ਨਸ਼ਾ ਤਸਕਰੀ ਦੇ ਮਾਮਲੇ ਵਿੱਚ ਕਮੇਡੀਅਨ ਭਾਰਤੀ ਸਿੰਘ ਦੇ ਘਰ ’ਤੇ ਨਾਰਕੋਟਿਕਸ ਕੰਟਰੋਲ ਬਿਊਰੋ ਦਾ ਛਾਪਾ
ਕਮੇਡੀਅਨ ਭਾਰਤੀ ਸਿੰਘ ਇੱਕ ਵਾਰ ਫਿਰ ਸੁਰਖੀਆਂ ਵਿੱਚ ਆ ਗਈ ਹੈ ਕਿਉਂਕਿ ਨਾਰਕੋਟਿਕਸ ਕੰਟਰੋਲ ਬਿਊਰੋ ਨੇ ਹੁਣ ਭਾਰਤੀ ਸਿੰਘ ਦੇ ਮੁੰਬਈ ਸਥਿਤ ਘਰ ਵਿੱਚ ਛਾਪਾ ਮਾਰਿਆ ਹੈ । ਇਸ ਛਾਪੇ ਮਾਰੀ ਦੌਰਾਨ ਨਾਰਕੋਟਿਕਸ ਕੰਟਰੋਲ ਬਿਊਰੋ ਦੀ ਟੀਮ ਨੇ ਭਾਰਤੀ ਦੇ ਘਰੋਂ ਗਾਂਜਾ ਬਰਾਮਦ ਕੀਤਾ ਹੈ। ਨਾਰਕੋਟਿਕਸ ਕੰਟਰੋਲ ਬਿਊਰੋ ਦੀ ਮੁੰਬਈ ਜ਼ੋਨਲ ਯੂਨਿਟ ਨੇ ਕਾਮੇਡੀਅਨ ਅਭਿਨੇਤਰੀ ਭਾਰਤੀ ਸਿੰਘ ਅਤੇ ਉਸ ਦੇ ਪਤੀ ਹਰਸ਼ ਦੇ ਘਰ ਛਾਪਾ ਮਾਰਿਆ।
ਹੋਰ ਪੜ੍ਹੋ :
ਐਨਸੀਬੀ ਅੰਧੇਰੀ, ਲੋਖੰਡਵਾਲਾ ਅਤੇ ਵਰਸੋਵਾ ਖੇਤਰਾਂ ਵਿਚ ਛਾਪੇਮਾਰੀ ਕਰ ਰਹੀ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਫੜੇ ਗਏ ਨਸ਼ਾ ਤਸਕਰਾਂ ਦੀ ਮੌਜੂਦਗੀ ਵਿੱਚ ਭਾਰਤੀ ਸਿੰਘ ਅਤੇ ਹਰਸ਼ ਲਿੰਬਾਚੀਆ ਦੇ ਘਰ ਛਾਪੇਮਾਰੀ ਕੀਤੀ। ਛਾਪੇਮਾਰੀ ਦੌਰਾਨ ਐਨਸੀਬੀ ਨੂੰ ਇੱਕ ਸ਼ੱਕੀ ਪਦਾਰਥ ਮਿਲਿਆ ਹੈ।
ਤੁਹਾਨੂੰ ਦੱਸ ਦਿੰਦੇ ਹਾਂ ਕਿ ਸੁਸ਼ਾਂਤ ਸਿੰਘ ਰਾਜਪੂਤ ਦੀ ਖੁਦਕੁਸ਼ੀ ਤੋਂ ਬਾਅਦ ਬਾਲੀਵੁੱਡ ਵਿੱਚ ਨਸ਼ੇ ਦੀ ਤਸਕਰੀ ਦੇ ਮਾਮਲੇ ਉਜਾਗਰ ਹੋਏ ਸਨ । ਜਿਸ ਤੋਂ ਬਾਅਦ ਕਈ ਫ਼ਿਲਮੀ ਸਿਤਾਰੇ ਜਾਂਚ ਦੀ ਲਪੇਟ ਵਿੱਚ ਆ ਗਏ ਹਨ । ਹੁਣ ਤੱਕ ਕਈ ਸਿਤਾਰਿਆਂ ਦੇ ਘਰਾਂ ਤੇ ਛਾਪੇਮਾਰੀ ਕੀਤੀ ਗਈ ਹੈ ।