ਕਿਸਾਨਾਂ ਦੇ ਨਾਲ ਧਰਨੇ ’ਤੇ ਬੈਠ ਕੇ ਧਮਕ ਬੇਸ ਮੁੱਖ ਮੰਤਰੀ ਤੇ ਸੋਨੀ ਮਾਨ ਨੇ ਕੇਂਦਰ ਸਰਕਾਰ ਖਿਲਾਫ ਕੀਤੀ ਨਾਅਰੇਬਾਜ਼ੀ, ਮੁੱਖ ਮੰਤਰੀ ਦੇ ਭਾਸ਼ਣ ਦੀ ਵੀਡੀਓ ਵਾਇਰਲ

written by Rupinder Kaler | September 29, 2020

ਕੇਂਦਰ ਸਰਕਾਰ ਪਾਸ ਕੀਤੇ ਗਏ ਖੇਤੀ ਬਿੱਲਾਂ ਦੇ ਖਿਲਾਫ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿੱਚ ਵਿਰੋਧ ਪ੍ਰਦਰਸ਼ਨ ਜਾਰੀ ਹੈ। ਪੰਜਾਬ ਤੇ ਹਰਿਆਣਾ ਵਿੱਚ ਇਸ ਦਾ ਸਖ਼ਤ ਵਿਰੋਧ ਹੋ ਰਿਹਾ ਹੈ ਤੇ ਕਿਸਾਨ ਪਿਛਲੇ ਇੱਕ ਹਫਤੇ ਤੋਂ ਸੜਕਾਂ ‘ਤੇ ਹਨ। ਪੰਜਾਬ ਦੇ ਕਿਸਾਨ ਰੇਲਵੇ ਟਰੈਕ 'ਤੇ ਬੈਠ ਕੇ ਧਰਨਾ ਦੇ ਰਹੇ ਹਨ ਤੇ ਉਨ੍ਹਾਂ ਵੱਲੋਂ ਰੇਲ ਰੋਕੋ ਅੰਦੋਲਨ ਨੂੰ ਹੋਰ ਅੱਗੇ ਵਧਾ ਦਿੱਤਾ ਗਿਆ ਹੈ। sony maan ਕਿਸਾਨ ਪਿਛਲੇ ਛੇ ਦਿਨਾਂ ਤੋਂ ਅੰਮ੍ਰਿਤਸਰ ਰੇਲਵੇ ਲਾਈਨ ਨੇੜੇ ਧਰਨਾ ਦੇ ਰਹੇ ਹਨ। ਕਿਸਾਨਾਂ ਨੇ ਰੇਲਵੇ ਟ੍ਰੈਕ ਨੂੰ ਜਾਮ ਕੀਤਾ ਹੋਇਆ ਹੈ ਤੇ ਲਗਾਤਾਰ ਸੰਘਰਸ਼ ਨੂੰ ਜਾਰੀ ਰੱਖਣ ਦੀ ਗੱਲ ਕਰ ਰਹੇ ਹਨ। ਇਸ ਸਭ ਦੇ ਚਲਦੇ ਪੰਜਾਬੀ ਗਾਇਕਾਂ ਵੱਲੋਂ ਵੀ ਕਿਸਾਨਾਂ ਦੀ ਫੁਲ ਸਪੋਰਟ ਕੀਤੀ ਜਾ ਰਹੀ ਹੈ । ਹੋਰ ਪੜ੍ਹੋ :

kissan ਸੋਸ਼ਲ ਮੀਡੀਆ ਤੇ ਛਾਇਆ ਰਹਿਣ ਵਾਲਾ ਧਮਕ ਬੇਸ ਮੁੱਖ ਮੰਤਰੀ ਵੀ ਕਿਸਾਨਾਂ ਦੇ ਹੱਕ ਵਿੱਚ ਆਵਾਜ਼ ਬੁਲੰਦ ਕਰ ਰਿਹਾ ਹੈ । ਬੀਤੇ ਦਿਨ ਗਾਇਕਾ ਸੋਨੀ ਮਾਨ ਤੇ ਮੁੱਖ ਮੰਤਰੀ ਕਿਸਾਨਾਂ ਦੇ ਧਰਨੇ ਵਿੱਚ ਸ਼ਾਮਿਲ ਹੋਏ । mukh mantri ਇਸ ਦੌਰਾਨ ਦੋਹਾਂ ਨੇ ਮੋਦੀ ਸਰਕਾਰ ਨੂੰ ਖੂਬ ਖਰੀਆ ਖੋਟੀਆਂ ਸੁਣਾਈਆਂ । ਸੋਨੀ ਮਾਨ ਤੇ ਮੁੱਖ ਮੰਤਰੀ ਦੀ ਇਸ ਵੀਡੀਓ ਨੂੰ ਕਾਫੀ ਪਸੰਦ ਕੀਤਾ ਜਾ ਰਿਹਾ ਹੈ । ਉਹਨਾਂ ਦੀ ਇਸ ਵੀਡੀਓ ਤੇ ਲਗਾਤਾਰ ਕਮੈਂਟ ਕੀਤੇ ਜਾ ਰਹੇ ਹਨ ।
 
View this post on Instagram
 

ਕਿਸਾਨ ਮਜ਼ਦੂਰ ਏਕਤਾ ਜ਼ਿੰਦਾਬਾਦ ? #kisanektazindabaad #majdoorektajindaabad @officialjassbajwa

A post shared by Sonny Maan (@sony_maan_official) on

 
View this post on Instagram
 

ਕਿਸਾਨ ਮਜ਼ਦੂਰ ਏਕਤਾ ਜ਼ਿੰਦਾਬਾਦ ? #kisanektazindabaad #majdoorekta #kisan #malwa

A post shared by Mukh Mantri (@mukhmantri__music) on

0 Comments
0

You may also like