ਨੀਰੂ ਬਾਜਵਾ ਨੇ ਕੁੜੀਆਂ ਦੇ ਲਈ ਗੁਰਦੁਆਰਾ ਸਾਹਿਬ ‘ਚ ਕੀਤੀ ਅਰਦਾਸ, ਤਸਵੀਰਾਂ ਕੀਤੀਆਂ ਸਾਂਝੀਆਂ

Written by  Shaminder   |  September 08th 2021 11:36 AM  |  Updated: September 08th 2021 11:36 AM

ਨੀਰੂ ਬਾਜਵਾ ਨੇ ਕੁੜੀਆਂ ਦੇ ਲਈ ਗੁਰਦੁਆਰਾ ਸਾਹਿਬ ‘ਚ ਕੀਤੀ ਅਰਦਾਸ, ਤਸਵੀਰਾਂ ਕੀਤੀਆਂ ਸਾਂਝੀਆਂ

ਨੀਰੂ ਬਾਜਵਾ  (Neeru Bajwa ) ਨੇ ਗੁਰਦੁਆਰਾ ਸਾਹਿਬ ‘ਚ ਮੱਥਾ ਟੇਕਿਆ ਅਤੇ ਕੁੜੀਆਂ (Girls) ਦੇ ਲਈ ਅਰਦਾਸ ਕੀਤੀ । ਇਸ ਮੌਕੇ ਅਦਾਕਾਰਾ ਨੇ ਦੋ ਤਸਵੀਰਾਂ ਵੀ ਸਾਂਝੀਆਂ ਕੀਤੀਆਂ ਹਨ । ਜਿਸ ‘ਚ ਅਦਾਕਾਰਾ ਕੁਝ ਕੁੜੀਆਂ ਦੇ ਨਾਲ ਗੁਰਦੁਆਰਾ ਸਾਹਿਬ ‘ਚ ਬੈਠੀ ਨਜ਼ਰ ਆ ਰਹੀ ਹੈ । ਇਸ ਮੌਕੇ ਅਦਾਕਾਰਾ ਨੇ ਇਨ੍ਹਾਂ ਕੁੜੀਆਂ ਦੇ ਲਈ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ‘ਚ ਅਰਦਾਸ ਵੀ ਕੀਤੀ ।

neeru bajwa-min Image From Instagram

ਹੋਰ ਪੜ੍ਹੋ : ਸਿਧਾਰਥ ਸ਼ੁਕਲਾ  ਦੀ ਮੌਤ ਤੋਂ ਬਾਅਦ ਹੁਣ ਇਸ ਅਦਾਕਾਰਾ ਦੀ ਹਾਲਤ ਵਿਗੜੀ, ਹਸਪਤਾਲ ‘ਚ ਦਾਖਲ

ਅਦਾਕਾਰਾ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਲਿਖਿਆ ਕਿ ‘ਵਾਹਿਗੁਰੂ ਇਨ੍ਹਾਂ ਬੱਚੀਆਂ ਨੂੰ ਵੀ ਅਸੀਸ ਦੇਵੇ ਅਤੇ ਉਨ੍ਹਾਂ ਦੀ ਸਹਾਇਤਾ ਕਰੇ ਜਿਵੇਂ ਪ੍ਰਮਾਤਮਾ ਨੇ ਮੇਰੀ ਕੀਤੀ ਹੈ’। ਨੀਰੂ ਬਾਜਵਾ ਅਕਸਰ ਕੁੜੀਆਂ ਦੀ ਹੌਸਲਾ ਅਫਜ਼ਾਈ ਦੇ ਲਈ ਇਸ ਤਰ੍ਹਾਂ ਦੀਆਂ ਪੋਸਟਾਂ ਪਾਉਂਦੇ ਰਹਿੰਦੇ ਹਨ ।

Neeru -min Image From Instagram

ਅਦਾਕਾਰਾ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਹ ਕਈ ਹਿੱਟ ਫ਼ਿਲਮਾਂ ਪੰਜਾਬੀ ਇੰਡਸਟਰੀ ਨੂੰ ਦੇ ਚੁੱਕੇ ਹਨ । ਜਲਦ ਹੀ ਉਹ ਹੋਰ ਵੀ ਕਈ ਪ੍ਰਾਜੈਕਟਸ ‘ਚ ਨਜ਼ਰ ਆਉਣਗੇ ।ਗਿੱਪੀ ਗਰੇਵਾਲ ਦੇ ਨਾਲ ਉਹ ਫ਼ਿਲਮ ‘ਪਾਣੀ ‘ਚ ਮਧਾਣੀ’ ਵਿੱਚ ਨਜ਼ਰ ਆਉਣਗੇ ।

 

View this post on Instagram

 

A post shared by Neeru Bajwa (@neerubajwa)

ਜਦੋਂਕਿ ਸਤਿੰਦਰ ਸਰਤਾਜ ਦੇ ਨਾਲ ਉਹ ‘ਕਲੀ ਜੋਟਾ’ ਫ਼ਿਲਮ ‘ਚ ਵਿਖਾਈ ਦੇਣਗੇ । ਸੋਸ਼ਲ ਮੀਡੀਆ ਤੇ ਸਰਗਰਮ ਰਹਿਣ ਵਾਲੀ ਨੀਰੂ ਬਾਜਵਾ ਅਕਸਰ ਆਪਣੇ ਪ੍ਰੋਜੈਕਟਸ ਦੇ ਬਾਰੇ ਜਾਣਕਾਰੀ ਸਾਂਝੀ ਕਰਦੀ ਰਹਿੰਦੀ ਹੈ । ਇਸ ਦੇ ਨਾਲ ਹੀ ਉਹ ਆਪਣੀ ਨਿੱਜੀ ਜ਼ਿੰਦਗੀ ਦੇ ਬਾਰੇ ਵੀ ਆਪਣੇ ਫੈਨਸ ਦੇ ਨਾਲ ਗੱਲਾਂ ਸਾਂਝੀਆਂ ਕਰਦੀ ਰਹਿੰਦੀ ਹੈ ।

 


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network