ਭੈਣਾਂ ਦੀਆਂ ਪੁਰਾਣੀਆਂ ਤਸਵੀਰਾਂ ਸ਼ੇਅਰ ਕਰਕੇ ਭਾਵੁਕ ਹੋਈ ਨੀਰੂ ਬਾਜਵਾ

written by Rupinder Kaler | January 05, 2021

ਪੰਜਾਬੀ ਅਦਾਕਾਰਾ ਨੀਰੂ ਬਾਜਵਾ ਸੋਸ਼ਲ ਮੀਡੀਆ ਤੇ ਕਾਫੀ ਐਕਟਿਵ ਰਹਿੰਦੀ ਹੈ । ਉਹ ਆਪਣੇ ਪ੍ਰਸ਼ੰਸਕਾਂ ਨਾਲ ਹਰ ਛੋਟੀ ਵੱਡੀ ਚੀਜ਼ ਸਾਂਝੀ ਕਰਦੀ ਹੈ । ਹਾਲ ਹੀ ਵਿੱਚ ਉਸ ਨੇ ਆਪਣੇ ਬਚਪਨ ਦੀਆਂ ਤਸਵੀਰਾਂ ਆਪਣੇ ਇੰਸਟਾਗ੍ਰਾਮ ਤੇ ਸ਼ੇਅਰ ਕੀਤੀਆਂ ਹਨ । ਇਹਨਾਂ ਤਸਵੀਰਾਂ ਵਿੱਚ ਨੀਰੂ ਬਾਜਵਾ ਤੇ ਉਸ ਦੀਆਂ ਭੈਣਾਂ ਰੂਬੀਨਾ ਬਾਜਵਾ ਤੇ ਸਬਰੀਨਾ ਬਾਜਵਾ ਨਜ਼ਰ ਆ ਰਹੀਆਂ ਹਨ ।

ਹੋਰ ਪੜ੍ਹੋ :

neeru

ਇਹਨਾਂ ਤਸਵੀਰਾਂ ਨੂੰ ਦੇਖ ਕੇ ਅੰਦਾਜ਼ਾ ਲਗਾਇਆ ਜਾ ਸਕਦਾ ਹੈ ਕਿ ਤਿੰਨਾਂ ਭੈਣਾ ਵਿੱਚ ਕਿੰਨੀ ਬੌਂਡਿੰਗ ਹੈ । ਤਸਵੀਰਾਂ ਨੂੰ ਨੀਰੂ ਬਾਜਵਾ ਨੇ ਇੱਕ ਕੈਪਸ਼ਨ ਵੀ ਦਿੱਤਾ ਹੈ । ਨੀਰੂ ਬਾਜਵਾ ਵੱਲੋਂ ਸ਼ੇਅਰ ਕੀਤੀਆਂ ਇਹਨਾਂ ਥਰੋਬੈਕ ਤਸਵੀਰਾਂ ਨੂੰ ਉਹਨਾਂ ਦੇ ਪ੍ਰਸ਼ੰਸਕਾਂ ਵੱਲੋਂ ਕਾਫੀ ਪਸੰਦ ਕੀਤਾ ਜਾ ਰਿਹਾ ਹੈ ।

ਲੋਕ ਲਗਾਤਾਰ ਕਮੈਂਟ ਕਰਕੇ ਆਪਣਾ ਪ੍ਰਤੀਕਰਮ ਦੇ ਰਹੇ ਹਨ । ਤੁਹਾਨੂੰ ਦੱਸ ਦਿੰਦੇ ਹਾਂ ਕਿ ਨੀਰੂ ਏਨੀਂ ਦਿਨੀਂ ਆਪਣੀ ਆਉਣ ਵਾਲੀਆਂ ਫ਼ਿਲਮਾਂ ਦੀ ਸ਼ੂਟਿੰਗ ਵਿੱਚ ਕਾਫੀ ਬਿਜੀ ਹੈ ।ਨੀਰੂ ਇੱਕ ਤੋਂ ਬਾਅਦ ਇੱਕ ਫ਼ਿਲਮਾਂ ਲੈ ਕੇ ਆ ਰਹੀ ਹੈ ।

 

View this post on Instagram

 

A post shared by Neeru Bajwa (@neerubajwa)

0 Comments
0

You may also like