ਨੀਰੂ ਬਾਜਵਾ ਨੇ ਪਤੀ ਦੇ ਨਾਲ ਸਾਂਝਾ ਕੀਤਾ ਵੀਡੀਓ, ਕਿਹਾ ਮੈਨੂੰ ਰੀਲ ਬਨਾਉਣ ਦੇ ਲਈ ਹੀਰੋ ਦੀ ਸੀ ਲੋੜ, ਜੋ ਪੂਰੀ ਹੋ ਗਈ

Written by  Shaminder   |  March 14th 2022 12:04 PM  |  Updated: March 14th 2022 12:04 PM

ਨੀਰੂ ਬਾਜਵਾ ਨੇ ਪਤੀ ਦੇ ਨਾਲ ਸਾਂਝਾ ਕੀਤਾ ਵੀਡੀਓ, ਕਿਹਾ ਮੈਨੂੰ ਰੀਲ ਬਨਾਉਣ ਦੇ ਲਈ ਹੀਰੋ ਦੀ ਸੀ ਲੋੜ, ਜੋ ਪੂਰੀ ਹੋ ਗਈ

ਨੀਰੂ ਬਾਜਵਾ  (Neeru Bajwa) ਸੋਸ਼ਲ ਮੀਡੀਆ ‘ਤੇ ਅਕਸਰ ਆਪਣੇ ਦਿਲ ਦੇ ਜ਼ਜਬਾਤ ਸਾਂਝੇ ਕਰਦੀ ਰਹਿੰਦੀ ਹੈ । ਉਸ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਆਪਣੇ ਪਤੀ (Husband) ਦੇ ਨਾਲ ਇੱਕ ਵੀਡੀਓ (Video) ਸਾਂਝਾ ਕੀਤਾ ਹੈ । ਇਸ ਵੀਡੀਓ ਨੂੰ ਸਾਂਝਾ ਕਰਦੇ ਹੋਏ ਅਦਾਕਾਰਾ ਨੇ ਲਿਖਿਆ ਕਿ ਉਸ ਨੂੰ ਰੀਲ ਬਨਾਉਣ ਦੇ ਲਈ ਹੀਰੋ ਦੀ ਲੋੜ ਹੈ ਅਤੇ ਫਾਈਨਲੀ ਉਸ ਨੇ ਇਹ ਕਰ ਦਿਖਾਇਆ ਹੈ’। ਇਸ ਵੀਡੀਓ ‘ਚ ਤੁਸੀਂ ਵੇਖ ਸਕਦੇ ਹੋ ਕਿ ਅਦਾਕਾਰਾ ਆਪਣੀ ਧੀ ਦੇ ਨਾਲ ਨਜ਼ਰ ਆ ਰਹੀ ਹੈ ਅਤੇ ਦੋਵੇਂ ਜਣੀਆਂ ਮਸਤੀ ਕਰਦੀਆਂ ਹੋਈਆਂ ਨਜ਼ਰ ਆ ਰਹੀਆਂ ਹਨ ।

neeru bajwa image From instagram

ਹੋਰ ਪੜ੍ਹੋ : ਨੀਰੂ ਬਾਜਵਾ ਨੇ ਆਪਣੀ ਨਵੀਂ ਫ਼ਿਲਮ ‘ਚੱਲ ਜਿੰਦੀਏ’ ਦਾ ਕੀਤਾ ਐਲਾਨ

ਇਸ ਵੀਡੀਓ ਨੂੰ ਸੋਸ਼ਲ ਮੀਡੀਆ ‘ਤੇ ਕਾਫੀ ਪਸੰਦ ਕੀਤਾ ਜਾ ਰਿਹਾ ਹੈ । ਨੀਰੂ ਬਾਜਵਾ ਅਕਸਰ ਆਪਣੇ ਪਰਿਵਾਰ ਦੇ ਨਾਲ ਵੀਡੀਓਜ਼ ਸ਼ੇਅਰ ਕਰਦੀ ਰਹਿੰਦੀ ਹੈ । ਉਸ ਦੀਆਂ ਵੀਡੀਓਜ਼ ਨੂੰ ਪ੍ਰਸ਼ੰਸਕਾਂ ਵੱਲੋਂ ਵੀ ਬਹੁਤ ਜ਼ਿਆਦਾ ਪਸੰਦ ਕੀਤਾ ਜਾਂਦਾ ਹੈ । ਨੀਰੂ ਬਾਜਵਾ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਕਈ ਹਿੱਟ ਫ਼ਿਲਮਾਂ ਇੰਡਸਟਰੀ ਨੂੰ ਦਿੱਤੀਆਂ ਹਨ ।

neeru bajwa image From instagram

ਅਦਾਕਾਰਾ ਨੇ ਬਾਲੀਵੁੱਡ ਦੀਆਂ ਕਈ ਫ਼ਿਲਮਾਂ ‘ਚ ਵੀ ਕੰਮ ਕੀਤਾ ਹੈ । ਜਲਦ ਹੀ ਅਦਾਕਾਰਾ ਹਾਲੀਵੁੱਡ ਦੀਆਂ ਫ਼ਿਲਮਾਂ ‘ਚ ਅਦਾਕਾਰੀ ਕਰਦੀ ਹੋਈ ਦਿਖਾਈ ਦੇਵੇਗੀ ।ਇਸ ਦੇ ਨਾਲ ਹੀ ਅਦਾਕਾਰਾ ਜਲਦ ਹੀ ਹੋਰ ਵੀ ਕਈ ਪੰਜਾਬੀ ਫ਼ਿਲਮਾਂ ‘ਚ ਨਜ਼ਰ ਆਏਗੀ ।ਜਿਸ ਦੀਆਂ ਤਸਵੀਰਾਂ ਵੀ ਉਸ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝੀਆਂ ਕੀਤੀਆਂ ਸਨ । ਨੀਰੂ ਬਾਜਵਾ ਨੇ ਆਪਣੇ ਕਰੀਅਰ ਦੀ ਸ਼ੁਰੂਆਤ ਬਤੌਰ ਮਾਡਲ ਕੀਤੀ ਸੀ । ਉਹ ਕਮਲਹੀਰ ਦੇ ਨਾਲ ਗੀਤ ‘ਕੁੜੀਏ ਨੀ ਸੱਗੀ ਫੁੱਲ ਵਾਲੀਏ’ ‘ਚ ਕੰਮ ਕਰਕੇ ਖੂਬ ਸੁਰਖੀਆਂ ਵਟੋਰੀਆਂ ਸਨ ।

 

View this post on Instagram

 

A post shared by Neeru Bajwa (@neerubajwa)


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network