ਨੀਰੂ ਬਾਜਵਾ ਤੋਂ ਲੈ ਕੇ ਕੁਲਵਿੰਦਰ ਬਿੱਲਾ ਤੇ ਕਈ ਹੋਰ ਪੰਜਾਬੀ ਕਲਾਕਾਰਾਂ ਨੇ ਅੰਮ੍ਰਿਤ ਮਾਨ ਦੀ ਮਾਤਾ ਦੇ ਦਿਹਾਂਤ ‘ਤੇ ਜਤਾਇਆ ਦੁੱਖ
ਬੀਤੇ ਦਿਨੀਂ ਪੰਜਾਬੀ ਗਾਇਕ ਅੰਮ੍ਰਿਤ ਮਾਨ ਨੇ ਆਪਣੇ ਇੰਸਟਾਗ੍ਰਾਮ ਅਕਾਉਂਟ ਉੱਤੇ ਆਪਣੇ ਮਾਤਾ ਦੇ ਅਕਾਲ ਚਲਾਣਾ ਦੀ ਖਬਰ ਦਿੱਤੀ ਸੀ । ਅੰਮ੍ਰਿਤ ਮਾਨ ਇਸ ਸਮੇਂ ਦੁੱਖ ‘ਚ ਨੇ । ਹਰ ਬੱਚੇ ਲਈ ਉਸ ਦੀ ਮਾਂ ਰੱਬ ਹੁੰਦੀ ਹੈ ।
ਪੰਜਾਬੀ ਕਲਾਕਾਰ ਇਸ ਮੁਸ਼ਕਿਲ ਸਮੇਂ ‘ਚ ਉਨ੍ਹਾਂ ਦਾ ਦੁੱਖ ਵੰਡਾਉਣ ਦੀ ਕੋਸ਼ਿਸ ਕਰ ਰਹੇ ਨੇ । ਨੀਰੂ ਬਾਜਵਾ ਨੇ ਵੀ ਅੰਮ੍ਰਿਤ ਮਾਨ ਦੀ ਮਾਤਾ ਦੀ ਤਸਵੀਰ ਸ਼ੇਅਰ ਕਰਦੇ ਹੋਏ ਦੁੱਖ ਜਤਾਇਆ ਹੈ ।
ਪੰਜਾਬੀ ਗਾਇਕ ਕੁਲਵਿੰਦਰ ਬਿੱਲਾ ਨੇ ਵੀ ਸੋਸ਼ਲ ਮੀਡੀਆ ਉੱਤੇ ਲਿਖਿਆ ਹੈ, ‘ਬਹੁਤ ਜ਼ਿਆਦਾ ਦੁੱਖ ਲੱਗਿਆ ਸੁਣ ਕੇ ਸਾਡੇ ਵੀਰ ਅੰਮ੍ਰਿਤ ਮਾਨ ਦੀ ਮਾਤਾ ਇਸ ਦੁਨੀਆ ‘ਚ ਨਹੀਂ ਰਹੇ । ਵਾਹਿਗੁਰੂ ਜੀ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ੇ । ਉਧਰ ਸ਼ੈਰੀ ਮਾਨ ਤੇ ਗਿੱਪੀ ਗਰੇਵਾਲ ਤੇ ਕਈ ਹੋਰ ਕਲਾਕਾਰਾਂ ਨੇ ਅੰਮ੍ਰਿਤ ਮਾਨ ਦੀ ਮਾਤਾ ਜੀ ਦੇ ਦਿਹਾਂਤ ‘ਤੇ ਦੁੱਖ ਜਤਾਇਆ ਹੈ ।
ਅੰਮ੍ਰਿਤ ਮਾਨ ਨੇ ਆਪਣੀ ਮਾਤਾ ਦੇ ਲਈ ਇੱਕ ਭਾਵੁਕ ਪੋਸਟ ਪਾਉਂਦੇ ਹੋਏ ਲਿਖਿਆ ਸੀ- ‘ਚੰਗਾ ਮਾਂ ਏਨਾਂ ਹੀ ਸਫ਼ਰ ਸੀ ਆਪਣਾ ਇਕੱਠਿਆਂ ਦਾ । ਹਰ ਜਨਮ ‘ਚ ਤੇਰਾ ਈ ਪੁੱਤ ਬਣ ਕੇ ਆਵਾਂ ਇਹੀ ਅਰਦਾਸ ਕਰਦਾ । ਕਿੰਨੇ ਈ ਸੁਫ਼ਨੇ ਅੱਜ ਤੇਰੇ ਨਾਲ ਚਲੇ ਗਏ । ਤੇਰੇ ਪੁੱਤ ਨੂੰ ਲੋੜ ਸੀ ਤੇਰੀ, ਜਲਦੀ ਫਿਰ ਮਿਲਾਂਗੇ ਮਾਂ, ਸਾਰੀ ਉਮਰ ਤੇਰੇ ਦੱਸੇ ਰਾਹਾਂ ‘ਤੇ ਚੱਲਣ ਦੀ ਕੋਸ਼ਿਸ਼ ਕਰੂੰਗਾ ਅਤੇ ਹਾਂ ਮੈਂ ਖਾਣਾ ਟਾਈਮ ਸਿਰ ਖਾ ਲਿਆ ਕਰੂੰਗਾਂ ਵਾਅਦਾ ਤੇਰੇ ਨਾਲ’ ।