ਨੀਰੂ ਬਾਜਵਾ ਨੇ ਆਪਣੇ ਪੂਰੇ ਪਰਿਵਾਰ ਦੇ ਨਾਲ ਸ਼ੇਅਰ ਕੀਤੀ ਖ਼ਾਸ ਤਸਵੀਰ, ਦਰਸ਼ਕਾਂ ਨੂੰ ਆ ਰਹੀ ਹੈ ਖੂਬ ਪਸੰਦ

Written by  Lajwinder kaur   |  January 27th 2021 10:49 AM  |  Updated: January 27th 2021 10:49 AM

ਨੀਰੂ ਬਾਜਵਾ ਨੇ ਆਪਣੇ ਪੂਰੇ ਪਰਿਵਾਰ ਦੇ ਨਾਲ ਸ਼ੇਅਰ ਕੀਤੀ ਖ਼ਾਸ ਤਸਵੀਰ, ਦਰਸ਼ਕਾਂ ਨੂੰ ਆ ਰਹੀ ਹੈ ਖੂਬ ਪਸੰਦ

ਪਾਲੀਵੁੱਡ ਦੀ ਖ਼ੂਬਸੂਰਤ ਐਕਟਰੈੱਸ ਨੀਰੂ ਬਾਜਵਾ ਜੋ ਕਿ ਸੋਸ਼ਲ ਮੀਡੀਆ ਉੱਤੇ ਕਾਫੀ ਐਕਟਿਵ ਰਹਿੰਦੇ ਨੇ । ਉਹ ਅਕਸਰ ਹੀ ਪ੍ਰਸ਼ੰਸਕਾਂ ਦੇ ਨਾਲ ਕੁਝ ਨਾ ਕੁਝ ਨਵਾਂ ਸ਼ੇਅਰ ਕਰਦੀ ਰਹਿੰਦੀ ਹੈ ।ਇਸ ਵਾਰ ਉਨ੍ਹਾਂ ਨੇ ਆਪਣੇ ਪੂਰੇ ਪਰਿਵਾਰ ਦੇ ਨਾਲ ਖ਼ਾਸ ਤਸਵੀਰ ਸ਼ੇਅਰ ਕੀਤੀ ਹੈ। neeru bajwa with her daughter

ਹੋਰ ਪੜ੍ਹੋ : ਯੁਵਿਕਾ ਚੌਧਰੀ ਤੇ ਪ੍ਰਿੰਸ ਨਰੂਲਾ ਨੇ ‘ਖਿਆਲ ਰੱਖਿਆ ਕਰ’ ਗੀਤ ‘ਤੇ ਬਣਾਇਆ ਪਿਆਰਾ ਜਿਹਾ ਵੀਡੀਓ, ਸੋਸ਼ਲ ਮੀਡੀਆ ‘ਤੇ ਹੋਇਆ ਵਾਇਰਲ

ਇਸ ਤਸਵੀਰ 'ਚ ਉਹ ਆਪਣੇ ਪਤੀ ਤੇ ਤਿੰਨੋਂ ਬੱਚੀਆਂ ਦੇ ਨਾਲ ਨਜ਼ਰ ਆ ਰਹੀ ਹੈ । ਦੱਸ ਦਈਏ ਹਾਲ ਹੀ 'ਚ ਉਨ੍ਹਾਂ ਦੀ ਜੁੜਵਾ ਬੇਟੀਆਂ ਦਾ ਪਹਿਲਾ ਜਨਮਦਿਨ ਸੈਲੀਬ੍ਰੇਟ ਕੀਤਾ ਸੀ । ਜਿਸ ਦੀਆਂ ਤਸਵੀਰਾਂ ਸੋਸ਼ਲ ਮੀਡੀਆ ਉੱਤੇ ਖੂਬ ਸ਼ੇਅਰ ਹੋਈਆਂ ਸਨ।  ਜੀ ਹਾਂ ਪਿਛਲੇ ਸਾਲ ਨੀਰੂ ਬਾਜਵਾ ਨੇ ਜੁੜਵਾ ਧੀਆਂ ਨੂੰ ਜਨਮ ਦਿੱਤਾ ਸੀ । ਇਸ ਤੋਂ ਪਹਿਲਾਂ ਵੀ ਉਹ ਇੱਕ ਬੇਟੀ ਦੀ ਮਾਂ ਹੈ ।

neeru bajwa with family

ਉਹ ਪੰਜਾਬੀ ਫ਼ਿਲਮੀ ਜਗਤ 'ਚ ਕਾਫੀ ਐਕਟਿਵ ਨੇ । ਬਹੁਤ ਜਲਦ ਉਹ ਇੱਕ ਤੋਂ ਬਾਅਦ ਇੱਕ ਫ਼ਿਲਮਾਂ ਦੇ ਨਾਲ ਮਨੋਰੰਜਨ ਕਰਦੇ ਹੋਏ ਨਜ਼ਰ ਆਉਣਗੇ। ‘ਪਾਣੀ ‘ਚ ਮਧਾਣੀ’ ਅਤੇ ‘ਫੱਟੇ ਦਿੰਦੇ ਚੱਕ ਪੰਜਾਬੀ’ ਫ਼ਿਲਮਾਂ ਵਿੱਚ ਉਹ ਗਿੱਪੀ  ਗਰੇਵਾਲ ਦੇ ਨਾਲ ਨਜ਼ਰ ਆਵੇਗੀ  । ਇਸ ਤੋਂ ਇਲਾਵਾ ਕਈ ਪੰਜਾਬੀ ਮਿਊਜ਼ਿਕ ਵੀਡੀਓ ‘ਚ ਵੀ ਅਦਾਕਾਰੀ ਦੇ ਜਲਵੇ ਬਿਖੇਰ ਚੁੱਕੀ ਹੈ ।

neeru bajwa

 

 

View this post on Instagram

 

A post shared by Neeru Bajwa (@neerubajwa)

 

 


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network