
ਨੀਰੂ ਬਾਜਵਾ (Neeru Bajwa) ਨੇ ਕੁਝ ਦੇਰ ਪਹਿਲਾਂ ਹੀ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਵੀਡੀਓ (Video) ਸਾਂਝਾ ਕੀਤਾ ਹੈ । ਇਸ ਵੀਡੀਓ ‘ਚ ਨੀਰੂ ਬਾਜਵਾ ਮੀਂਹ ਦੀਆਂ ਕਣੀਆਂ ਦਾ ਅਨੰਦ ਉਠਾਉਂਦੀ ਹੋਈ ਨਜ਼ਰ ਆ ਰਹੀ ਹੈ ਤੇ ਹਿੰਦੀ ਗੀਤ ‘ਤੇ ਝੂਮਦੀ ਹੋਈ ਨਜ਼ਰ ਆ ਰਹੀ ਹੈ । ਸੋਸ਼ਲ ਮੀਡੀਆ ‘ਤੇ ਨੀਰੂ ਬਾਜਵਾ ਦਾ ਇਹ ਵੀਡੀਓ ਬਹੁਤ ਜ਼ਿਆਦਾ ਪਸੰਦ ਕੀਤਾ ਜਾ ਰਿਹਾ ਹੈ ।

ਹੋਰ ਪੜ੍ਹੋ : ਨੀਰੂ ਬਾਜਵਾ ਨੇ ਸਾਂਝਾ ਕੀਤਾ ਨਵੀਂ ਫ਼ਿਲਮ ‘ਚੱਲ ਜਿੰਦੀਏ’ ਦਾ ਆਫੀਸ਼ੀਅਲ ਪੋਸਟਰ, ਨਾਲ ਦੱਸੀ ਫ਼ਿਲਮ ਦੀ ਰਿਲੀਜ਼ ਡੇਟ
ਇਸ ਵੀਡੀਓ ‘ਤੇ ਨੀਰੂ ਦੇ ਪ੍ਰਸ਼ੰਸਕ ਵੀ ਖੂਬ ਪ੍ਰਤੀਕਰਮ ਦੇ ਰਹੇ ਹਨ । ਨੀਰੂ ਬਾਜਵਾ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਪੰਜਾਬੀ ਇੰਡਸਟਰੀ ਨੂੰ ਕਈ ਹਿੱਟ ਫ਼ਿਲਮਾਂ ਦਿੱਤੀਆਂ ਹਨ । ਬਾਲੀਵੁੱਡ ਫ਼ਿਲਮਾਂ ਤੋਂ ਆਪਣੇ ਕਰੀਅਰ ਦੀ ਸ਼ੁਰੂਆਤ ਕਰਨ ਵਾਲੀ ਨੀਰੂ ਬਾਜਵਾ ਜਲਦ ਹੀ ਹਾਲੀਵੁੱਡ ਦੀਆਂ ਫ਼ਿਲਮਾਂ ‘ਚ ਵੀ ਅਦਾਕਾਰੀ ਕਰਦੀ ਹੋਈ ਦਿਖਾਈ ਦੇਵੇਗੀ ।

ਹੋਰ ਪੜ੍ਹੋ : ਕਰੋੜਾਂ ਦੇ ਆਲੀਸ਼ਨ ਮਕਾਨ ਦੀ ਮਾਲਕਣ ਹੈ ਨੀਰੂ ਬਾਜਵਾ, ਕਮਾਈ ਜਾਣ ਕੇ ਹੋ ਜਾਓਗੇ ਹੈਰਾਨ
ਇਸ ਦਾ ਖੁਲਾਸਾ ਅਦਾਕਾਰਾ ਨੇ ਕੁਝ ਸਮਾਂ ਪਹਿਲਾਂ ਇੱਕ ਪੋਸਟ ਸਾਂਝੀ ਕਰਦੇ ਹੋਏ ਕੀਤਾ ਸੀ । ਬਾਲੀਵੁੱਡ ਦੀਆਂ ਫ਼ਿਲਮਾਂ ਤੋਂ ਕਿਨਾਰਾ ਕਰਨ ਵਾਲੀ ਨੀਰੂ ਬਾਜਵਾ ਦਾ ਬਾਲੀਵੁੱਡ ‘ਚ ਐਕਸਪੀਰੀਅੰਸ ਕੁਝ ਜ਼ਿਆਦਾ ਵਧੀਆ ਨਹੀਂ ਸੀ ਰਿਹਾ ਜਿਸ ਕਾਰਨ ਅਦਾਕਾਰਾ ਨੇ ਬਾਲੀਵੁੱਡ ਦੀਆਂ ਫ਼ਿਲਮਾਂ ਨੂੰ ਹਮੇਸ਼ਾ ਦੇ ਲਈ ਅਲਵਿਦਾ ਕਹਿ ਦਿੱਤਾ ਸੀ ।

ਉਸ ਨੇ ਬਤੌਰ ਮਾਡਲ ਕਈ ਗੀਤਾਂ ‘ਚ ਵੀ ਕੰਮ ਕੀਤਾ ਹੈ । ਆਪਣੀ ਫਿੱਟਨੈਸ ‘ਤੇ ਪੂਰਾ ਧਿਆਨ ਵਾਲੀ ਨੀਰੂ ਬਾਜਵਾ ਖੁਦ ਨੂੰ ਫਿੱਟ ਰੱਖਣ ਦੇ ਲਈ ਘੰਟਿਆਂ ਬੱਧੀ ਜਿੰਮ ‘ਚ ਪਸੀਨਾ ਵਹਾਉਂਦੀ ਹੈ । ਉਸ ਦੀ ਨਿੱਜੀ ਜ਼ਿੰਦਗੀ ਦੀ ਗੱਲ ਕਰੀਏ ਤਾਂ ਉਸ ਦੀਆਂ ਤਿੰਨ ਧੀਆਂ ਹਨ ਅਤੇ ਹੈਰੀ ਜਵੰਦਾ ਦੇ ਨਾਲ ਕੁਝ ਸਾਲ ਪਹਿਲਾਂ ਉਨ੍ਹਾਂ ਨੇ ਵਿਆਹ ਕਰਵਾਇਆ ਸੀ । ਉਸ ਦੀਆਂ ਦੋ ਹੋਰ ਛੋਟੀਆਂ ਭੈਣਾਂ ਵੀ ਹਨ ਸਬਰੀਨਾ ਅਤੇ ਰੁਬੀਨਾ ਬਾਜਵਾ । ਰੁਬੀਨਾ ਬਾਜਵਾ ਵੀ ਫ਼ਿਲਮਾਂ ‘ਚ ਸਰਗਰਮ ਹੈ ।
View this post on Instagram