ਨੀਰੂ ਬਾਜਵਾ ਨੇ ਹਿੰਦੀ ਗੀਤ ‘ਤੇ ਕੀਤਾ ਡਾਂਸ, ਵੀਡੀਓ ਦਰਸ਼ਕਾਂ ਨੂੰ ਆ ਰਿਹਾ ਪਸੰਦ

written by Shaminder | April 14, 2021 12:29pm

ਅਦਾਕਾਰਾ ਨੀਰੂ ਬਾਜਵਾ ਆਪਣੀਆਂ ਅਦਾਵਾਂ ਦੇ ਜਲਵੇ ਅਕਸਰ ਬਿਖੇਰਦੀ ਨਜ਼ਰ ਆਉਂਦੀ ਹੈ । ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਆਪਣਾ ਇੱਕ ਵੀਡੀਓ ਸਾਂਝਾ ਕੀਤਾ ਹੈ । ਇਸ ਵੀਡੀਓ ‘ਚ ਉਹ ਇੱਕ ਹਿੰਦੀ ਗੀਤ ‘ਤੇ ਡਾਂਸ ਕਰਦੀ ਹੋਈ ਵਿਖਾਈ ਦੇ ਰਹੀ ਹੈ । ਅਦਾਕਾਰਾ ਦੇ ਇਸ ਵੀਡੀਓ ਨੂੰ ਸੋਸ਼ਲ ਮੀਡੀਆ ‘ਤੇ ਕਾਫੀ ਪਸੰਦ ਕੀਤਾ ਜਾ ਰਿਹਾ ਹੈ ।

rubina and neeru Image From Neeru Bajwa's Instagram

ਹੋਰ ਪੜ੍ਹੋ : ਐਮੀ ਵਿਰਕ ਨੇ ਆਪਣੇ ਮਾਪਿਆਂ ਦੇ ਨਾਲ ਵੀਡੀਓ ਕੀਤਾ ਸਾਂਝਾ, ਪ੍ਰਸ਼ੰਸਕਾਂ ਨੂੰ ਵੀ ਆ ਰਿਹਾ ਪਸੰਦ

neeru and satinder Image From Neeru Bajwa's Instagram

ਇਸ ਤੋਂ ਪਹਿਲਾਂ ਵੀ ਨੀਰੂ ਬਾਜਵਾ ਆਪਣੇ ਕਈ ਵੀਡੀਓਜ਼ ਸਾਂਝੇ ਕਰ ਚੁੱਕੇ ਹਨ । ਇਨ੍ਹਾਂ ਵੀਡੀਓਜ਼ ਨੂੰ ਦਰਸ਼ਕਾਂ ਵੱਲੋਂ ਖੂਬ ਸਰਾਹਿਆ ਜਾਂਦਾ ਹੈ । ਸੋਸ਼ਲ ਮੀਡੀਆ ‘ਤੇ ਐਕਟਿਵ ਰਹਿਣ ਵਾਲੀ ਨੀਰੂ ਬਾਜਵਾ ਦੀ ਅਦਾਕਾਰੀ ਨੂੰ ਪਾਲੀਵੁੱਡ ‘ਚ ਕਾਫੀ ਪਸੰਦ ਕੀਤਾ ਜਾਂਦਾ ਹੈ ।

Neeru Bajwa Image From Neeru Bajwa's Instagram

ਉਨ੍ਹਾਂ ਨੇ ਵਰਕ ਫਰੰਟ ਦੀ ਗੱਲ ਕੀਤੀ ਜਾਵੇ ਤਾਂ ਜਲਦ ਹੀ ਉਹ ਕਈ ਫ਼ਿਲਮਾਂ ‘ਚ ਨਜ਼ਰ ਆਉਣ ਵਾਲੇ ਹਨ । ਜਿਸ ‘ਚ ‘ਪਾਣੀ ‘ਚ ਮਧਾਣੀ’ ਅਤੇ ‘ਕਲੀ ਜੋਟਾ’ ਮੁੱਖ ਤੌਰ ‘ਤੇ ਸ਼ਾਮਿਲ ਹਨ ।

 

View this post on Instagram

 

A post shared by Neeru Bajwa (@neerubajwa)

ਜਿਨ੍ਹਾਂ ਦੀ ਸ਼ੂਟਿੰਗ ਪੂਰੇ ਜ਼ੋਰ ਸ਼ੋਰ ਦੇ ਨਾਲ ਚੱਲ ਰਹੀ ਹੈ ਅਤੇ ਨੀਰੂ ਏਨੀਂ ਦਿਨੀਂ ਇਨ੍ਹਾਂ ਫ਼ਿਲਮਾਂ ਦੀ ਸ਼ੂਟਿੰਗ ‘ਚ ਰੁੱਝੀ ਹੋਈ ਹੈ ।

 

You may also like