ਨਵਾਂ ਗੀਤ ‘Morey Saiyaan Ji’ ਹੋਇਆ ਰਿਲੀਜ਼, ਦੇਖਣ ਨੂੰ ਮਿਲ ਰਿਹਾ ਹੈ ਮਨਿੰਦਰ ਬੁੱਟਰ ਤੇ ਜੈਸਮੀਨ ਭਸੀਨ ਦੀ ਰੋਮਾਂਟਿਕ ਕਮਿਸਟਰੀ
ਨਵਾਂ ਗੀਤ ‘Morey Saiyaan Ji’ ਹੋਇਆ ਰਿਲੀਜ਼, ਦੇਖਣ ਨੂੰ ਮਿਲ ਰਿਹਾ ਹੈ ਮਨਿੰਦਰ ਬੁੱਟਰ ਤੇ ਜੈਸਮੀਨ ਭਸੀਨ ਦੀ ਰੋਮਾਂਟਿਕ ਕਮਿਸਟਰੀ
Maninder Buttar new song: ਆਪਣੀ ਮਿੱਠੀ ਆਵਾਜ਼ ਦੇ ਨਾਲ ਹਰ ਇੱਕ ਦਾ ਦਿਲ ਜਿੱਤਣ ਵਾਲੇ ਗਾਇਕ ਮਨਿੰਦਰ ਬੁੱਟਰ ਆਪਣੇ ਨਵੇਂ ਗੀਤ ਦੇ ਨਾਲ ਦਰਸ਼ਕਾਂ ਦੇ ਰੂਬਰੂ ਹੋ ਗਏ ਹਨ। ਉਹ ‘Morey Saiyaan Ji’ ਹੇਠ ਰੋਮਾਂਟਿਕ ਗੀਤ ਲੈ ਕੇ ਆਏ ਹਨ। ਇਸ ਗੀਤ ਨੂੰ ਮਨਿੰਦਰ ਬੁੱਟਰ ਨੇ ਆਪਣੀ ਸੁਰੀਲੀ ਆਵਾਜ਼ ਦੇ ਨਾਲ ਗਾਇਆ ਹੈ।
ਹੋਰ ਪੜ੍ਹੋ : ਦਿਲਜੀਤ ਦੋਸਾਂਝ ਨੇ ਪ੍ਰਸ਼ੰਸਕਾਂ ਦੇ ਨਾਲ ਸਾਂਝਾ ਕੀਤਾ ਮਜ਼ੇਦਾਰ ਵੀਡੀਓ, ਕਿਹਾ- ‘ਖਾਣੇ ਤੋਂ ਬਾਅਦ ਭਾਂਡੇ ਵੀ ਖੁਦ ਹੀ ਮਾਂਜੇ ਹਨ’
image source: youtube
ਜੇ ਗੱਲ ਕਰੀਏ ਇਸ ਗੀਤ ਦੇ ਬੋਲਾਂ ਦੀ ਤਾਂ ਉਹ ਜਾਨੀ ਨੇ ਲਿਖੇ ਹਨ ਅਤੇ ਮਿਊਜ਼ਿਕ ਬੀ ਪਰਾਕ ਨੇ ਦਿੱਤਾ ਹੈ। ਗਾਣੇ ਦਾ ਮਿਊਜ਼ਿਕ ਵੀਡੀਓ Adil Shaikh ਨੇ ਤਿਆਰ ਕੀਤਾ ਹੈ। ਮਿਊਜ਼ਿਕ ਵੀਡੀਓ ਵਿੱਚ ਮਨਿੰਦਰ ਬੁੱਟਰ ਤੇ ਜੈਸਮੀਨ ਭਸੀਨ ਦੀ ਰੋਮਾਂਟਿਕ ਕਮਿਸਟਰੀ ਦੇਖਣ ਨੂੰ ਮਿਲ ਰਹੀ ਹੈ। ਇਸ ਗੀਤ ਨੂੰ ਵ੍ਹਾਈਟ ਹਿੱਲ ਦੇ ਲੇਬਲ ਹੇਠ ਰਿਲੀਜ਼ ਕੀਤਾ ਗਿਆ ਹੈ। ਦਰਸ਼ਕਾਂ ਵੱਲੋਂ ਗੀਤ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ।
image source: youtube
ਜੇ ਗੱਲ ਕਰੀਏ ਮਨਿੰਦਰ ਬੁੱਟਰ ਦੇ ਵਰਕ ਫਰੰਟ ਦੀ ਤਾਂ ਉਹ ਕਈ ਸੁਪਰ ਹਿੱਟ ਗੀਤ ਜਿਵੇਂ ਸਖੀਆਂ, ਇੱਕ ਤੇਰਾ, ਲਾਰੇ, ਮੋਮਬੱਤੀਆਂ, ਪਾਣੀ ਦੀ ਗੱਲ, ਵਿਆਹ, ਮੇਰਾ ਰੰਗ ਵਰਗੇ ਬਾਕਮਾਲ ਗੀਤਾਂ ਦੇ ਨਾਲ ਦਰਸ਼ਕਾਂ ਦਾ ਮਨੋਰੰਜਨ ਕਰ ਚੁੱਕੇ ਹਨ। ਸੋਸ਼ਲ ਮੀਡੀਆ ਉੱਤੇ ਮਨਿੰਦਰ ਬੁੱਟਰ ਦੀ ਚੰਗੀ ਫੈਨ ਫਾਲਵਿੰਗ ਹੈ। ਜਿਸ ਕਰਕੇ ਉਨ੍ਹਾਂ ਦੇ ਪ੍ਰਸ਼ੰਸਕ ਬਹੁਤ ਹੀ ਬੇਸਬਰੀ ਦੇ ਨਾਲ ਮਨਿੰਦਰ ਦੇ ਗੀਤਾਂ ਦੀ ਉਡੀਕ ਕਰਦੇ ਰਹਿੰਦੇ ਹਨ।
image source: youtube
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112
