ਪੁਰਾਣੇ ਦਿਨਾਂ ਨੂੰ ਯਾਦ ਕਰਦੇ ਹੋਏ ਨੀਰੂ ਬਾਜਵਾ ਨੇ ਸ਼ੇਅਰ ਕੀਤਾ ਆਪਣੀ ਧੀ ਦੇ ਨਾਲ ਮਸਤੀ ਵਾਲਾ ਵੀਡੀਓ

Written by  Lajwinder kaur   |  May 07th 2020 03:31 PM  |  Updated: May 07th 2020 03:32 PM

ਪੁਰਾਣੇ ਦਿਨਾਂ ਨੂੰ ਯਾਦ ਕਰਦੇ ਹੋਏ ਨੀਰੂ ਬਾਜਵਾ ਨੇ ਸ਼ੇਅਰ ਕੀਤਾ ਆਪਣੀ ਧੀ ਦੇ ਨਾਲ ਮਸਤੀ ਵਾਲਾ ਵੀਡੀਓ

ਪੰਜਾਬੀ ਫ਼ਿਲਮੀ ਜਗਤ ਦੀ ਖੂਬਸਰੂਤ ਅਦਾਕਾਰਾ ਨੀਰੂ ਬਾਜਵਾ ਨੇ ਜੋ ਕਿ ਸੋਸ਼ਲ ਮੀਡੀਆ ‘ਤੇ ਕਾਫੀ ਐਕਟਿਵ ਰਹਿੰਦੇ ਨੇ । ਉਹ ਆਪਣੇ ਫੈਨਜ਼ ਦੇ ਨਾਲ ਕੁਝ ਨਾ ਕੁਝ ਸ਼ੇਅਰ ਕਰਦੇ ਰਹਿੰਦੇ ਨੇ । ਉਨ੍ਹਾਂ ਨੇ ਆਪਣਾ ਇੱਕ ਵੀਡੀਓ ਆਪਣੇ ਇੰਸਟਾਗ੍ਰਾਮ ਅਕਾਉਂਟ ‘ਤੇ ਸ਼ੇਅਰ ਕੀਤਾ ਹੈ । ਇਸ ਵੀਡੀਓ ‘ਚ ਉਹ ਆਪਣੀ ਧੀ ਅਨਾਇਆ ਦੇ ਨਾਲ ਨਜ਼ਰ ਆ ਰਹੇ ਨੇ ।

 

View this post on Instagram

 

#tb #chandigarh ❤️

A post shared by Neeru Bajwa (@neerubajwa) on

ਇਹ ਵੀਡੀਓ ਪੁਰਾਣਾ ਹੈ ਜਦੋਂ ਨੀਰੂ ਬਾਜਵਾ ਆਪਣੀ ਪੰਜਾਬੀ ਫ਼ਿਲਮਾਂ ਦੇ ਸਿਲਸਲੇ ‘ਚ ਪੰਜਾਬ ਆਏ ਹੋਏ ਸਨ । ਇਹ ਵੀਡੀਓ ਚੰਡੀਗੜ੍ਹ ਦੇ ਕਿਸੇ ਹੋਟਲ ਦਾ ਹੈ ਜਿੱਥੇ ਨੀਰੂ ਬਾਜਵਾ ਆਪਣੇ ਪਰਿਵਾਰ ਦੇ ਨਾਲ ਨਜ਼ਰ ਆ ਰਹੀ ਹੈ । ਵੀਡੀਓ ‘ਚ  ਨੀਰੂ ਆਪਣੀ ਵੱਡੀ ਬੇਟੀ ਅਨਾਇਆ ਦੇ ਨਾਲ ਹਿੰਦੀ ਗੀਤ ਉੱਤੇ ਮਸਤੀ ਦੇ ਨਾਲ ਡਾਂਸ ਕਰਦੇ ਹੋਏ ਨਜ਼ਰ ਆ ਰਹੇ ਨੇ। ਇਸ ਵੀਡੀਓ ਨੂੰ ਸੋਸ਼ਲ ਮੀਡੀਆ ‘ਤੇ ਖੂਬ ਪਸੰਦ ਕੀਤਾ ਜਾ ਰਿਹਾ ਹੈ ।

ਜੇ ਗੱਲ ਕਰੀਏ ਹਾਲ ਹੀ ਨੀਰੂ ਬਾਜਵਾ ਦੇ ਕੰਮ ਦੀ ਤਾਂ ਹਾਲ ਹੀ ‘ਚ ਉਨ੍ਹਾਂ ਦੇ ਹੋਮ ਪ੍ਰੋਡਕਸ਼ਨ ਦੇ ਹੇਠ ‘ਜਿੱਤਾਂਗੇ ਹੌਸਲੇ ਨਾਲ’ ਗੀਤ ਲੈ ਕੇ ਆਏ ਸੀ । ਜਿਸ ਨੂੰ ਅਫਸਾਨਾ ਖ਼ਾਨ ਤੇ ਰਜ਼ਾ ਹੀਰ ਨੇ ਮਿਲਕੇ ਗਾਇਆ ਸੀ ।  ਇਸ ਤੋਂ ਇਲਾਵਾ ਨੀਰੂ ਬਾਜਵਾ ‘ਛੜਾ’ ਵਰਗੀ ਸੁਪਰ ਹਿੱਟ ਫ਼ਿਲਮ ‘ਚ ਨਜ਼ਰ ਆਏ ਸੀ ।


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network