ਕਮਲ ਖ਼ਾਨ ਅਵਾਜ਼ 'ਚ ਰਿਲੀਜ਼ ਹੋਇਆ 'ਮੁੰਡਾ ਹੀ ਚਾਹੀਦਾ' ਫ਼ਿਲਮ ਦਾ ਗੀਤ 'ਸਜ਼ਾ'
ਹਰੀਸ਼ ਵਰਮਾ ਤੇ ਰੁਬੀਨਾ ਬਾਜਵਾ ਸਟਾਰਰ ਫ਼ਿਲਮ 'ਮੁੰਡਾ ਹੀ ਚਾਹੀਦਾ' 12 ਜੁਲਾਈ ਯਾਨੀ ਕੱਲ੍ਹ ਨੂੰ ਰਿਲੀਜ਼ ਹੋਣ ਜਾ ਰਹੀ ਹੈ। ਫ਼ਿਲਮ ਦੇ ਸਾਰੇ ਹੀ ਗੀਤਾਂ ਨੂੰ ਦਰਸ਼ਕਾਂ ਨੇ ਚੰਗਾ ਹੁੰਗਾਰਾ ਦਿੱਤਾ ਹੈ ਜਿਸ ਤੋਂ ਬਾਅਦ ਹੁਣ ਫ਼ਿਲਮ ਦਾ ਇੱਕ ਹੋਰ ਗੀਤ ਗਾਇਕ ਕਮਲ ਖ਼ਾਨ ਦੀ ਅਵਾਜ਼ 'ਚ ਸਾਹਮਣੇ ਆ ਚੁੱਕਿਆ ਹੈ। ਗੀਤ ਦਾ ਨਾਮ ਹੈ 'ਸਜ਼ਾ' ਜਿਸ ਨੂੰ ਕਮਲ ਖ਼ਾਨ ਦੀ ਦਰਦ ਭਰੀ ਅਵਾਜ਼ ਹੋਰ ਵੀ ਖ਼ੂਬਸੂਰਤ ਬਣਾ ਰਹੀ ਹੈ।ਗੀਤ ਨਾਇਕ ਦੀ ਭੂਮਿਕਾ ਨਿਭਾ ਰਹੇ ਹਰੀਸ਼ ਵਰਮਾ 'ਤੇ ਫ਼ਿਲਮਾਇਆ ਗਿਆ ਹੈ।
ਕਮਲ ਖ਼ਾਨ ਵੱਲੋਂ ਗਾਏ ਇਸ ਗੀਤ ਦੇ ਬੋਲ ਹਰਿੰਦਰ ਕੌਰ ਅਤੇ ਮਿਊਜ਼ਿਕ ਗੁਰਚਰਨ ਸਿੰਘ ਨੇ ਤਿਆਰ ਕੀਤਾ ਹੈ। ਡਾਇਰੈਕਟਰ ਸੰਤੋਸ਼ ਸੁਭਾਸ਼ ਥਿਟੇ ਦੇ ਨਿਰਦੇਸ਼ਨ ‘ਚ ਫ਼ਿਲਮਾਈ ਗਈ ਫ਼ਿਲਮ ਮੁੰਡਾ ਹੀ ਚਾਹੀਦਾ 12 ਜੁਲਾਈ ਨੂੰ ਰਿਲੀਜ਼ ਹੋਣ ਜਾ ਰਹੀ ਹੈ। ਫ਼ਿਲਮ ਦੀ ਕਹਾਣੀ ਅਤੇ ਸਕਰੀਨਪਲੇਅ ਵੀ ਡਾਇਰੈਕਟਰ ਸੰਤੋਸ਼ ਸੁਭਾਸ਼ ਥੀਟੇ ਵੱਲੋਂ ਹੀ ਤਿਆਰ ਕੀਤਾ ਗਿਆ ਹੈ।
ਹੋਰ ਵੇਖੋ : ਫ਼ਿਲਮ 'ਤੇਰੀ ਮੇਰੀ ਜੋੜੀ' ਦੀ ਰਿਲੀਜ਼ ਤਰੀਕ ਆਈ ਸਾਹਮਣੇ, ਸਿੱਧੂ ਮੂਸੇ ਵਾਲਾ ਵੀ ਆਉਣਗੇ ਨਜ਼ਰ
ਨੀਰੂ ਬਾਜਵਾ, ਅੰਕਿਤ ਵਿਜਾਨ, ਨਵਦੀਪ ਨਰੂਲਾ, ਗੁਰਜੀਤ ਸਿੰਘ, ਸੰਤੋਸ਼ ਸੁਭਾਸ਼ ਥਿਟੇ ਫ਼ਿਲਮ ਨੂੰ ਪ੍ਰੋਡਿਊਸ ਕਰ ਰਹੇ ਹਨ। ਇਸ ਫ਼ਿਲਮ ‘ਚ ਪੰਜਾਬੀ ਇੰਡਸਟਰੀ ਦੇ ਕਈ ਹੋਰ ਨਾਮੀ ਕਲਾਕਾਰ ਜਤਿੰਦਰ ਕੌਰ, ਸੀਮਾ ਕੌਸ਼ਲ, ਰੁਪਿੰਦਰ ਰੂਪੀ ਤੋਂ ਇਲਾਵਾ ਨਵੇਂ ਚਿਹਰੇ ਵੀ ਨਜ਼ਰ ਆ ਰਹੇ ਹਨ।