ਹੈਪੀ ਰਾਏਕੋਟੀ ਦੇ ਨਵੇਂ ਗਾਣੇ ਦਾ ਮੋਸ਼ਨ ਪੋਸਟਰ ਹੋਇਆ ਰਿਲੀਜ਼ 

Written by  Rupinder Kaler   |  August 02nd 2019 01:03 PM  |  Updated: August 02nd 2019 01:03 PM

ਹੈਪੀ ਰਾਏਕੋਟੀ ਦੇ ਨਵੇਂ ਗਾਣੇ ਦਾ ਮੋਸ਼ਨ ਪੋਸਟਰ ਹੋਇਆ ਰਿਲੀਜ਼ 

ਗਾਇਕ ਤੇ ਗੀਤਕਾਰ ਹੈਪੀ ਰਾਏਕੋਟੀ ਦਾ ਨਵਾਂ ਗਾਣਾ ਆ ਰਿਹਾ ਹੈ । 'ਜ਼ਿੰਦਾ' ਟਾਈਟਲ ਹੇਠ ਰਿਲੀਜ਼ ਕੀਤੇ ਜਾਣ ਵਾਲੇ ਇਸ ਗਾਣੇ ਦੇ ਬੋਲ ਹੈਪੀ ਰਾਏਕੋਟੀ ਨੇ ਹੀ ਲਿਖੇ ਹਨ । ਗਾਣੇ ਦਾ ਮਿਊਜ਼ਿਕ ਗੋਲਡਬੁਆਏ ਨੇ ਤਿਆਰ ਕੀਤਾ ਹੈ ਜਦੋਂ ਕਿ ਗਾਣੇ ਦੀ ਵੀਡੀਓ ਸੁੱਖ ਸੰਘੇੜਾ ਦੇ ਨਿਰਦੇਸ਼ਨ ਹੇਠ ਬਣਾਈ ਗਈ ਹੈ । ਇਸ ਗਾਣੇ ਨੂੰ ਵ੍ਹਾਈਟ ਹਿਲ ਲੇਬਲ ਹੇਠ ਰਿਲੀਜ਼ ਕੀਤਾ ਜਾਵੇਗਾ ।

https://www.instagram.com/p/B0nsUdhnWQd/

ਇਸ ਸਭ ਦੀ ਜਾਣਕਾਰੀ ਹੈਪੀ ਰਾਏਕੋਟੀ ਨੇ ਗਾਣੇ ਦਾ ਮੋਸ਼ਨ ਪੋਸਟਰ ਆਪਣੇ ਇੰਸਟਾਗ੍ਰਾਮ ਤੇ ਸ਼ੇਅਰ ਕਰਕੇ ਦਿੱਤੀ ਹੈ । ਹੈਪੀ ਰਾਏਕੋਟੀ ਵੱਲੋਂ ਸ਼ੇਅਰ ਕੀਤੇ ਇਸ ਪੋਸਟਰ ਨੂੰ ਉਹਨਾਂ ਦੇ ਪ੍ਰਸ਼ੰਸਕ ਕਾਫੀ ਲਾਈਕ ਕਰ ਰਹੇ ਹਨ । ਲੋਕ ਇਸ ਪੋਸਟਰ ਤੇ ਆਪਣੇ ਕਮੈਂਟ ਵੀ ਦੇ ਰਹੇ ਹਨ ।

https://www.instagram.com/p/B0Qp2ZtHdfQ/

ਹੈਪੀ ਰਾਏਕੋਟੀ ਦੇ ਕੰਮ ਦੀ ਗੱਲ ਕੀਤੀ ਜਾਵੇ ਤਾਂ ਉਹਨਾਂ ਨੇ ਪੰਜਾਬੀ ਮਿਊਜ਼ਿਕ ਇੰਡਸਟਰੀ ਨੂੰ ਕਈ ਹਿੱਟ ਗਾਣੇ ਦਿੱਤੇ ਹਨ । ਉਹਨਾਂ ਦਾ ਅਰਦਾਸ ਫ਼ਿਲਮ ਵਿੱਚ ਆਇਆ ਗਾਣਾ ਕਾਫੀ ਪਸੰਦ ਕੀਤਾ ਗਿਆ ਹੈ ।

https://www.instagram.com/p/Bz2iLjUJVNC/


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network