
Ranjit Bawa's mother Gurmit Kaur : ਬੀਤੇ ਦਿਨੀਂ ਇਨਕਮ ਟੈਕਸ ਵਿਭਾਗ ਦੀਆਂ ਟੀਮਾਂ ਵੱਲੋਂ ਇਕੋ ਸਮੇਂ ਰਣਜੀਤ ਬਾਵਾ ਦੇ 4 ਵੱਖ-ਵੱਖ ਟਿਕਾਣਿਆਂ ’ਤੇ ਛਾਪੇਮਾਰੀ ਕੀਤੀ ਗਈ ਸੀ। ਬਾਵਾ ਦੇ ਘਰ ਇੰਝ ਅਚਾਨਕ ਛਾਪੇਮਾਰੀ ਕਰਨਾ ਹੁਣ ਚਰਚਾ ਦਾ ਵਿਸ਼ਾ ਬਣ ਗਿਆ ਹੈ। ਰਣਜੀਤ ਬਾਵਾ ਤੋਂ ਇਲਾਵਾ ਗਾਇਕ ਕੰਵਰ ਗਰੇਵਾਲ ਦੀ ਘਰ ਵੀ ਛਾਪੇਮਾਰੀ ਕੀਤੀ ਗਈ ਸੀ।

ਜਿਸ ਤੋਂ ਬਾਅਦ ਸੋਸ਼ਲ ਮੀਡੀਆ ਉੱਤੇ ਰਣਜੀਤ ਬਾਵਾ ਤੇ ਕੰਵਰ ਗਰੇਵਾਲ ਇਹ ਚਰਚਾ ਸੀ ਕਿ ਇਨ੍ਹਾਂ ਦੋਵਾਂ ਕਲਾਕਾਰਾਂ ਨੇ ਕਿਸਾਨ ਅੰਦੋਲਨ ਦੌਰਾਨ ਹਾਕਮਾਂ ਖ਼ਿਲਾਫ਼ ਡੱਟ ਕੇ ਸਟੈਂਡ ਲਿਆ ਸੀ। ਇਨ੍ਹਾਂ ਦੇ ਗੀਤਾਂ ਨੇ ਕਿਸਾਨ ਅੰਦੋਲਨ ਨੂੰ ਕਾਫ਼ੀ ਹੁਲਾਰਾ ਦਿੱਤਾ ਸੀ। ਹੁਣ ਸੋਸ਼ਲ ਮੀਡੀਆ 'ਤੇ ਚਰਚਾ ਹੈ ਕਿ ਗਾਇਕਾਂ ਵੱਲੋਂ ਸਰਕਾਰ ਖ਼ਿਲਾਫ਼ ਆਵਾਜ਼ ਉਠਾਉਣ ਕਰਕੇ ਹੀ ਛਾਪੇ ਮਰਵਾਏ ਜਾ ਰਹੇ ਹਨ। ਇਸ ਦੌਰਾਨ ਰਣਜੀਤ ਬਾਵਾ ਦੀ ਮਾਤਾ ਦਾ ਬਿਆਨ ਵੀ ਸਾਹਮਣੇ ਆਇਆ ਹੈ।

ਰਣਜੀਤ ਬਾਵਾ ਦੀ ਮਾਤਾ ਨੇ ਕਿਹਾ ਕਿ ਉਨ੍ਹਾਂ ਦੇ ਪੁੱਤਰ ਬਾਵੇ ਨੇ ਸੱਚ ਬੋਲਿਆ, ਉਸਨੂੰ ਸੱਚ ਦਾ ਮੁੱਲ ਮਿਲਿਆ...ਸਾਡੇ ਘਰੋਂ ਕੁਝ ਨਹੀਂ ਨਿਕਲਿਆ..। ਉਨ੍ਹਾਂ ਨੇ ਅੱਗੇ ਕਿਹਾ ਕਿ ਉਨ੍ਹਾਂ ਦਾ ਪੁੱਤਰ ਆਪਣੇ ਗੀਤਾਂ ਦੇ ਰਾਹੀਂ ਸੱਚ ਬੋਲਦਾ ਹੈ ਲੋਕਾਂ ਅੱਗੇ ਸੱਚੀਆਂ ਗੱਲਾਂ ਹੀ ਰੱਖਦਾ ਹੈ।

ਦੱਸ ਦਈਏ ਰਣਜੀਤ ਬਾਵਾ ਪੰਜਾਬੀ ਮਿਊਜ਼ਿਕ ਜਗਤ ਦੇ ਨਾਮੀ ਗਾਇਕ ਨੇ, ਜਿਨ੍ਹਾਂ ਨੇ ਆਪਣੀ ਦਮਦਾਰ ਗਾਇਕੀ ਦੇ ਨਾਲ ਦਰਸ਼ਕਾਂ ਦੇ ਦਿਲਾਂ ਵਿੱਚ ਖ਼ਾਸ ਜਗ੍ਹਾ ਬਣਾਈ ਹੈ। ਗਾਇਕੀ ਤੋਂ ਇਲਾਵਾ ਅਦਾਕਾਰੀ ਦੇ ਖੇਤਰ ਵਿੱਚ ਵਾਹ ਵਾਹੀ ਖੱਟ ਚੁੱਕੇ ਹਨ।