ਨੀਰੂ ਬਾਜਵਾ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ‘ਚ ਟੇਕਿਆ ਮੱਥਾ, ਪ੍ਰਸ਼ੰਸਕਾਂ ਦੇ ਨਾਲ ਸਾਂਝੀ ਕੀਤੀ ਤਸਵੀਰ

Reported by: PTC Punjabi Desk | Edited by: Lajwinder kaur  |  April 18th 2021 10:55 AM |  Updated: April 18th 2021 10:59 AM

ਨੀਰੂ ਬਾਜਵਾ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ‘ਚ ਟੇਕਿਆ ਮੱਥਾ, ਪ੍ਰਸ਼ੰਸਕਾਂ ਦੇ ਨਾਲ ਸਾਂਝੀ ਕੀਤੀ ਤਸਵੀਰ

ਪੰਜਾਬੀ ਐਕਟਰੈੱਸ ਨੀਰੂ ਬਾਜਵਾ ਜੋ ਕਿ ਗੁਰੂ ਘਰ ਦੀਆਂ ਖੁਸ਼ੀਆਂ ਤੇ ਆਸ਼ੀਰਵਾਦ ਲੈਣ ਲਈ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਈ। ਜੀ ਹਾਂ ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਉਂਟ ਉੱਤੇ ਸੱਚਖੰਡ ਦਰਬਾਰ ਸਾਹਿਬ ਅੰਮ੍ਰਿਤਸਰ  ਦੀ ਤਸਵੀਰ ਆਪਣੇ ਇੰਸਟਾਗ੍ਰਾਮ ਅਕਾਉਂਟ ਉੱਤੇ ਪੋਸਟ ਕੀਤੀ ਹੈ।

inside image of neeru bajwa golden temple

ਹੋਰ ਪੜ੍ਹੋ : ਜਾਣੋ ਕੁਲਦੀਪ ਸਿੰਘ ਤੋਂ ਕਿਵੇਂ ਬਣਿਆ ਪਟਿਆਲਾ ਦਾ ਗੱਭਰੂ ਨਾਮੀ ਮਿਊਜ਼ਿਕ ਡਾਇਰੈਕਟਰ ‘ਕਿੱਲ ਬੰਦਾ’, ਸਿੰਗਾ ਤੋਂ ਲੈ ਕੇ ਨਿਰਵੈਰ ਪੰਨੂ ਗਾਇਕਾਂ ਦੇ ਗੀਤਾਂ ‘ਚ ਲਾ ਚੁੱਕੇ ਨੇ ਚਾਰ ਚੰਨ

inside image of neeru bajwa praying at golden temple

ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਉਂਟ ਦੀਆਂ ਸਟੋਰੀਆਂ 'ਚ ਵੀ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨ ਕਰਦੇ ਹੋਏ ਦੀਆਂ ਵੀਡੀਓਜ਼ ਨੂੰ ਪੋਸਟ ਕੀਤਾ ਹੈ। ਉਨ੍ਹਾਂ ਨੇ ਸਰਬੱਤ ਦੇ ਭਲੇ ਲਈ ਅਰਦਾਸ ਵੀ ਕੀਤੀ।  ਨੀਰੂ ਬਾਜਵਾ ਜਦੋਂ ਵੀ ਪੰਜਾਬ ਆਉਂਦੀ ਹੈ ਤਾਂ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੁੰਦੀ ਹੈ।

inside image of neeru bajwa from tweeter Image Source: twitter.com/neerubajwa/

ਏਨੀਂ ਦਿਨੀਂ ਉਹ ਆਪਣੇ ਨਵੇਂ ਫ਼ਿਲਮੀ ਪ੍ਰੋਜੈਕਟਸ ਕਰਕੇ ਕੈਨੇਡਾ ਤੋਂ ਪੰਜਾਬ ਆਈ ਹੋਈ ਹੈ। ਜੇ ਗੱਲ ਕਰੀਏ ਤਾਂ ਉਹ ‘ਪਾਣੀ ‘ਚ ਮਧਾਣੀ’, ‘ਫੱਟੇ ਦਿੰਦੇ ਚੱਕ ਪੰਜਾਬੀ’, ‘ਸਨੋਅਮੈਨ’, ‘ਕਲੀ ਜੋਟਾ’ ਵਰਗੀਆਂ ਫ਼ਿਲਮਾਂ ਦੇ ਨਾਲ ਵੱਡੇ ਪਰਦੇ ਉੱਤੇ ਨਜ਼ਰ ਆਉਣਗੇ। ਇਸ ਤੋਂ ਇਲਾਵਾ ਉਹ ਕਈ ਪੰਜਾਬੀ ਗਾਣਿਆਂ ਦੇ ਵੀਡੀਓਜ਼ ‘ਚ ਆਪਣੀ ਅਦਾਕਾਰੀ ਦੇ ਜਲਵੇ ਬਿਖੇਰ ਚੁੱਕੀ ਹੈ।

 

 

View this post on Instagram

 

A post shared by Neeru Bajwa (@neerubajwa)


Popular Posts

LIVE CHANNELS
DOWNLOAD APP


© 2026 PTC Punjabi. All Rights Reserved.
Powered by PTC Network