ਚੋਣਾਂ 'ਚ ਹਾਰਨ 'ਤੇ ਟ੍ਰੋਲ ਹੋਏ ਨਵਜੋਤ ਸਿੰਘ ਸਿੱਧੂ, ਲੋਕਾਂ ਨੇ ਆਖਿਆ ਹੁਣ ਕਪਿਲ ਸ਼ਰਮਾ ਸ਼ੋਅ 'ਚ ਵਾਪਿਸ ਜਾਓ

written by Pushp Raj | March 11, 2022

ਪੰਜਾਬ ਵਿਧਾਨ ਸਭਾ ਚੋਣਾਂ ਦਾ ਅਸਰ ਹੁਣ ਬਾਲੀਵੁੱਡ ਤੇ ਪਾਲੀਵੁੱਡ ਉੱਤੇ ਵੀ ਪੈਂਦਾ ਵਿਖਾਈ ਦੇ ਰਿਹਾ ਹੈ। ਵੀਰਵਾਰ ਨੂੰ ਪੰਜਾਬ ਵਿਧਾਨ ਸਭਾ ਦੇ ਚੋਣਾਂ ਦੇ ਨਤੀ ਆ ਗਏ ਹਨ, ਜਿਸ 'ਚ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਕਰਾਰੀ ਹਾਰ ਹੋਈ ਹੈ। ਇੱਕ ਕ੍ਰਿਕਟਰ ਤੋਂ ਟੀਵੀ ਸੈਲੀਬ੍ਰੀਟੀ ਤੇ ਫੇਰ ਸਿਆਸੀ ਆਗੂ ਦਾ ਸਫ਼ਰ ਤੈਅ ਕਰਨ ਵਾਲੇ ਨਵਜੋਤ ਸਿੰਘ ਸਿੱਧੂ ਨੂੰ ਲਗਾਤਾਰ ਟ੍ਰੋਲ ਕੀਤਾ ਜਾ ਰਿਹਾ ਹੈ।

image google

ਦੱਸ ਦਈਏ ਕਿ ਪੰਜਾਬ 'ਚ ਆਮ ਆਦਮੀ ਪਾਰਟੀ ਜ਼ਬਰਦਸਤ ਬਹੁਮਤ ਹਾਸਲ ਕਰਕੇ ਸੱਤਾ 'ਤੇ ਕਾਬਜ਼ ਹੋਣ ਜਾ ਰਹੀ ਹੈ। ਇੱਥੇ ਕਾਂਗਰਸ ਦੇ ਸੂਬਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਵੱਡੇ ਫਰਕ ਨਾਲ ਹਾਰ ਗਏ ਹਨ, ਜਿਸ ਤੋਂ ਬਾਅਦ ਸੋਸ਼ਲ ਮੀਡੀਆ 'ਤੇ ਕਾਫੀ ਹੰਗਾਮਾ ਹੋ ਰਿਹਾ ਹੈ।

ਹਾਰ ਤੋਂ ਬਾਅਦ ਨਵਜੋਤ ਸਿੰਘ  ਸਿੱਧੂ ਨੇ ਆਪਣੇ ਟਵਿੱਟਰ ਅਕਾਉਂਟ ਉੱਤੇ ਇੱਕ ਟਵੀਟ ਕੀਤਾ ਹੈ। ਇਸ ਵਿੱਚ ਉਨ੍ਹਾਂ ਨੇ ਲਿਖਿਆ, " ਲੋਕਾਂ ਦੀ ਅਵਾਜ਼ ਰੱਬ ਦੀ ਅਵਾਜ਼ ਹੈ.... ਪੰਜਾਬ ਦੇ ਲੋਕਾਂ ਦੇ ਫਤਵੇ ਨੂੰ ਨਿਮਰਤਾ ਸਹਿਤ ਪ੍ਰਵਾਨ ਕਰੋ। ਆਪ ਨੂੰ ਮੁਬਾਰਕਾਂ !!!

ਸਿੱਧੂ ਇਸ ਟਵੀਟ ਨੂੰ ਲੈ ਕੇ ਜ਼ਬਰਦਸਤ ਟ੍ਰੋਲ ਹੋ ਰਹੇ ਹਨ ਅਤੇ ਟ੍ਰੋਲ ਉਨ੍ਹਾਂ ਨੂੰ ਕਪਿਲ ਸ਼ਰਮਾ ਦੇ ਸ਼ੋਅ 'ਤੇ ਵਾਪਿਸ ਜਾਣ ਦੀ ਸਲਾਹ ਦੇ ਰਹੇ ਹਨ। ਸੋਸ਼ਲ ਮੀਡੀਆ ਉੱਤੇ ਯੂਜਰਸ ਨਵਜੋਤ ਸਿੰਘ ਸਿੱਧੂ ਦੇ ਟਵੀਟ ਉੱਤੇ ਚੁੱਟਕੀ ਲੈਂਦਿਆਂ ਉਨ੍ਹਾਂ ਨੂੰ ਵੱਖ-ਵੱਖ ਤਰ੍ਹਾਂ ਦੀ ਸਲਾਹ ਦੇ ਰਹੇ ਹਨ।

ਹੋਰ ਪੜ੍ਹੋ : ਪੁਲਵਾਮਾ ਹਮਲੇ 'ਤੇ ਨਵਜੋਤ ਸਿੱਧੂ ਨੇ ਦਿੱਤਾ ਵਿਵਾਦਿਤ ਬਿਆਨ, ਲੋਕਾਂ ਨੇ ਸਿੱਧੂ ਨੂੰ ਕਪਿਲ ਸ਼ਰਮਾ ਦੇ ਸ਼ੋਅ 'ਚ ਬਾਹਰ ਕੱਢਣ ਦੀ ਕੀਤੀ ਮੰਗ

ਟ੍ਰੋਲਰਸ ਨੇ ਕਮੈਂਟ ਕਰਕੇ ਲਿਖਿਆ ਕਿ ਹੁਣ ਉਹ ਵਿਹਲੇ ਹੋ ਗਏ ਹਨ, ਇਸ ਲਈ ਉਨ੍ਹਾਂ ਨੂੰ ਕਪਿਲ ਸ਼ਰਮਾ ਸ਼ੋਅ ਵਿੱਚ ਵਾਪਸ ਜਾਣਾ ਚਾਹੀਦਾ ਹੈ। ਇੱਕ ਹੋਰ ਯੂਜ਼ਰ ਨੇ ਲਿਖਿਆ, " ਪੰਜਾਬ ਚੋਂ ਕਾਂਗਰਸ ਇੰਝ ਗਾਇਬ ਹੋ ਰਹੀ ਹੈ ਜਿਵੇਂ ਕਿ ਸਿੰਧੂ ਘਾਟੀ ਦੀ ਸਭਿਅਤਾ। ਇੱਕ ਹੋਰ ਨੇ ਸਿੱਧੂ ਨੂੰ ਸ਼ਿਵ ਸੈਨਾ ਵਿੱਚ ਸ਼ਾਮਲ ਹੋਣ ਦੀ ਸਲਾਹ ਦਿੱਤੀ

ਤੁਹਾਨੂੰ ਦੱਸ ਦੇਈਏ ਕਿ 10 ਮਾਰਚ ਨੂੰ ਪੰਜਾਬ ਸਮੇਤ ਪੰਜ ਰਾਜਾਂ (ਉੱਤਰ ਪ੍ਰਦੇਸ਼, ਉੱਤਰਾਖੰਡ, ਗੋਆ ਅਤੇ ਮਨੀਪੁਰ) ਦੇ ਚੋਣ ਨਤੀਜੇ ਲਗਭਗ ਆ ਚੁੱਕੇ ਹਨ। ਪੰਜਾਬ ਵਿੱਚ ਇਸ ਵਾਰ ਆਮ ਆਦਮੀ ਪਾਰਟੀ ਨੇ ਬਹੁਮਤ ਨਾਲ ਜਿੱਤ ਹਾਸਲ ਕੀਤੀ ਹੈ।

You may also like