ਮੁੰਬਈ ਪੁਲਿਸ ਨੇ ਸਲਮਾਨ ਖਾਨ ਨੂੰ ਦਿੱਤਾ ਗਨ ਰੱਖਣ ਦਾ ਲਾਈਸੈਂਸ, ਜਾਨੋ ਮਾਰਨ ਦੀਆਂ ਧਮਕੀਆਂ ਤੋਂ ਬਾਅਦ ਚੁੱਕਿਆ ਕਦਮ

written by Pushp Raj | August 01, 2022

Mumbai police gave permission to Salman Khan for Gun: ਮਸ਼ਹੂਰ ਪੰਜਾਬੀ ਅਦਾਕਾਰ ਸਿੱਧੂ ਮੂਸੇਵਾਲਾ ਦੇ ਕਤਲ ਮਗਰੋਂ ਬਾਲੀਵੁੱਡ ਦੇ ਕਈ ਸੈਲਬਸ ਨੂੰ ਵੀ ਜਾਨੋ ਮਾਰਨ ਦੀਆਂ ਧਮਕੀਆਂ ਮਿਲ ਰਹੀਆਂ ਹਨ। ਇਨ੍ਹਾਂ ਵਿੱਚ ਬਾਲੀਵੁੱਡ ਦੇ ਦਬੰਗ ਖ਼ਾਨ ਸਲਮਾਨ ਖ਼ਾਨ ਦਾ ਨਾਂਅ ਵੀ ਸ਼ਾਮਲ ਹੈ। ਲਗਾਤਾਰ ਮਿਲ ਰਹੀਆਂ ਧਮਕੀਆਂ ਦੇ ਚੱਲਦੇ ਸਲਮਾਨ ਖ਼ਾਨ ਦੀ ਸੁਰੱਖਿਆ ਨੂੰ ਮੱਦੇਨਜ਼ਰ ਰੱਖਦੇ ਹੋਏ ਹੁਣ ਮੁੰਬਈ ਪੁਲਿਸ ਨੇ ਸਲਮਾਨ ਖਾਨ ਨੂੰ ਗਨ ਰੱਖਣ ਦਾ ਲਾਈਸੈਂਸ ਦੇ ਦਿੱਤਾ ਹੈ।

image From instagram

ਸਲਮਾਨ ਖ਼ਾਨ ਨੂੰ ਕਈ ਵਾਰ ਜਾਨੋਂ ਮਾਰਨ ਦੀਆਂ ਧਮਕੀਆਂ ਮਿਲ ਚੁੱਕੀਆਂ ਹਨ। ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਨੂੰ ਮਾਰਨ ਦੇ ਦੋਸ਼ੀ ਗੈਂਗਸਟਰ ਲਾਰੈਂਸ ਬਿਸ਼ਨੋਈ ਨੇ ਸਲਮਾਨ ਖ਼ਾਨ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ ਸੀ। ਪੁਲਿਸ ਜਾਂਚ ਤੋਂ ਪਤਾ ਲੱਗਾ ਹੈ ਕਿ ਲਾਰੇਂਸ ਨੇ ਸਲਮਾਨ ਖ਼ਾਨ ਨੂੰ ਮਾਰਨ ਸੁਪਾਰੀ ਦਿੱਤੀ ਸੀ ਅਤੇ ਉਸ ਨੂੰ ਮਾਰਨ ਲਈ ਇੱਕ ਸ਼ੂਟਰ ਵੀ ਮੁੰਬਈ ਪਹੁੰਚਿਆ ਸੀ। ਇਸ ਤੋਂ ਬਾਅਦ ਮੁੰਬਈ ਪੁਲਿਸ ਨੇ ਸਲਮਾਨ ਖ਼ਾਨ ਦੀ ਸੁਰੱਖਿਆ ਸਖ਼ਤ ਕਰ ਦਿੱਤੀ ਹੈ।

ਹਾਲ ਹੀ 'ਚ ਸਲਮਾਨ ਖ਼ਾਨ ਦੇ ਪਿਤਾ ਸਲੀਮ ਖ਼ਾਨ ਨੂੰ ਇੱਕ ਹੋਰ ਧਮਕੀ ਭਰਿਆ ਪੱਤਰ ਮਿਲਿਆ ਹੈ। ਇਸ ਤੋਂ ਬਾਅਦ ਸਲਮਾਨ ਖ਼ਾਨ ਨੇ ਹਾਲ ਹੀ 'ਚ ਮੁੰਬਈ ਦੇ ਪੁਲਿਸ ਕਮਿਸ਼ਨਰ ਨਾਲ ਮੁਲਾਕਾਤ ਕੀਤੀ ਸੀ ਅਤੇ ਉਹ ਲਾਈਸੈਂਸੀ ਹਥਿਆਰ ਰੱਖਣ ਲਈ ਲਾਈਸੈਂਸ ਦੀ ਅਰਜੀ ਦੇਣ ਗਏ ਸਨ। ਹੁਣ ਮੁੰਬਈ ਪੁਲਿਸ ਨੇ ਸਲਮਾਨ ਦੀ ਸੁਰੱਖਿਆ ਨੂੰ ਵੇਖਦੇ ਹੋਏ ਉਨ੍ਹਾਂ ਨੂੰ ਗਨ ਰੱਖਣ ਦਾ ਲਾਈਸੈਂਸ ਜਾਰੀ ਕਰ ਦਿੱਤਾ ਹੈ।

image From instagram

ਦੱਸ ਦਈਏ ਕਿ ਹਾਲ ਹੀ ਵਿੱਚ ਸਲਮਾਨ ਖਾਨ ਨੇ ਆਪਣੀ ਗੱਡੀ ਅਪਗ੍ਰੇਡ ਕੀਤੀ ਹੈ। ਉਨ੍ਹਾਂ ਨੇ ਹੁਣ ਨਵੀਂ ਚਿੱਟੇ ਰੰਗ ਦੀ ਬੁਲੇਟਪਰੂਫ਼ ਲੈਂਡ ਕਰੂਜ਼ਰ ਗੱਡੀ ਖਰੀਦੀ ਹੈ ਤੇ ਉਹ ਇਸ ਵਿੱਚ ਹੀ ਸਫ਼ਰ ਕਰਦੇ ਹਨ। ਉਨ੍ਹਾਂ ਦੇ ਨਾਲ ਹਮੇਸ਼ਾ ਹਥਿਆਰਬੰਦ ਸੁਰੱਖਿਆ ਗਾਰਡਸ ਵੀ ਮੌਜੂਦ ਰਹਿੰਦੇ ਹਨ। ਇਸ ਤੋਂ ਪਹਿਲਾਂ ਸਲਮਾਨ ਖ਼ਾਨ ਲੈਂਡ ਰੋਵਰ ਰਾਹੀਂ ਯਾਤਰਾ ਕਰਦੇ ਸਨ।

ਦਰਅਸਲ ਸਲਮਾਨ ਖ਼ਾਨ 'ਤੇ ਰਾਜਸਥਾਨ ਦੇ ਜੋਧਪੁਰ 'ਚ ਕਾਲੇ ਹਿਰਨ ਦੇ ਸ਼ਿਕਾਰ ਦਾ ਦੋਸ਼ ਹੈ। ਰਾਜਸਥਾਨ ਦਾ ਬਿਸ਼ਨੋਈ ਸਮਾਜ ਕਾਲੇ ਹਿਰਨ ਨੂੰ ਪਵਿੱਤਰ ਮੰਨਦਾ ਹੈ। ਇਸ ਤੋਂ ਬਾਅਦ ਹੀ ਗੈਂਗਸਟਰ ਲਾਰੇਂਸ ਬਿਸ਼ਨੋਈ ਨੇ ਸਲਮਾਨ ਖ਼ਾਨ ਨੂੰ ਬਿਸ਼ਨੋਈ ਸਮਾਜ ਦੀ ਇੱਜ਼ਤ ਦੇ ਨਾਂ 'ਤੇ ਜਾਨੋਂ ਮਾਰਨ ਦੀ ਧਮਕੀ ਦਿੱਤੀ ਸੀ।

image From instagram

ਹੋਰ ਪੜ੍ਹੋ: ਰਣਬੀਰ ਕਪੂਰ ਤੇ ਸ਼ਰਧਾ ਕਪੂਰ ਦੇ ਸ਼ੂਟਿੰਗ ਦੌਰਾਨ ਵਾਪਰਿਆ ਹਾਦਸਾ, ਰਾਜਸ਼੍ਰੀ ਪ੍ਰੋਡਕਸ਼ਨ ਦੇ ਸੈੱਟ 'ਤੇ ਲੱਗੀ ਅੱਗ

ਵਰਕ ਫਰੰਟ ਦੀ ਗੱਲ ਕਰੀਏ ਤਾਂ ਸਲਮਾਨ ਖ਼ਾਨ ਨੂੰ ਆਖਰੀ ਵਾਰ ਫਿਲਮ 'ਅੰਤਿਮ: ਦਿ ਫਾਈਨਲ ਟਰੂਥ' 'ਚ ਦੇਖਿਆ ਗਿਆ ਸੀ। ਹੁਣ ਉਹ ਜਲਦ ਹੀ ਕੈਟਰੀਨਾ ਕੈਫ ਅਤੇ ਇਮਰਾਨ ਹਾਸ਼ਮੀ ਨਾਲ ਫਿਲਮ 'ਟਾਈਗਰ 3' 'ਚ ਨਜ਼ਰ ਆਉਣਗੇ। ਇਸ ਤੋਂ ਇਲਾਵਾ ਸਲਮਾਨ ਇਸ ਸਮੇਂ ਆਪਣੀ ਆਉਣ ਵਾਲੀ ਫਿਲਮ 'ਕਭੀ ਈਦ ਕਭੀ ਦੀਵਾਲੀ' ਦੀ ਸ਼ੂਟਿੰਗ ਕਰ ਰਹੇ ਹਨ, ਜਿਸ 'ਚ ਉਨ੍ਹਾਂ ਨਾਲ ਪੂਜਾ ਹੇਗੜੇ ਨਜ਼ਰ ਆਵੇਗੀ। ਖਬਰ ਇਹ ਵੀ ਹੈ ਕਿ ਜਲਦ ਹੀ ਸਲਮਾਨ ਖ਼ਾਨ 'ਨੋ ਐਂਟਰੀ' ਦੇ ਸੀਕਵਲ ਦੀ ਸ਼ੂਟਿੰਗ ਸ਼ੁਰੂ ਕਰ ਸਕਦੇ ਹਨ।

You may also like