਆ ਹੈ।

ਦੱਸ ਦਈਏ ਤੋਂ ਪਹਿਲਾਂ ਵੀ ਇਸ ਮਾਮਲੇ ਵਿੱਚ ਜੈਕਲੀਨ ਨੂੰ ਪਹਿਲਾਂ ਜਾਰੀ ਕੀਤੇ ਗਏ ਸੰਮਨ ਮੁਤਾਬਕ 12 ਸਤੰਬਰ ਨੂੰ ਪੇਸ਼ ਹੋਣ ਦਾ ਹੁਕਮ ਦਿੱਤਾ ਗਿਆ ਸੀ, ਪਰ ਕੁਝ ਪੂਰਵ-ਨਿਰਧਾਰਤ ਪ੍ਰੋਜੈਕਟਸ ਦੇ ਚੱਲਦੇ ਜੈਕਲੀਨ ਨੇ ਨਿਰਧਾਰਤ ਮਿਤੀ 'ਤੇ ਹਾਜ਼ਰ ਹੋਣ ਲਈ ਅਸਮਰਥ ਸੀ। ਇਸ ਦੇ ਲਈ ਅਦਾਕਾਰਾ ਨੇ ਪੁਲਿਸ ਤੇ ਕੋਰਟ ਕੋਲੋਂ ਦੂਜੀ ਤਾਰੀਕ ਦੀ ਮੰਗ ਕੀਤੀ ਸੀ।

Image Source: Twitter

ਇਸ ਤੋਂ ਇਲਾਵਾ ਦਿੱਲੀ ਪੁਲਿਸ ਦੀ ਆਰਥਿਕ ਅਪਰਾਧ ਸ਼ਾਖਾ (ਈਓਡਬਲਯੂ) ਨੇ ਸੋਮਵਾਰ ਨੂੰ ਜੈਕਲੀਨ ਕੋਲੋਂ ਹੋਣ ਵਾਲੀ ਪੁੱਛਗਿੱਛ ਮੁਲਤਵੀ ਕਰ ਦਿੱਤੀ ਸੀ। ਇਸ ਦੇ ਨਾਲ ਹੀ ਪੁਲਿਸ ਨੇ ਦੱਸਿਆ ਸੀ ਕਿ ਇਸ ਸਬੰਧ 'ਚ ਜੈਕਲੀਨ ਨੂੰ ਇੱਕ ਹੋਰ ਸੰਮਨ ਜਾਰੀ ਕੀਤਾ ਜਾਵੇਗਾ।

ਦਰਅਸਲ, ਅਭਿਨੇਤਰੀ ਨੇ ਈਮੇਲ ਰਾਹੀਂ ਦਿੱਲੀ ਪੁਲਿਸ ਨੂੰ ਸੂਚਿਤ ਕੀਤਾ ਸੀ ਕਿ ਪਹਿਲਾਂ ਹੀ ਕੀਤੇ ਗਏ ਕੁਝ ਵਾਅਦਿਆਂ ਦੇ ਕਾਰਨ 12 ਸਤੰਬਰ ਨੂੰ ਹੋਣ ਵਾਲੀ ਜਾਂਚ ਵਿੱਚ ਸ਼ਾਮਲ ਨਹੀਂ ਹੋ ਸਕੇਗੀ, ਜਿਸ ਤੋਂ ਬਾਅਦ ਉਸ ਨੇ ਨਵੀਂ ਤਰੀਕ ਦੀ ਮੰਗ ਵੀ ਕੀਤੀ ਸੀ।

Image Source: Twitter

ਹੋਰ ਪੜ੍ਹੋ: ਭਾਰਤੀ ਸਿੰਘ ਨੇ ਬੇਟੇ ਗੋਲੇ ਦੀ ਬਾਲ ਕ੍ਰਿਸ਼ਨ ਰੂਪ 'ਚ ਸ਼ੇਅਰ ਕੀਤੀ ਖੂਬਸੂਰਤ ਤਸਵੀਰ, ਫੈਨਜ਼ ਨੂੰ ਆ ਰਹੀ ਪਸੰਦ

ਦੱਸਣਯੋਗ ਹੈ ਕਿ ਦਿੱਲੀ ਪੁਲਿਸ ਨੇ ਜੈਕਲੀਨ ਨੂੰ ਕਥਿਤ ਤੌਰ 'ਤੇ ਸੁਕੇਸ਼ ਚੰਦਰਸ਼ੇਖਰ ਨਾਲ ਜੁੜੇ 200 ਕਰੋੜ ਰੁਪਏ ਦੀ ਫਿਰੌਤੀ ਦੇ ਮਾਮਲੇ ਵਿੱਚ ਜਾਂਚ ਵਿੱਚ ਸ਼ਾਮਿਲ ਹੋਣ ਲਈ ਸੰਮਨ ਜਾਰੀ ਕੀਤਾ ਹੈ। ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਆਪਣੀ ਚਾਰਜਸ਼ੀਟ ਵਿੱਚ ਮਨੀ ਲਾਂਡਰਿੰਗ ਮਾਮਲਿਆਂ ਵਿੱਚ ਜੈਕਲੀਨ ਦਾ ਨਾਂ ਲਿਆ ਸੀ। ਈਡੀ ਦੀ ਚਾਰਜਸ਼ੀਟ ਵਿੱਚ ਇਹ ਵੀ ਕਿਹਾ ਗਿਆ ਹੈ ਕਿ ਜੈਕਲੀਨ ਨੂੰ ਸੁਕੇਸ਼ ਦੀ ਅਪਰਾਧਿਕ ਮਾਮਲਿਆਂ ਵਿੱਚ ਸ਼ਮੂਲੀਅਤ ਬਾਰੇ ਪਤਾ ਸੀ। ਇਸ ਤੋਂ ਬਾਅਦ ਵੀ ਉਸ ਨੇ ਆਪਣੇ ਅਪਰਾਧਿਕ ਰਿਕਾਰਡ ਨੂੰ ਨਜ਼ਰਅੰਦਾਜ਼ ਕਰਦੇ ਹੋਏ ਸੁਕੇਸ਼ ਨਾਲ ਵਿੱਤੀ ਲੈਣ-ਦੇਣ ਕੀਤਾ।


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network