ਵ੍ਹਾਈਟ ਰੰਗ ਦੇ ਸ਼ਰਾਰੇ ਸੂਟ ‘ਚ ਦਿਲਕਸ਼ ਅਦਾਵਾਂ ਦੇ ਨਾਲ ਅਦਾਕਾਰਾ ਨੀਰੂ ਬਾਜਵਾ ਨੇ ਲੁੱਟਿਆ ਮੇਲਾ, ਵਾਰ-ਵਾਰ ਦੇਖਿਆ ਜਾ ਰਿਹਾ ਹੈ ਇਹ ਵੀਡੀਓ

Written by  Lajwinder kaur   |  February 07th 2022 11:29 AM  |  Updated: February 07th 2022 11:29 AM

ਵ੍ਹਾਈਟ ਰੰਗ ਦੇ ਸ਼ਰਾਰੇ ਸੂਟ ‘ਚ ਦਿਲਕਸ਼ ਅਦਾਵਾਂ ਦੇ ਨਾਲ ਅਦਾਕਾਰਾ ਨੀਰੂ ਬਾਜਵਾ ਨੇ ਲੁੱਟਿਆ ਮੇਲਾ, ਵਾਰ-ਵਾਰ ਦੇਖਿਆ ਜਾ ਰਿਹਾ ਹੈ ਇਹ ਵੀਡੀਓ

ਪੰਜਾਬੀ ਫ਼ਿਲਮੀ ਜਗਤ ਦੀ ਸੁਪਰਫਿੱਟ ਅਦਾਕਾਰਾ ਨੀਰੂ ਬਾਜਵਾ Neeru Bajwa ਸੋਸ਼ਲ ਮੀਡੀਆ ਉੱਤੇ ਕਾਫੀ ਐਕਟਿਵ ਰਹਿੰਦੀ ਹੈ। ਉਹ ਅਕਸਰ ਹੀ ਆਪਣੇ ਪ੍ਰਸ਼ੰਸਕਾਂ ਦੇ ਨਾਲ ਕੁਝ ਨਾ ਕੁਝ ਆਪਣੀ ਮਜ਼ੇਦਾਰ ਵੀਡੀਓਜ਼ ਸ਼ੇਅਰ ਕਰਦੀ ਰਹਿੰਦੀ ਹੈ। ਦੱਸ ਦਈਏ ਉਹ ਏਨੀਂ ਦਿਨੀਂ ਪੰਜਾਬ ਆਈ ਹੋਈ ਹੈ।

ਹੋਰ ਪੜ੍ਹੋ : ਨਿੰਮੋਂ ਐਲਬਮ ਦਾ ਪਹਿਲਾ ਵੀਡੀਓ ਸੌਂਗ ਛੱਲਾ ਹੋਇਆ ਰਿਲੀਜ਼, ਦੇਖਣ ਨੂੰ ਮਿਲ ਰਹੀ ਹੈ ਨਿਮਰਤ ਖਹਿਰਾ ਤੇ ਇੰਦਰ ਚਾਹਲ ਦੀ ਰੋਮਾਂਟਿਕ ਕਮਿਸਟਰੀ, ਦੇਖੋ ਵੀਡੀਓ

neeru bajwa shared her latest photoshoot image source instagram

ਉਨ੍ਹਾਂ ਦਾ ਇੱਕ ਨਵਾਂ ਵੀਡੀਓ ਸੋਸ਼ਲ ਮੀਡੀਆ ਉੱਤੇ ਜੰਮ ਕੇ ਸ਼ੇਅਰ ਹੋ ਰਿਹਾ ਹੈ ਤੇ ਖੂਬ ਪਸੰਦ ਵੀ ਕੀਤਾ ਜਾ ਰਿਹਾ ਹੈ। ਵੀਡੀਓ ਚ ਦੇਖ ਸਕਦੇ ਹੋ ਉਨ੍ਹਾਂ ਨੇ ਵ੍ਹਾਈਟ ਰੰਗ ਦੇ ਸ਼ਰਾਰੇ ਸੂਟ ਚ ਦਿਲਕਸ਼ ਅਦਾਵਾਂ ਬਿਖੇਰਦੀ ਹੋਈ ਨਜ਼ਰ ਆ ਰਹੀ ਹੈ। ਇਸ ਵੀਡੀਓ ਨੂੰ ਉਨ੍ਹਾਂ ਨੇ ਅੰਗਰੇਜ਼ੀ ਸੌਂਗ ਦੇ ਨਾਲ ਪੋਸਟ ਕੀਤਾ ਹੈ। ਅਦਾਕਾਰਾ ਦਾ ਇਹ ਅੰਦਾਜ਼ ਦਰਸ਼ਕਾਂ ਨੂੰ ਖਬ ਪਸੰਦ ਆ ਰਿਹਾ ਹੈ। ਜਿਸ ਕਰਕੇ ਕੁਝ ਹੀ ਸਮੇਂ ‘ਚ ਵੱਡੀ ਗਿਣਤੀ ਚ ਇਸ ਵੀਡੀਓ ਉੱਤੇ ਲਾਈਕਸ ਤੇ ਕਮੈਂਟ ਆ ਚੁੱਕੇ ਨੇ। ਇਸ ਤੋਂ ਇਲਾਵਾ ਉਨ੍ਹਾਂ ਨੇ ਆਪਣੀ ਕੁਝ ਤਸਵੀਰਾਂ ਵੀ ਪੋਸਟ ਕੀਤੀਆਂ ਨੇ।

ਹੋਰ ਪੜ੍ਹੋ : ਨਛੱਤਰ ਗਿੱਲ ਦੇ ਪੁੱਤਰ ਵੀ ਰੱਖਣ ਜਾ ਰਹੇ ਨੇ ਗਾਇਕੀ ‘ਚ ਕਦਮ, ‘Kann Mere Sunne’ ਗੀਤ ਨਾਲ ਹੋਣਗੇ ਦਰਸ਼ਕਾਂ ਦੇ ਰੂਬਰੂ

Neeru Bajwa

ਜੇ ਗੱਲ ਕਰੀਏ ਨੀਰੂ ਬਾਜਵਾ ਦੇ ਵਰਕ ਫਰੰਟ ਦੀ ਤਾਂ ਉਹ ਬਹੁਤ ਜਲਦ ਸਤਿੰਦਰ ਸਰਤਾਜ ਦੇ ਨਾਲ ਕਲੀ ਜੋਟਾ ਫ਼ਿਲਮ ਚ ਨਜ਼ਰ ਆਵੇਗੀ। ਇਹ ਪਹਿਲਾ ਮੌਕਾ ਹੈ ਜਦੋਂ ਦੋਵੇਂ ਕਲਾਕਾਰ ਇਕੱਠੇ ਸਿਲਵਰ ਸਕਰੀਨ ਸ਼ੇਅਰ ਕਰਦੇ ਹੋਏ ਨਜ਼ਰ ਆਉਣਗੇ। ਇਸ ਤੋਂ ਇਲਾਵਾ ਪਿਛਲੇ ਸਾਲ ਉਹ ਪਾਣੀ ਚ ਮਧਾਣੀ ਤੇ ਸ਼ਾਵਾ ਨੀ ਗਿਰਧਾਰੀ ਲਾਲ ਫ਼ਿਲਮ ਚ ਨਜ਼ਰ ਆਈ ਸੀ। ਨੀਰੂ ਬਾਜਵਾ ਪੰਜਾਬੀ ਇੰਡਸਟਰੀ ਨੂੰ ਹੋਰ ਅੱਗੇ ਵਧਾਉਣ ਲਈ ਉਨ੍ਹਾਂ ਦਾ ਖੁਦ ਹੌਮ ਪ੍ਰੋਡਕਸ਼ਨ ਹੈ ਜਿਸ ਦੇ ਬੈਨਰ ਦੇ ਹੇਠ ਉਹ ਪੰਜਾਬੀ ਗੀਤ ਤੇ ਫ਼ਿਲਮਾਂ ਰਿਲੀਜ਼ ਕਰਦੀ ਹੈ। ਨੀਰੂ ਲੰਬੇ ਸਮੇਂ ਤੋਂ ਪੰਜਾਬੀ ਮਿਊਜ਼ਿਕ ਤੇ ਫ਼ਿਲਮੀ ਜਗਤ ਦੇ ਨਾਲ ਜੁੜੀ ਹੋਈ ਹੈ। ਬਹੁਤ ਜਲਦ ਉਹ ਹਾਲੀਵੁੱਡ ਫ਼ਿਲਮ ਚ ਵੀ ਅਦਾਕਾਰੀ ਕਰਦੀ ਹੋਈ ਨਜ਼ਰ ਆਵੇਗੀ।

 

 

View this post on Instagram

 

A post shared by Neeru Bajwa (@neerubajwa)

 


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network