ਦੇਖੋ ਵੀਡੀਓ : Moosa Jatt ਫ਼ਿਲਮ ‘ਚੋਂ ਰਿਲੀਜ਼ ਹੋਇਆ ਰੋਮਾਂਟਿਕ ਗੀਤ ‘Ikk Duje De’, ਦਰਸ਼ਕਾਂ ਨੂੰ ਪਸੰਦ ਆ ਰਹੀ ਹੈ ਸਵੀਤਾਜ ਬਰਾੜ ਤੇ ਸਿੱਧੂ ਮੂਸੇਵਾਲਾ ਦੀ ਲਵ ਕਮਿਸਟਰੀ

written by Lajwinder kaur | September 07, 2021

ਗਾਇਕ ਸਿੱਧੂ ਮੂਸੇਵਾਲਾ (sidhu moosewala) ਦੀ ਆਉਣ ਵਾਲੀ ਪਹਿਲੀ ਫ਼ਿਲਮ ‘ਮੂਸਾ ਜੱਟ’ Moosa Jatt ਜੋ ਕਿ ਏਨੀਂ ਦਿਨੀਂ ਖੂਬ ਸੁਰਖੀਆਂ ਵਟੋਰ ਰਹੀ ਹੈ। ਇਸ ਫ਼ਿਲਮ ਦਾ ਦੂਜਾ ਗੀਤ ‘ਇੱਕ ਦੂਜੇ ਦੇ’ Ikk Duje De ਰਿਲੀਜ਼ ਹੋ ਗਿਆ ਹੈ। ਇਹ ਗੀਤ ਰੋਮਾਂਟਿਕ ਜ਼ੌਨਰ ਦਾ ਹੈ।

ਹੋਰ ਪੜ੍ਹੋ : ‘Jatt Bukda Fire’ ਗੀਤ ਹੋਇਆ ਰਿਲੀਜ਼, ਗਿੱਪੀ ਗਰੇਵਾਲ ਤੇ ਸੁਲਤਾਨ ਦੀ ਜੋੜੀ ਪਾ ਰਹੀ ਹੈ ਧੱਕ, ਦੇਖੋ ਵੀਡੀਓ

ਇਸ ਗੀਤ ਨੂੰ ਸਵੀਤਾਜ ਬਰਾੜ Sweetaj Brar ਨੇ ਗਾਇਆ ਹੈ। ਇਸ ਗੀਤ ਨੂੰ ਸਿੱਧੂ ਮੂਸੇਵਾਲਾ ਤੇ ਸਵੀਤਾਜ ਬਰਾੜ ਉੱਤੇ ਹੀ ਫਿਲਮਾਇਆ ਗਿਆ ਹੈ। ਗਾਣੇ ‘ਚ ਦੋਵਾਂ ਕਲਾਕਾਰਾਂ ਦੀ ਰੋਮਾਂਟਿਕ ਕਮਿਸਟਰੀ ਦੇਖਣ ਨੂੰ ਮਿਲ ਰਹੀ ਹੈ। ਵੀਡੀਓ ‘ਚ ਪੰਜਾਬ ਦੀ ਆਬੋ ਹਵਾ ਦੇਖਣ ਨੂੰ ਮਿਲ ਰਹੀ ਹੈ। ਦੋਵਾਂ ਕਲਾਕਾਰਾਂ ਦੀ ਦੇਸੀ ਲੁੱਕ ਦੇਖਣ ਨੂੰ ਮਿਲ ਰਹੀ ਹੈ।

inside image of ikk duje de song released Image Source: youtube

ਜੇ ਗੱਲ ਕਰੀਏ ਇਸ ਗੀਤ ਦੇ ਬੋਲਾਂ ਦੀ ਤਾਂ ਉਹ Maninder Kailey ਨੇ ਲਿਖੇ ਨੇ ਤੇ ਮਿਊਜ਼ਿਕ Desi Routz ਨੇ ਦਿੱਤਾ ਹੈ। ਇਸ ਗੀਤ ਟਾਈਮ ਮਿਊਜ਼ਿਕ ਦੇ ਲੇਬਲ ਹੇਠ ਰਿਲੀਜ਼ ਕੀਤਾ ਗਿਆ ਹੈ। ਦਰਸ਼ਕਾਂ ਵੱਲੋਂ ਗੀਤ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ।

ਹੋਰ ਪੜ੍ਹੋ : ‘Rara Riri Rara Reloaded’ ਹੋਇਆ ਰਿਲੀਜ਼, ਗੁਰਵਰ ਚੀਮਾ ਤੇ ਸਰਬਜੀਤ ਚੀਮਾ ਜਿੱਤ ਰਹੇ ਨੇ ਦਰਸ਼ਕਾਂ ਦਾ ਦਿਲ, ਦੇਖੋ ਵੀਡੀਓ

inside image of moosa jatt Image Source: youtube

ਇਸ ਫ਼ਿਲਮ ‘ਚ ਮੁੱਖ ਭੂਮਿਕਾ ‘ਚ ਨਜ਼ਰ ਆਉਣਗੇ ਸਿੱਧੂ ਮੂਸੇਵਾਲਾ ਅਤੇ ਸਵੀਤਾਜ ਬਰਾੜ । ਇਹ ਫ਼ਿਲਮ 1 ਅਕਤੂਬਰ 2021 ਨੂੰ ਰਿਲੀਜ਼ ਹੋਣ ਜਾ ਰਹੀ ਹੈ । ਗੁਰਮਿੰਦਰ ਡਿੰਪੀ ਦੁਆਰਾ ਲਿਖੀ ਗਈ ਇਸ ਫ਼ਿਲਮ ਦਾ ਨਿਰਦੇਸ਼ਨ ਦਿਲਸ਼ੇਰ ਸਿੰਘ ਅਤੇ ਖੁਸ਼ਪਾਲ ਸਿੰਘ ਨੇ ਕੀਤਾ ਹੈ ।ਫੈਨਜ਼ ਇਸ ਫ਼ਿਲਮ ਨੂੰ ਲੈ ਕੇ ਕਾਫੀ ਉਤਸੁਕ ਨੇ ।ਜੇ ਗੱਲ ਕਰੀਏ ਸਿੱਧੂ ਮੂਸੇਵਾਲਾ ਦੀ ਤਾਂ ਉਹ ਪੰਜਾਬੀ ਮਿਊਜ਼ਿਕ ਜਗਤ ਨੂੰ ਕਈ ਸੁਪਰ ਹਿੱਟ ਗੀਤ ਦੇ ਚੁੱਕੇ ਨੇ । ਇਸ ਤੋਂ ਇਲਾਵਾ ਉਹ ਪੰਜਾਬੀ ਫ਼ਿਲਮਾਂ ਚ ਵੀ ਗੀਤ ਗਾ ਚੁੱਕੇ ਨੇ। ਇਸ ਤੋਂ ਇਲਾਵਾ ਉਹ ‘ਯੈੱਸ ਆਈ ਐੱਮ ਸਟੂਡੈਂਟ’ ਫ਼ਿਲਮ ‘ਚ ਵੀ ਨਜ਼ਰ ਆਉਣਗੇ ।

 

0 Comments
0

You may also like