
Neeru Bajwa new pics: ਪੰਜਾਬੀ ਜਗਤ ਦੀ ਅਦਾਕਾਰਾ ਨੀਰੂ ਬਾਜਵਾ ਜੋ ਕਿ ਇਨ੍ਹੀਂ ਦਿਨੀਂ ਆਪਣੀ ਆਉਣ ਵਾਲੀ ਫ਼ਿਲਮ ‘ਕਲੀ ਜੋਟਾ’ ਨੂੰ ਲੈ ਕੇ ਸੁਰਖੀਆਂ ਵਿੱਚ ਬਣੀ ਹੋਈ ਹੈ। ਫ਼ਿਲਮ ਦੇ ਟ੍ਰੇਲਰ ਤੇ ਗੀਤਾਂ ਨੂੰ ਦਰਸ਼ਕਾਂ ਵੱਲੋਂ ਖੂਬ ਪਿਆਰ ਮਿਲ ਰਿਹਾ ਹੈ।
ਆਪਣੀ ਫ਼ਿਲਮ ਦੇ ਪ੍ਰਮੋਸ਼ਨ ਦੇ ਲਈ ਉਹ ਫ਼ਿਲਮ ਦੇ ਹੀਰੋ ਸਤਿੰਦਰ ਸਰਤਾਜ ਦੇ ਨਾਲ ਕਪਿਲ ਸ਼ਰਮਾ ਦੇ ਸ਼ੋਅ ਵਿੱਚ ਵੀ ਨਜ਼ਰ ਆਈ ਸੀ। ਜਿਵੇਂ ਕਿ ਸਭ ਜਾਣਦੇ ਹੀ ਨੇ ਕਿ ਨੀਰੂ ਸੋਸ਼ਲ ਮੀਡੀਆ ਉੱਤੇ ਕਾਫੀ ਐਕਟਿਵ ਰਹਿੰਦੀ ਹੈ। ਉਹ ਆਪਣੇ ਫੈਨਜ਼ ਦੇ ਨਾਲ ਆਪਣੀ ਤਸਵੀਰਾਂ ਤੇ ਵੀਡੀਓਜ਼ ਸ਼ੇਅਰ ਕਰਦੀ ਰਹਿੰਦੀ ਹੈ। ਹਾਲ ਵਿੱਚ ਉਨ੍ਹਾਂ ਨੇ ਫ਼ਿਲਮ ਦੇ ਸੈੱਟ ਉੱਤੇ ਖਿੱਚਵਾਈਆਂ ਕੁਝ ਤਸਵੀਰਾਂ ਪ੍ਰਸ਼ੰਸਕਾਂ ਦੇ ਨਾਲ ਸ਼ੇਅਰ ਕੀਤੀਆਂ ਹਨ।

ਹੋਰ ਪੜ੍ਹੋ : ਸੂਰਮਾ-2’: ਜੈਜ਼ੀ ਬੀ ਤੇ ਤਰਸੇਮ ਜੱਸੜ ਦੀ ਜੋੜੀ ਪਾ ਰਹੀ ਹੈ ਧੱਕ, ਪ੍ਰਸ਼ੰਸਕ ਕਮੈਂਟ ਕਰਕੇ ਕਹਿ ਰਹੇ ਨੇ ‘ਪੁਰਾਣਾ ਜੈਜ਼ੀ BACK’

ਨੀਰੂ ਬਾਜਵਾ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ਉੱਤੇ ਪਿੰਕ ਸੂਟ ਵਿੱਚ ਕੁਝ ਤਸਵੀਰਾਂ ਸ਼ੇਅਰ ਕੀਤੀਆਂ ਨੇ। ਪਹਿਲੀ ਤਸਵੀਰ ਵਿੱਚ ਉਹ ਸਾਇਕਲ ਦੇ ਨਾਲ ਪੋਜ਼ ਦੇ ਰਹੀ ਹੈ, ਦੂਜੀ ਤਸਵੀਰ ਵਿੱਚ ਉਹ ਇੱਕ ਦਰਖਤ ਦੇ ਨਾਲ ਪੋਜ਼ ਦੇ ਰਹੀ ਤੇ ਤੀਜੀ ਤਸਵੀਰ ਵਿੱਚ ਉਹ ਆਪਣੀ ਸਹਿ-ਅਦਾਕਾਰਾ ਦੇ ਨਾਲ ਦਿਖਾਈ ਦੇ ਰਹੀ ਹੈ। ਫੈਨਜ਼ ਇਸ ਪੋਸਟ ਉੱਤੇ ਖੂਬ ਪਿਆਰ ਲੁੱਟਾ ਰਹੇ ਹਨ।

ਇਸ ਫ਼ਿਲਮ ਵਿੱਚ ਨੀਰੂ ਬਾਜਵਾ, ਸਤਿੰਦਰ ਸਰਤਾਜ ਤੇ ਵਾਮਿਕਾ ਗੱਬੀ ਤੋਂ ਇਲਾਵਾ ਕਈ ਹੋਰ ਪੰਜਾਬੀ ਕਲਾਕਾਰ ਨਜ਼ਰ ਆਉਣਗੇ। ਫ਼ਿਲਮ ਦਾ ਨਿਰਦੇਸ਼ਨ ਵਿਜੇ ਕੁਮਾਰ ਅਰੋੜਾ ਅਤੇ ਪ੍ਰੋਡਿਊਸ ਸੰਨੀ ਰਾਜ, ਵਰੁਣ ਅਰੋੜਾ, ਸਰਲਾ ਰਾਣੀ ਅਤੇ ਸੰਤੋਸ਼ ਸ਼ੁਭਾਸ ਦੁਆਰਾ ਕੀਤਾ ਗਿਆ। ਫ਼ਿਲਮ ਨੂੰ ਹਰਇੰਦਰ ਕੌਰ ਦੁਆਰਾ ਲਿਖਿਆ ਗਿਆ ਹੈ। ‘ਕਲੀ ਜੋਟਾ’ ਫ਼ਿਲਮ ਜੋ ਕਿ 3 ਫ਼ਰਵਰੀ 2023 ਨੂੰ ਸਿਨੇਮਾਘਰਾਂ ਵਿੱਚ ਰਿਲੀਜ਼ ਹੋਵੇਗੀ।
View this post on Instagram