ਅਦਾਕਾਰਾ ਨੀਰੂ ਬਾਜਵਾ ਆਪਣੀ ਧੀ ਤੇ ਪਤੀ ਨਾਲ ‘Disney Land’ ‘ਚ ਖੂਬ ਮਸਤੀ ਕਰਦੀ ਆਈ ਨਜ਼ਰ, ਦੇਖੋ ਤਸਵੀਰਾਂ ਤੇ ਵੀਡੀਓਜ਼

written by Lajwinder kaur | February 18, 2022

ਅਦਾਕਾਰਾ ਨੀਰੂ ਬਾਜਵਾ ਜੋ ਕਿ ਸੋਸ਼ਲ ਮੀਡੀਆ ਉੱਤੇ ਕਾਫੀ ਐਕਟਿਵ ਰਰਿੰਦੀ ਹੈ। ਉਹ ਅਕਸਰ ਹੀ ਆਪਣੇ ਪ੍ਰਸ਼ੰਸਕਾਂ ਦੇ ਨਾਲ ਆਪਣੇ ਖੁਸ਼ਨੁਮਾ ਪਲਾਂ ਨੂੰ ਸਾਂਝਾ ਕਰਨਾ ਨਹੀਂ ਭੁੱਲਦੀ ਹੈ। ਉਹ ਆਪਣੇ ਪ੍ਰਸ਼ੰਸਕਾਂ ਨੂੰ ਵੀ ਪਰਿਵਾਰ ਦੇ ਨਾਲ ਸਮਾਂ ਬਿਤਾਉਂਣ ਦੀ ਸਲਾਹ ਦਿੰਦੇ ਹੋਈ ਨਜ਼ਰ ਆਉਂਦੀ ਰਹਿੰਦੀ ਹੈ। ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਉਂਟ ਤੇ ਆਪਣੀ ਕੁਝ ਨਵੀਆਂ ਤਸਵੀਰਾਂ ਤੇ ਵੀਡੀਓਜ਼ ਅਪਲੋਡ ਕੀਤੀਆਂ ਨੇ। ਜਿਸ ਚ ਉਹ ਆਪਣੀ ਵੱਡੀ ਧੀ ਤੇ ਪਤੀ ਦੇ ਨਾਲ ਨਜ਼ਰ ਆ ਰਹੀ ਹੈ।

ਹੋਰ ਪੜ੍ਹੋ : ਗਾਇਕ ਮੀਕਾ ਸਿੰਘ ਨੇ ਮੁੰਬਈ 'ਚ ਸੜਕ ਕਿਨਾਰੇ ਭੀਖ ਮੰਗਣ ਵਾਲੇ ਬੱਚਿਆਂ ਨੂੰ ਵੰਡੇ ਨੋਟ, ਮੀਕਾ ਦਾ ਇਹ ਅੰਦਾਜ਼ ਲੋਕਾਂ ਨੂੰ ਆਇਆ ਖੂਬ ਪਸੰਦ, ਦੇਖੋ ਵੀਡੀਓ

neeru

image From instagramਨੀਰੂ ਬਾਜਵਾ ਨੇ ਆਪਣੇ ਇੰਸਟਾਗ੍ਰਾਮ ਅਕਾਉਂਟ ਉੱਤੇ ‘Disney Land’ ਚ ਮਸਤੀ ਕਰਦੇ ਹੋਇਆਂ ਦੀਆਂ ਤਸਵੀਰਾਂ ਤੇ ਵੀਡੀਓਜ਼ ਸ਼ੇਅਰ ਕੀਤੀਆਂ ਨੇ। ਵੀਡੀਓਜ਼ ‘ਚ ਦੇਖ ਸਕਦੇ ਹੋਏ ਨੀਰੂ ਆਪਣੇ ਪਰਿਵਾਰ ਦੇ ਨਾਲ ਖੂਬ ਇਨਜੁਆਏ ਕਰਦੀ ਹੋਈ ਨਜ਼ਰ ਆ ਰਹੀ ਹੈ। ਇਸ ਫਨ ਟ੍ਰਿਪ 'ਚ ਨੀਰੂ ਦੀ ਭੈਣ ਸਬਰੀਨਾ ਵੀ ਨਜ਼ਰ ਆ ਰਹੀ ਹੈ। ਇਸ ਪੋਸਟ ਉੱਤੇ ਰੁਬੀਨਾ ਬਾਜਵਾ ਨੇ ਵੀ ਕਮੈਂਟ ਕਰਕੇ ਕਿਹਾ ਕਿ ਉਹ ਸਭ ਮਿਸ ਕਰ ਰਹੀ ਹੈ। ਪ੍ਰਸ਼ੰਸ਼ਕਾਂ ਨੂੰ ਅਦਾਕਾਰਾ ਦਾ ਇਹ ਮਸਤੀ ਵਾਲਾ ਅੰਦਾਜ਼ ਕਾਫੀ ਜ਼ਿਆਦਾ ਪਸੰਦ ਆ ਰਿਹਾ ਹੈ।

neeru bajwa with daughters

ਹੋਰ ਪੜ੍ਹੋ : ਕਾਲੇ ਰੰਗ ਦੇ ਸੂਟ ‘ਚ ਸਪਨਾ ਚੌਧਰੀ ਨੇ ਹਰਿਆਣਵੀਂ ਡਾਂਸ ਦੇ ਨਾਲ ਜਿੱਤਿਆ ਦਰਸ਼ਕਾਂ ਦਾ ਦਿਲ, ਸਪਨਾ ਦੇ ਡਾਂਸ ਨੇ ਵਧਾਇਆ ਸੋਸ਼ਲ ਮੀਡੀਆ ਦਾ ਤਾਪਮਾਨ, ਦੇਖੋ ਵੀਡੀਓ

ਉਸ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਜਲਦ ਹੀ ਸਤਿੰਦਰ ਸਰਤਾਜ ਦੇ ਨਾਲ ਫ਼ਿਲਮ ‘ਕਲੀ ਜੋਟਾ’ ‘ਚ ਨਜ਼ਰ ਆਏਗੀ ।ਇਸ ਤੋਂ ਪਹਿਲਾਂ ਉਹ ਗਿੱਪੀ ਗਰੇਵਾਲ ਦੇ ਨਾਲ ਪਾਣੀ ਚ’ ਮਧਾਣੀ ਅਤੇ ‘ਸ਼ਾਵਾ ਨੀ ਗਿਰਧਾਰੀ ਲਾਲ’ ‘ਚ ਨਜ਼ਰ ਆ ਚੁੱਕੀ ਹੈ । ਨੀਰੂ ਬਾਜਵਾ ਨੇ ਫ਼ਿਲਮਾਂ ‘ਚ ਹਰ ਤਰ੍ਹਾਂ ਦੇ ਕਿਰਦਾਰ ਨਿਭਾਏ ਹਨ ਭਾਵੇਂ ਉਹ ਸੰਜੀਦਾ ਹੋਣ, ਰੋਮਾਂਟਿਕ ਜਾਂ ਫਿਰ ਕਾਮਿਕ । ਹਰ ਤਰ੍ਹਾਂ ਦੇ ਕਿਰਦਾਰਾਂ ‘ਚ ਉਹ ਫਿੱਟ ਬੈਠਦੀ ਹੈ । ਇਸ ਤੋਂ ਇਲਾਵਾ ਉਹ ਪੰਜਾਬੀ ਗੀਤਾਂ 'ਚ ਵੀ ਅਦਾਕਾਰੀ ਕਰ ਚੁੱਕੀ ਹੈ। ਬਹੁਤ ਜਲਦ ਉਹ ਹਾਲੀਵੁੱਡ ਫ਼ਿਲਮ ‘ਚ ਵੀ ਨਜ਼ਰ ਆਵੇਗੀ।

 

 

View this post on Instagram

 

A post shared by Neeru Bajwa (@neerubajwa)

You may also like