ਨੀਰੂ ਬਾਜਵਾ ਨੇ ਆਪਣੇ ਪਰਿਵਾਰ ਦੇ ਨਾਲ ਤਸਵੀਰਾਂ ਕੀਤੀਆਂ ਸਾਂਝੀਆਂ, ਪ੍ਰਸ਼ੰਸਕਾਂ ਨੂੰ ਆ ਰਹੀਆਂ ਪਸੰਦ

Written by  Shaminder   |  November 15th 2021 12:10 PM  |  Updated: November 15th 2021 12:10 PM

ਨੀਰੂ ਬਾਜਵਾ ਨੇ ਆਪਣੇ ਪਰਿਵਾਰ ਦੇ ਨਾਲ ਤਸਵੀਰਾਂ ਕੀਤੀਆਂ ਸਾਂਝੀਆਂ, ਪ੍ਰਸ਼ੰਸਕਾਂ ਨੂੰ ਆ ਰਹੀਆਂ ਪਸੰਦ

ਨੀਰੂ ਬਾਜਵਾ (Neeru Bajwa)  ਨੇ ਗੁਰਬਖਸ਼ ਚਾਹਲ (Gurbaksh Singh Chahal) ਦੇ ਨਾਲ ਤਸਵੀਰ ਸਾਂਝੀ ਕੀਤੀ ਹੈ । ਇਸ ਤਸਵੀਰ ਨੂੰ ਸਾਂਝਾ ਕਰਦੇ ਹੋਏ ਅਦਾਕਾਰਾ ਨੇ ਲਿਖਿਆ ਕਿ ‘ਜਦੋਂ ਤੱਕ ਅਸੀਂ ਦੁਬਾਰਾ ਮਿਲਦੇ ਹਾਂ ਮੇਰੇ ਭਰਾ ਗੁਰਬਖਸ਼ ਚਾਹਲ ਸਾਡੇ ਕੋਲ ਇੱਕ ਧਮਾਕਾ ਹੈ,…ਅਗਲੇ ਸਾਲ ਮਿਲਦੇ ਹਾਂ’। ਨੀਰੂ ਬਾਜਵਾ ਨੇ ਇਸ ਤੋਂ ਇਲਾਵਾ ਹੋਰ ਵੀ ਕਈ ਤਸਵੀਰਾਂ ਸਾਂਝੀਆਂ ਕੀਤੀਆਂ ਹਨ । ਜਿਸ ‘ਚ ਉਹ ਆਪਣੇ ਜੀਜੇ ਦੇ ਨਾਲ ਮਸਤੀ ਕਰਦੀ ਹੋਈ ਦਿਖਾਈ ਦੇ ਰਹੀ ਹੈ । ਇਨ੍ਹਾਂ ਤਸਵੀਰਾਂ ਨੂੰ ਸੋਸ਼ਲ ਮੀਡੀਆ ‘ਤੇ ਵੀ ਕਾਫੀ ਪਸੰਦ ਕੀਤਾ ਜਾ ਰਿਹਾ ਹੈ ।

Neeru Bajwa,-min image From instagram

ਹੋਰ ਪੜ੍ਹੋ: ਬਾਲੀਵੁੱਡ ਅਦਾਕਾਰ ਰਾਜ ਕੁਮਾਰ ਰਾਓ ਦੇ ਵਿਆਹ ਦੀਆਂ ਤਸਵੀਰਾਂ ਤੇ ਵੀਡੀਓ ਵਾਇਰਲ, ਬਾਲੀਵੁੱਡ ਸਿਤਾਰਿਆਂ ਨੇ ਵਿਆਹ ਵਿੱਚ ਪਹੁੰਚ ਕੇ ਖੂਬ ਕੀਤੀ ਮਸਤੀ

ਨੀਰੂ ਬਾਜਵਾ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਪੰਜਾਬੀ ਇੰਡਸਟਰੀ ਨੂੰ ਕਈ ਹਿੱਟ ਫ਼ਿਲਮਾਂ ਦਿੱਤੀਆਂ ਹਨ । ਹਾਲ ਹੀ ‘ਚ ਗਿੱਪੀ ਗਰੇਵਾਲ ਦੇ ਨਾਲ ਆਈ ਉਸ ਦੀ ਫ਼ਿਲਮ ‘ਪਾਣੀ ‘ਚ ਮਧਾਣੀ’ ਨੂੰ ਕਾਫੀ ਪਸੰਦ ਕੀਤਾ ਗਿਆ ਹੈ । ਨੀਰੂ ਬਾਜਵਾ ਜਲਦ ਹੀ ਹਾਲੀਵੁੱਡ ਦੀਆਂ ਫ਼ਿਲਮਾਂ ‘ਚ ਵੀ ਨਜ਼ਰ ਆਉਣ ਵਾਲੀ ਹੈ ।

Neeru Bajwa Husband -min image From instagram

‘ਪਾਣੀ ‘ਚ ਮਧਾਣੀ’ ਫ਼ਿਲਮ ‘ਚ ਨੀਰੂ ਬਾਜਵਾ ਗਿੱਪੀ ਗਰੇਵਾਲ ਦੇ ਨਾਲ ਗਾਇਕ ਜੋੜੀ ਦੇ ਰੂਪ ‘ਚ ਨਜ਼ਰ ਆਈ ਹੈ । ਇਸ ਤੋਂ ਇਲਾਵਾ ਸਤਿੰਦਰ ਸਰਤਾਜ ਦੇ ਨਾਲ ਉਹ ਫ਼ਿਲਮ ‘ਕਲੀ ਜੋਟਾ’ ‘ਚ ਵੀ ਵਿਖਾਈ ਦੇਵੇਗੀ ।ਨੀਰੂ ਬਾਜਵਾ ਨੇ ਬਾਲੀਵੁੱਡ ਦੀਆਂ ਕਈ ਫ਼ਿਲਮਾਂ ‘ਚ ਵੀ ਕੰਮ ਕੀਤਾ ਹੈ ।

 

View this post on Instagram

 

A post shared by Neeru Bajwa (@neerubajwa)

ਪਰ ਉਹਨਾਂ ਦਾ ਬਾਲੀਵੁੱਡ ਦੀਆਂ ਫ਼ਿਲਮਾਂ ‘ਚ ਐਕਸਪੀਰੀਅੰਸ ਕੁਝ ਜ਼ਿਆਦਾ ਵਧੀਆ ਨਹੀਂ ਰਿਹਾ ਹੈ । ਜਿਸ ਕਾਰਨ ਉਨ੍ਹਾਂ ਨੇ ਬਾਲੀਵੁੱਡ ਦੀਆਂ ਫ਼ਿਲਮਾਂ ‘ਚ ਕੰਮ ਕਰਨ ਤੋਂ ਦੂਰੀ ਬਣਾ ਲਈ ਹੈ । ਉਨ੍ਹਾਂ ਨੇ ਆਪਣੇ ਕਰੀਅਰ ਦੀ ਸ਼ੁਰੂਆਤ ਬਤੌਰ ਮਾਡਲ ਕੀਤੀ ਸੀ ਅਤੇ ਸਭ ਤੋਂ ਪਹਿਲਾਂ ਉਹ ਪੰਜਾਬੀ ਗਾਇਕ ਕਮਲਹੀਰ ਦੇ ਨਾਲ ਗੀਤ ‘ਕੁੜੀਏ ਨੀ ਸੱਗੀ ਫੁੱਲ ਵਾਲੀਏ’ ‘ਚ ਨਜ਼ਰ ਆਈ ਸੀ ।

 

You May Like This
DOWNLOAD APP


© 2023 PTC Punjabi. All Rights Reserved.
Powered by PTC Network