Advertisment

ਨੀਰੂ ਬਾਜਵਾ ਦੀ ਪ੍ਰੋਡਕਸ਼ਨ ਦੀ ਫ਼ਿਲਮ ‘ਮੁੰਡਾ ਹੀ ਚਾਹੀਦਾ’ ਦੀ ਰਿਲੀਜ਼ ਡੇਟ ਆਈ ਸਾਹਮਣੇ

author-image
By Lajwinder kaur
New Update
ਨੀਰੂ ਬਾਜਵਾ ਦੀ ਪ੍ਰੋਡਕਸ਼ਨ ਦੀ ਫ਼ਿਲਮ ‘ਮੁੰਡਾ ਹੀ ਚਾਹੀਦਾ’ ਦੀ ਰਿਲੀਜ਼ ਡੇਟ ਆਈ ਸਾਹਮਣੇ
Advertisment
ਲਓ ਜੀ ਇਹ ਸਾਲ ਪੰਜਾਬੀ ਫ਼ਿਲਮਾਂ ਸਰੋਤਿਆਂ ਦਾ ਮਨੋਰੰਜਨ ਕਰਨ ਲਈ ਤਿਆਰ ਹਨ। ਪੰਜਾਬੀ ਇੰਡਸਟਰੀ ‘ਚ ਬੈਕ ਟੂ ਬੈਕ ਕਈ ਫ਼ਿਲਮਾਂ ਆਉਣ ਵਾਲੀਆਂ ਹਨ ਤੇ ਇਸ ਲਿਸਟ ‘ਚ ਨੀਰੂ ਬਾਜਵਾ ਦੀ ਪ੍ਰੋਡਕਸ਼ਨ ਦੀ ਅਗਲੀ ਆਉਣ ਵਾਲੀ ਫ਼ਿਲਮ ‘ਮੁੰਡਾ ਹੀ ਚਾਹੀਦਾ’ ਦਾ ਨਾਮ ਵੀ ਜੁੜ ਗਿਆ ਹੈ। ਜੀ ਹਾਂ, ‘ਮੁੰਡਾ ਹੀ ਚਾਹੀਦਾ’ ਫ਼ਿਲਮ ਦੀ ਰਿਲੀਜ਼ਿੰਗ ਡੇਟ ਸਾਹਮਣੇ ਆ ਚੁੱਕੀ ਹੈ। ਨੀਰੂ ਬਾਜਾਵਾ ਦੀ ਇਹ ਮੂਵੀ 5 ਜੁਲਾਈ ਨੂੰ ਇਸ ਸਾਲ ਰਿਲੀਜ਼ ਹੋਵੇਗੀ।
View this post on Instagram
 

July 5??

A post shared by Neeru Bajwa (@neerubajwa) on

Advertisment
ਹੋਰ ਵੇਖੋ:ਨੀਰੂ ਬਾਜਵਾ ਤੇ ਦਿਲਜੀਤ ਦੋਸਾਂਝ ਦੀ ਜੋੜੀ ਫੇਰ ਆ ਰਹੀ ਹੈ ਧੂਮਾਂ ਪਾਉਣ ਲਈ ਇਸ ਦੀ ਜਾਣਕਾਰੀ ਨੀਰੂ ਬਾਜਵਾ ਨੇ ਸੋਸ਼ਲ ਮੀਡੀਆ ਰਾਹੀਂ ਦਿੱਤੀ ਹੈ। ਨੀਰੂ ਬਾਜਵਾ ਨੇ ਆਪਣੇ ਇੰਸਟਾਗ੍ਰਾਮ ਉੱਤੇ ਮੂਵੀ ਦਾ ਪੋਸਟਰ ਸ਼ੇਅਰ ਕਰਦੇ ਹੋਏ ਰਿਲੀਜ਼ ਡੇਟ ਦੱਸੀ ਹੈ। ਇਸ ਫ਼ਿਲਮ ‘ਚ ਨੀਰੂ ਬਾਜਵਾ ਤੇ ਰੁਬੀਨਾ ਬਾਜਵਾ ਇਕੱਠੇ ਵੱਡੇ ਪਰਦੇ ਉੱਤੇ ਨਜ਼ਰ ਆਉਣਗੇ। ਇਹਨਾਂ ਤੋਂ ਇਲਾਵਾ ਹਰੀਸ਼ ਵਰਮਾ ਵੀ ਨਜ਼ਰ ਆਉਣਗੇ। ਇਹ ਮੂਵੀ ਵੀ ਸਮਾਜਿਕ ਮੁੱਦੇ ਉੱਤੇ ਬਣਾਈ ਗਈ ਹੈ।
ਮੁੰਡਾ ਹੀ ਚਾਹੀਦਾ ਨੀਰੂ ਬਾਜਵਾ ਦੇ ਨਿੱਜੀ ਪ੍ਰੋਡਕਸ਼ਨ ਹਾਊਸ ਦੀ ਇਹ ਤੀਜੀ ਫ਼ਿਲਮ ਹੋਵੇਗੀ। ਇਸ ਮੂਵੀ ਨੂੰ 5 ਜੁਲਾਈ 2019 ਨੂੰ ਮੁਨੀਸ਼ ਸਾਹਨੀ ਵੱਲੋਂ ‘ਓਮ ਜੀ ਗੁਰੱਪ’ ਦੇ ਬੈਨਰ ਹੇਠ ਰਿਲੀਜ਼ ਕੀਤੀ ਜਾਵੇਗੀ।
Advertisment

Stay updated with the latest news headlines.

Follow us:
Advertisment
Advertisment
Latest Stories
Advertisment