ਪਹਿਲੀ ਵਾਰ ਨਵਰਾਜ ਹੰਸ ਮਿਲੇ ਆਪਣੇ ਭਤੀਜੇ ਰੇਦਾਨ ਦੇ ਨਾਲ, ਪਿਆਰੀ ਜਿਹੀ ਪੋਸਟ ਪਾ ਕੇ ਸ਼ੇਅਰ ਕੀਤੀ ਇਹ ਤਸਵੀਰ

written by Lajwinder kaur | August 26, 2020

ਪੰਜਾਬੀ ਗਾਇਕ ਨਵਰਾਜ ਹੰਸ ਜੋ ਕਿ ਸੋਸ਼ਲ ਮੀਡੀਆ ਉੱਤੇ ਕਾਫੀ ਸਰਗਰਮ ਰਹਿੰਦੇ ਨੇ । ਉਨ੍ਹਾਂ ਨੇ ਆਪਣੇ ਨਵਜੰਮੇ ਭਤੀਜੇ ਦੀ ਪਿਆਰੀ ਜਿਹੀ ਤਸਵੀਰ ਸਾਂਝੀ ਕੀਤੀ ਹੈ । ਉਹ ਪਹਿਲੀ ਵਾਰ ਆਪਣੇ ਛੋਟੇ ਭਰਾ ਯੁਵਰਾਜ ਹੰਸ ਤੇ ਮਾਨਸੀ ਸ਼ਰਮਾ ਦੇ ਬੇਟੇ ਨੂੰ ਮਿਲੇ ਨੇ ।  ਉਨ੍ਹਾਂ ਨੇ ਤਸਵੀਰ ਪੋਸਟ ਕਰਦੇ ਹੋਏ ਲਿਖਿਆ ਹੈ, ‘ਆਖਿਰਕਾਰ ਵੱਡੇ ਪਾਪਾ ਤੇ ਵੱਡੀ ਮੰਮੀ ਰੇਦਾਨ ਨੂੰ ਮਿਲ ਪਾਏ ਨੇ । ਪਰਮਾਤਮਾ ਦਾ ਸ਼ੁਕਰ ਹੈ’ । ਇਸ ਤਸਵੀਰ ‘ਚ ਰੇਦਾਨ ਉੱਤੇ ਪਿਆਰ ਲੁਟਾਉਂਦੇ ਹੋਏ ਦਿਖਾਈ ਦੇ ਰਹੇ ਨੇ ਨਵਰਾਜ ਹੰਸ ਤੇ ਉਨ੍ਹਾਂ ਦੀ ਪਤਨੀ ਅਜੀਤ ਮਹਿੰਦੀ । ਦਰਸ਼ਕਾਂ ਨੂੰ ਇਹ ਤਸਵੀਰ ਖੂਬ ਪਸੰਦ ਆ ਰਹੀ ਹੈ । ਜੇ ਗੱਲ ਕਰੀਏ ਨਵਰਾਜ ਹੰਸ ਦੇ ਵਰਕ ਫਰੰਟ ਦੀ ਤਾਂ ਉਹ ਪੰਜਾਬੀ ਮਿਊਜ਼ਿਕ ਇੰਡਸਟਰੀ ਦੇ ਨਾਲ ਬਾਲੀਵੁੱਡ ਦੀਆਂ ਕਈ ਫ਼ਿਲਮਾਂ ‘ਚ ਸੁਪਰ ਹਿੱਟ ਗੀਤ ਦੇ ਚੁੱਕੇ ਨੇ । ਹਾਲ ਹੀ ‘ਚ ਉਹ ‘ਖ਼ਾਸ’ ਗੀਤ ਦੇ ਨਾਲ ਦਰਸ਼ਕਾਂ ਦੇ ਸਨਮੁੱਖ ਹੋਏ ਨੇ । ਇਸ ਗੀਤ ਨੂੰ ਦਰਸ਼ਕਾਂ ਵੱਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ ।

0 Comments
0

You may also like