ਨੀਰੂ ਬਾਜਵਾ ਨੇ ਸੈਲੀਬ੍ਰੇਟ ਕੀਤੀ ਵੈਡਿੰਗ ਐਨੀਵਰਸਰੀ, ਪਤੀ ਦੇ ਨਾਲ ਰੋਮਾਂਟਿਕ ਤਸਵੀਰਾਂ ਕੀਤੀਆਂ ਸਾਂਝੀਆਂ

written by Shaminder | November 05, 2022 05:50pm

ਨੀਰੂ ਬਾਜਵਾ (Neeru Bajwa) ਪੰਜਾਬੀ ਇੰਡਸਟਰੀ ਦੀਆਂ ਉਨ੍ਹਾਂ ਹੀਰੋਇਨਾਂ ਚੋਂ ਇਕ ਹੈ ।ਜਿਨ੍ਹਾਂ ਨੇ ਆਪਣੀ ਕਾਬਲੀਅਤ ਅਤੇ ਅਦਾਕਾਰੀ ਦੇ ਦਮ ‘ਤੇ ਇੰਡਸਟਰੀ ‘ਚ ਖ਼ਾਸ ਜਗ੍ਹਾ ਬਣਾਈ ਹੈ । ਉਹ ਆਪਣੀ ਖ਼ੂਬਸੂਰਤੀ ਦੇ ਨਾਲ-ਨਾਲ ਆਪਣੀ ਅਦਾਕਾਰੀ ਦੇ ਲਈ ਵੀ ਜਾਣੀ ਜਾਂਦੀ ਹੈ । ਬੀਤੇ ਦਿਨ ਉਨ੍ਹਾਂ ਨੇ ਆਪਣੀ ਵੈਡਿੰਗ ਐਨੀਵਰਸਰੀ ਮਨਾਈ ।

inside image of neeru bajwa with hubby

ਹੋਰ ਪੜ੍ਹੋ : ਰਾਖੀ ਸਾਵੰਤ ਨੇ ਸ਼ਰਲਿਨ ਚੋਪੜਾ ‘ਤੇ ਸਾਧਿਆ ਨਿਸ਼ਾਨਾ, ਕਿਹਾ ‘ਸ਼ਰਲਿਨ ਮਰੀਅਲ ਹੱਡੀਆਂ ਦਾ ਢਾਂਚਾ’

ਇਸ ਮੌਕੇ ਉਨ੍ਹਾਂ ਨੇ ਆਪਣੀਆਂ ਖੂਬਸੂਰਤ ਤਸਵੀਰਾਂ ਵੀ ਪਤੀ ਦੇ ਨਾਲ ਸਾਂਝੀਆਂ ਕੀਤੀਆਂ ਹਨ । ਇਨ੍ਹਾਂ ਤਸਵੀਰਾਂ ਨੂੰ ਸਾਂਝਾ ਕਰਦੇ ਹੋਏ ਅਦਾਕਾਰਾ ਨੇ ਪਤੀ ਨੂੰ ਵੈਡਿੰਗ ਐਨੀਵਰਸਰੀ ਦੀਆਂ ਵਧਾਈਆਂ ਵੀ ਦਿੱਤੀਆਂ ਹਨ । ਤਸਵੀਰਾਂ ‘ਚ ਤੁਸੀਂ ਵੇਖ ਸਕਦੇ ਹੋ ਕਿ ਨੀਰੂ ਬਾਜਵਾ ਆਪਣੇ ਪਤੀ ਦੇ ਨਾਲ ਨਜ਼ਰ ਆ ਰਹੀ ਹੈ ।

ਹੋਰ ਪੜ੍ਹੋ : ਸਾਬਕਾ ਮਿਸ ਅਰਜਨਟੀਨਾ ਅਤੇ ਸਾਬਕਾ ਮਿਸ ਪੋਰਟੋ ਰੀਕੋ ਨੇ ਕਰਵਾਇਆ ਵਿਆਹ, ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀਆਂ ਤਸਵੀਰਾਂ

ਨੀਰੂ ਬਾਜਵਾ ਅਤੇ ਹੈਰੀ ਜਵੰਦਾ ਦੇ ਵਿਆਹ ਨੂੰ ਅੱਠ ਸਾਲ ਹੋ ਚੁੱਕੇ ਹਨ ਅਤੇ ਆਪਣੇ ਵਿਆਹ ਦੀ ਵਰੇ੍ਹਗੰਢ ਦੇ ਮੌਕੇ ‘ਤੇ ਉਨ੍ਹਾਂ ਨੇ ਰੋਮ ‘ਚ ਖਿੱਚੀਆਂ ਗਈਆਂ ਤਸਵੀਰਾਂ ਨੂੰ ਸਾਂਝਾ ਕੀਤਾ ਹੈ । ਨੀਰੂ ਬਾਜਵਾ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਬਾਲੀਵੁੱਡ ਇੰਡਸਟਰੀ ‘ਚ ਵੀ ਕੰਮ ਕੀਤਾ ਹੈ ।

neeru bajwa enjoying vacation with family

ਆਪਣੇ ਕਰੀਅਰ ਦੀ ਸ਼ੁਰੂਆਤ ਬਾਲੀਵੁੱਡ ਇੰਡਸਟਰੀ ਤੋਂ ਹੀ ਕੀਤੀ ਸੀ । ਪਰ ਬਾਲੀਵੁੱਡ ਇੰਡਸਟਰੀ ‘ਚ ਉਸ ਦਾ ਐਕਸਪੀਰੀਅੰਸ ਕੁਝ ਜ਼ਿਆਦਾ ਵਧੀਆ ਨਹੀਂ ਰਿਹਾ । ਜਿਸ ਕਾਰਨ ਉਸ ਨੇ ਪੰਜਾਬੀ ਇੰਡਸਟਰੀ ਦਾ ਰੁਖ ਕੀਤਾ ਅਤੇ ਇੱਕ ਤੋਂ ਬਾਅਦ ਇੱਕ ਹਿੱਟ ਫ਼ਿਲਮਾਂ ਇੰਡਸਟਰੀ ਨੂੰ ਦਿੱਤੀਆਂ ।

 

View this post on Instagram

 

A post shared by Neeru Bajwa (@neerubajwa)

You may also like