ਗਾਇਕ ਤੋਂ ਵਿਗਿਆਨੀ ਬਣੇ ਦਿਲਜੀਤ ਦੋਸਾਂਝ, ਦੇਖੋ ਕਿਵੇਂ ਰੋਬੋਟ ਨਾਲ ਪਿਆਰ ਦੀਆਂ ਪੀਘਾਂ ਝੂਟਦੇ ਹੋਏ ਨਜ਼ਰ ਆ ਰਹੇ ਨੇ ਆਪਣੇ ਨਵੇਂ ਗੀਤ ‘LUNA’ ‘ਚ, ਜਿੱਤਿਆ ਦਰਸ਼ਕਾਂ ਦਾ ਦਿਲ

written by Lajwinder kaur | September 21, 2021

ਗਾਇਕ ਦਿਲਜੀਤ ਦੋਸਾਂਝ (Diljit Dosanjh) ਜੋ ਕਿ ਆਪਣੀ ਨਵੀਂ ਮਿਊਜ਼ਿਕ ਐਲਬਮ ਮੂਨ ਚਾਈਲਡ ਏਰਾ (Album Moon Child Era) ਨੂੰ ਲੈ ਕੇ ਸੋਸ਼ਲ ਮੀਡੀਆ ਉੱਤੇ ਛਾਏ ਹੋਏ ਨੇ। ਜੀ ਹਾਂ ਇਸ ਐਲਬਮ ਦੇ ਸਾਰੇ ਹੀ ਗੀਤਾਂ ਦਾ ਆਡੀਓ ਰਿਲੀਜ਼ ਹੋ ਗਿਆ ਹੈ। ਪਰ ਵੀਡੀਓਜ਼ ਇੱਕ-ਇੱਕ ਕਰਕੇ ਆ ਰਹੇ ਨੇ। ਜਿਸਦੇ ਚੱਲਦੇ ‘ਲੂਣਾ’ ਗੀਤ ਜੋ ਕਿ ਪਹਿਲਾਂ ਹੀ ਦਰਸ਼ਕਾਂ ਦਾ ਦਿਲ ਜਿੱਤਣ ਚ ਕਾਮਯਾਬ ਰਿਹਾ ਹੈ, ਹੁਣ ਵੀਡੀਓ ਦੇ ਨਾਲ ਦਰਸ਼ਕਾਂ ਦੀ ਕਚਹਿਰੀ ‘ਚ ਹਾਜ਼ਿਰ ਹੋਇਆ ਹੈ।

diljit dosanjh new song luna released Image Source- youtube

ਹੋਰ ਪੜ੍ਹੋ : ਅਦਾਕਾਰਾ ਨਵਨੀਤ ਕੌਰ ਢਿਲੋਂ ਦੇ ਭਰਾ ਦੀ ਹੋਈ ਮੰਗਣੀ, ਦਰਸ਼ਕਾਂ ਦੇ ਨਾਲ ਸਾਂਝੀ ਕੀਤੀ ਖੁਸ਼ੀ, ਵਧਾਈ ਵਾਲੇ ਮੈਸੇਜਾਂ ਦਾ ਲੱਗਿਆ ਤਾਂਤਾ

ਜੀ ਹਾਂ ‘ਲੂਣਾ’ ਦੀ ਵੀਡੀਓ ਰਿਲੀਜ਼ ਹੋ ਗਈ ਹੈ। ਵੀਡੀਓ ਦੀ ਸਟੋਰੀ ਕਿਸੇ ਹਾਲੀਵੁੱਡ ਫ਼ਿਲਮ ਤੋਂ ਘੱਟ ਨਹੀਂ ਹੈ। ਵੀਡੀਓ ‘ਚ ਦਰਸ਼ਕਾਂ ਨੂੰ ਗਾਇਕ ਦਿਲਜੀਤ ਦੋਸਾਂਝ ਵਿਗਿਆਨੀ ਬਣੇ ਹੋਏ ਨਜ਼ਰ ਆਉਣਗੇ ਤੇ ਮਹਿਲਾ ਰੋਬੋਟ ਦੇ ਨਾਲ ਪਿਆਰ ਕਰਦੇ ਹੋਏ ਨਜ਼ਰ ਆ ਰਹੇ ਨੇ । ਵੀਡੀਓ ਦੇ ਅੰਤ ‘ਚ ਦਿਲਜੀਤ ਦੋਸਾਂਝ ਵੀ ਰੋਬੋਟ ਹੀ ਨਿਕਲਦੇ ਨੇ। ਇਸ ਗੀਤ ਦੇ ਬੋਲ Arjan Dhillon ਨੇ ਲਿਖੇ ਨੇ ਤੇ ਮਿਊਜ਼ਿਕ Intense ਦਾ ਹੈ। ਦਰਸ਼ਕਾਂ ਵੱਲੋਂ ਗੀਤ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ।

inside image of singer diljit Image Source- youtube

ਹੋਰ ਪੜ੍ਹੋ : ਗਿੱਪੀ ਗਰੇਵਾਲ ਨੇ ਅਫਸਾਨਾ ਖ਼ਾਨ ਤੇ ਸਾਜ਼ ਦੀ ਜੋੜੀ ਨੂੰ ਦਿੱਤੀ ਵਧਾਈ, ਨਾਲ ਹੀ ਅਫਸਾਨਾ ਦੇ ਵਿਆਹ ਨੂੰ ਲੈ ਕੀਤਾ ਖ਼ਾਸ ਵਾਅਦਾ

ਜੇ ਗੱਲ ਕਰੀਏ ਦਿਲਜੀਤ ਦੋਸਾਂਝ ਦੇ ਵਰਕ ਫਰੰਟ ਦੀ ਤਾਂ ਉਹ ਪੰਜਾਬੀ ਮਿਊਜ਼ਿਕ ਜਗਤ ਦੇ ਬਾਕਮਾਲ ਗਾਇਕ ਨੇ । ਉਹ ਹਮੇਸ਼ ਕਹਿੰਦੇ ਨੇ ਮਿਊਜ਼ਿਕ ਉਨ੍ਹਾਂ ਲਈ ਸਭ ਕੁਝ ਹੈ ਤੇ ਉਹ ਮਿਊਜ਼ਿਕ ਨੂੰ ਬਹੁਤ ਪਿਆਰ ਕਰਦੇ ਨੇ। ਗਾਇਕੀ ਦੇ ਨਾਲ ਉਹ ਅਦਾਕਾਰੀ ਦੇ ਖੇਤਰ 'ਚ ਕਾਫੀ ਸਰਗਰਮ ਨੇ। ਬਹੁਤ ਜਲਦ ਉਹ ਜੋੜੀ ਟਾਈਟਲ ਹੇਠ ਬਣੀ ਫ਼ਿਲਮ ‘ਚ ਨਜ਼ਰ ਆਉਣਗੇ।

0 Comments
0

You may also like