ਨੀਰੂ ਬਾਜਵਾ ਨੇ ਆਪਣੀਆਂ ਧੀਆਂ ਦੇ ਨਾਲ ਵੀਡੀਓ ਕੀਤਾ ਸਾਂਝਾ, ਪ੍ਰਸ਼ੰਸਕਾਂ ਨੂੰ ਆ ਰਿਹਾ ਪਸੰਦ

written by Shaminder | April 29, 2021

ਨੀਰੂ ਬਾਜਵਾ ਸੋਸ਼ਲ ਮੀਡੀਆ ‘ਤੇ ਕਾਫੀ ਐਕਟਿਵ ਰਹਿੰਦੀ ਹੈ । ਉਹ ਅਕਸਰ ਆਪਣੀਆਂ ਬੇਟੀਆਂ ਦੇ ਨਾਲ ਤਸਵੀਰਾਂ ਸਾਂਝੀਆਂ ਕਰਦੀ ਰਹਿੰਦੀ ਹੈ । ਅਦਾਕਾਰਾ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਵੀਡੀਓ ਸਾਂਝਾ ਕੀਤਾ ਹੈ । ਇਸ ਵੀਡੀਓ ‘ਚ ਉਹ ਆਪਣੀਆਂ ਬੱਚੀਆਂ ਦੇ ਨਾਲ ਮਸਤੀ ਕਰਦੀ ਹੋਈ ਦਿਖਾਈ ਦੇ ਰਹੀ ਹੈ ।

neeru daughter Image From Neeru Bajwa's Instagram
ਹੋਰ ਪੜ੍ਹੋ : ਅਨੁਪਮ ਖੇਰ ਨੇ ਜਾਰੀ ਕੀਤਾ ਪਤਨੀ ਕਿਰਨ ਦਾ ਹੈਲਥ ਅਪਡੇਟ 
Neeru With Daughter Image From Neeru Bajwa's Instagram
ਇਸ ਵੀਡੀਓ ਨੂੰ ਸਾਂਝਾ ਕਰਦੇ ਹੋਏ ਨੀਰੂ ਬਾਜਵਾ ਨੇ ਲਿਖਿਆ ਕਿ ‘ਮੈਂ ਤੁਹਾਨੂੰ ਬਹੁਤ ਪਿਆਰ ਕਰਦੀ ਹਾਂ ਮੇਰੀਆਂ ਕੁੜੀਆਂ…ਤੁਸੀਂ ਅਤੇ ਮੈਂ ਹਮੇਸ਼ਾ ਲਈ, ਕੁਝ ਵੀ ਨਹੀਂ ਅਤੇ ਕੋਈ ਵੀ ਸਾਡੇ ਦਰਮਿਆਨ ਨਹੀਂ ਆਵੇਗਾ, ਬੇਸ਼ੱਕ ਡੈਡੀ ਵੀ ਨਹੀਂ’ । ਅਦਾਕਾਰਾ ਵੱਲੋਂ ਸਾਂਝੀ ਕੀਤੀ ਗਈ ਇਸ ਵੀਡੀਓ ਨੂੰ ਉਸ ਦੇ ਪ੍ਰਸ਼ੰਸਕਾਂ ਵੱਲੋਂ ਪਸੰਦ ਕੀਤਾ ਜਾ ਰਿਹਾ ਹੈ ਅਤੇ ਹਰ ਕਿਸੇ ਨੂੰ ਨੀਰੂ ਬਾਜਵਾ ਦੀਆਂ ਬੇਟੀਆਂ ਦਾ ਕਿਊਟ ਅੰਦਾਜ਼ ਪਸੰਦ ਆ ਰਿਹਾ ਹੈ ।
Neeru Bajwa Image From Neeru Bajwa Instagram
ਨੀਰੂ ਬਾਜਾਵਾ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਹ ਗਿੱਪੀ ਗਰੇਵਾਲ ਦੇ ਨਾਲ ਫ਼ਿਲਮ ‘ਪਾਣੀ ‘ਚ ਮਧਾਣੀ’ ‘ਚ ਨਜ਼ਰ ਆਉੇਣਗੇ । ਇਸ ਦੇ ਨਾਲ ਹੀ ਉਹ ਫ਼ਿਲਮ ‘ਕਲੀ ਜੋਟਾ’ ‘ਚ ਸਤਿੰਦਰ ਸਰਤਾਜ ਦੇ ਨਾਲ ਵਿਖਾਈ ਦੇਣਗੇ । ਏਨੀਂ ਦਿਨੀਂ ਨੀਰੂ ਆਪਣੀਆਂ ਫ਼ਿਲਮਾਂ ਦੀ ਸ਼ੂਟਿੰਗ ‘ਚ ਰੁੱਝੀ ਹੋਈ ਹੈ ।
 
View this post on Instagram
 

A post shared by Neeru Bajwa (@neerubajwa)

0 Comments
0

You may also like