ਨੀਰੂ ਬਾਜਵਾ ਆਪਣੇ ਭਰਾ ਦੇ ਵਿਆਹ ‘ਚ ਡਾਂਸ ਕਰਦੀ ਆਈ ਨਜ਼ਰ, ਵੀਡੀਓ ਕੀਤਾ ਸਾਂਝਾ
ਨੀਰੂ ਬਾਜਵਾ ਆਪਣੇ ਭਰਾ ਦੇ ਵਿਆਹ ‘ਚ ਡਾਂਸ ਕਰਦੀ ਆਈ ਨਜ਼ਰ, ਵੀਡੀਓ ਕੀਤਾ ਸਾਂਝਾ
ਪੰਜਾਬੀ ਅਦਾਕਾਰਾ ਨੀਰੂ ਬਾਜਵਾ (Neeru Bajwa ) ਅਕਸਰ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਆਪਣੀਆਂ ਤਸਵੀਰਾਂ ਅਤੇ ਵੀਡੀਓਜ਼ ਆਪਣੇ ਪ੍ਰਸ਼ੰਸਕਾਂ ਦੇ ਨਾਲ ਸਾਂਝੀਆਂ ਕਰਦੀ ਰਹਿੰਦੀ ਹੈ । ਅਦਾਕਾਰਾ ਦੇ ਭਰਾ ਦਾ ਵਿਆਹ ਦੀਆਂ ਰਸਮਾਂ ਚੱਲ ਰਹੀਆਂ ਹਨ । ਜਿਸ ਦੀਆਂ ਤਸਵੀਰਾਂ ਉਹ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝੀਆਂ ਕਰਦੀ ਰਹਿੰਦੀ ਹੈ । ਉੇਸ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਵੀਡੀਓ ਸਾਂਝਾ ਕੀਤਾ ਹੈ । ਇਸ ਵੀਡੀਓ ‘ਚ ਅਦਾਕਾਰਾ ਆਪਣੀ ਮਾਂ ਦੇ ਨਾਲ ਨਜ਼ਰ ਆ ਰਹੀ ਹੈ ।

ਹੋਰ ਪੜ੍ਹੋ : ਦਿਲਜੀਤ ਦੋਸਾਂਝ ਨੂੰ ਇਹ ਕੰਮ ਕਰਕੇ ਮਿਲਦੀ ਹੈ ਸਭ ਤੋਂ ਵੱਧ ਖੁਸ਼ੀ
ਉਹ ਆਪਣੀ ਮਾਂ ਦੇ ਨਾਲ ਗੈਰੀ ਸੰਧੂ ਦੇ ਗੀਤ ‘ਤੇ ਡਾਂਸ ਕਰਦੀ ਹੋਈ ਨਜ਼ਰ ਆ ਰਹੀ ਹੈ । ਇਸ ਤੋਂ ਇਲਾਵਾ ਅਦਾਕਾਰਾ ਨੇ ਆਪਣੀ ਇੰਸਟਾਗ੍ਰਾਮ ਸਟੋਰੀ ‘ਚ ਵੀ ਵੀਡੀਓ ਸਾਂਝਾ ਕੀਤਾ ਹੈ । ਜਿਸ ‘ਚ ਪੂਰਾ ਪਰਿਵਾਰ ਡਾਂਸ ਕਰਦਾ ਹੋਇਆ ਨਜ਼ਰ ਆ ਰਿਹਾ ਹੈ ।
Image From Instagram
ਇਸ ਵੀਡੀਓ ਨੂੰ ਅਦਾਕਾਰਾ ਦੇ ਪ੍ਰਸ਼ੰਸਕਾਂ ਵੱਲੋਂ ਵੀ ਪਸੰਦ ਕੀਤਾ ਜਾ ਰਿਹਾ ਹੈ ਅਤੇ ਪ੍ਰਸ਼ੰਸਕ ਇਸ ‘ਤੇ ਲਗਾਤਾਰ ਪ੍ਰਤੀਕਰਮ ਵੀ ਦੇ ਰਹੇ ਹਨ । ਦੱਸ ਦਈਏ ਕਿ ਨੀਰੂ ਬਾਜਵਾ ਦੇ ਭਰਾ ਦਾ ਵਿਆਹ ਹੈ । ਜਿਸ ਨੂੰ ਲੈ ਕੇ ਪੂਰਾ ਪਰਿਵਾਰ ਪੱਬਾਂ ਭਾਰ ਹੈ ਅਤੇ ਨੀਰੂ ਬਾਜਵਾ ਇਸ ਦੀਆਂ ਲਗਾਤਾਰ ਤਸਵੀਰਾਂ ਸਾਂਝੀਆਂ ਕਰ ਰਹੀ ਹੈ ।
View this post on Instagram
ਨੀਰੂ ਬਾਜਵਾ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਕਈ ਹਿੱਟ ਫ਼ਿਲਮਾਂ ਪੰਜਾਬੀ ਇੰਡਸਟਰੀ ਨੂੰ ਦਿੱਤੀਆਂ ਹਨ । ਜਲਦ ਹੀ ਉਹ ਫ਼ਿਲਮ ‘ਪਾਣੀ ‘ਚ ਮਧਾਣੀ’ ਅਤੇ ‘ਕਲੀ ਜੋਟਾ’ ਫ਼ਿਲਮ ‘ਚ ਨਜ਼ਰ ਆਏਗੀ ।
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112
