ਨੀਰੂ ਬਾਜਵਾ ਨੇ ਆਪਣੀ ਧੀ ਦੇ ਨਾਲ ਸਾਂਝਾ ਕੀਤਾ ਕਿਊਟ ਜਿਹਾ ਵੀਡੀਓ, ਮਾਂ-ਧੀ ਦਾ ਇਹ ਅੰਦਾਜ਼ ਦਰਸ਼ਕਾਂ ਨੂੰ ਆ ਰਿਹਾ ਹੈ ਪਸੰਦ

Reported by: PTC Punjabi Desk | Edited by: Lajwinder kaur  |  September 26th 2022 07:01 PM |  Updated: September 26th 2022 06:46 PM

ਨੀਰੂ ਬਾਜਵਾ ਨੇ ਆਪਣੀ ਧੀ ਦੇ ਨਾਲ ਸਾਂਝਾ ਕੀਤਾ ਕਿਊਟ ਜਿਹਾ ਵੀਡੀਓ, ਮਾਂ-ਧੀ ਦਾ ਇਹ ਅੰਦਾਜ਼ ਦਰਸ਼ਕਾਂ ਨੂੰ ਆ ਰਿਹਾ ਹੈ ਪਸੰਦ

Neeru Bajwa Viral Video: ਪੰਜਾਬੀ ਫ਼ਿਲਮੀ ਜਗਤ ਦੀ ਚਰਚਿਤ ਅਦਾਕਾਰਾ ਨੀਰੂ ਬਾਜਵਾ ਜੋ ਕਿ ਬੈਕ ਟੂ ਬੈਕ ਫ਼ਿਲਮਾਂ ਦੇ ਨਾਲ ਦਰਸ਼ਕਾਂ ਦਾ ਖੂਬ ਮਨੋਰੰਜਨ ਕਰ ਰਹੀ ਹੈ। ਜੀ ਹਾਂ ਉਨ੍ਹਾਂ ਦੀਆਂ ਦੋ ਫ਼ਿਲਮਾਂ ‘ਮਾਂ ਦਾ ਲਾਡਲਾ’ ਤੇ ‘ਕ੍ਰਿਮੀਨਲ’ ਸਿਨੇਮਾ ਘਰਾਂ 'ਚ ਦਰਸ਼ਕਾਂ ਦਾ ਮਨੋਰੰਜਨ ਕਰ ਰਹੀਆਂ ਹਨ।

ਦੋਵਾਂ ਹੀ ਫ਼ਿਲਮਾਂ ਨੂੰ ਦਰਸ਼ਕਾਂ ਵੱਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਫ਼ਿਲਮਾਂ ਦੇ ਨਾਲ-ਨਾਲ ਅਦਾਕਾਰਾ ਆਪਣੇ ਪਰਿਵਾਰ ਦੇ ਲਈ ਵੀ ਸਮਾਂ ਕੱਢ ਲੈਂਦੀ ਹੈ। ਹਾਲ ਹੀ ਚ ਉਨ੍ਹਾਂ ਨੇ ਆਪਣੀ ਛੋਟੀ ਧੀ ਦੇ ਨਾਲ ਇੱਕ ਕਿਊਟ ਜਿਹੀ ਵੀਡੀਓ ਸ਼ੇਅਰ ਕੀਤੀ ਹੈ।

ਹੋਰ ਪੜ੍ਹੋ : ਸੜਕ ਦੇ ਕਿਨਾਰੇ ਕਰੀਨਾ ਕਪੂਰ ਕੱਚ ਦੇ ਗਿਲਾਸ ‘ਚ ਚਾਹ ਦੀਆਂ ਚੁਸਕੀਆਂ ਲੈਂਦੀ ਆਈ ਨਜ਼ਰ, ਪ੍ਰਸ਼ੰਸਕਾਂ ਨੂੰ ਪਸੰਦ ਆ ਰਿਹਾ ਹੈ ਅਦਾਕਾਰਾ ਦਾ ਇਹ ਕੂਲ ਅੰਦਾਜ਼

actress neeru bajwa image source: instagram

ਉਨ੍ਹਾਂ ਨੇ ਆਪਣੇ ਇੰਸਾਟਗ੍ਰਾਮ ਅਕਾਊਂਟ ਉੱਤੇ ਆਪਣੀ ਜੁੜਵਾ ਧੀ ਦੇ ਨਾਲ ਇੱਕ ਵੀਡੀਓ ਸ਼ੇਅਰ ਕੀਤਾ ਹੈ। ਜਿਸ ਚ ਉਹ ਆਪਣੀ ਬੇਟੀ ਉੱਤੇ ਪਿਆਰ ਲੁਟਾਉਂਦੀ ਹੋਈ ਨਜ਼ਰ ਆ ਰਹੀ ਹੈ। ਇਸ ਵੀਡੀਓ ਨੂੰ ਉਨ੍ਹਾਂ ਨੇ ਮਾਂ ਦਾ ਲਾਡਲਾ ਗੀਤ ਦੇ ਨਾਲ ਹੀ ਅਪਲੋਡ ਕੀਤਾ ਹੈ। ਪ੍ਰਸ਼ੰਸਕਾਂ ਨੂੰ ਮਾਂ-ਧੀ ਦਾ ਇਹ ਕਿਊਟ ਵੀਡੀਓ ਖੂਬ ਪਸੰਦ ਆ ਰਿਹਾ ਹੈ।

neeru bajwa viral video image source: instagram

ਜੇ ਗੱਲ ਕਰੀਏ ਨੀਰੂ ਬਾਜਵਾ ਦੇ ਵਰਕ ਫਰੰਟ ਦੀ ਤਾਂ ਉਨ੍ਹਾਂ ਦੀ ਝੋਲੀ ਕਈ ਪੰਜਾਬੀ ਫ਼ਿਲਮਾਂ ਨੇ। ਉਹ ਇੱਕ ਤੋਂ ਬਾਅਦ ਇੱਕ ਫ਼ਿਲਮਾਂ ਦੇ ਨਾਲ ਦਰਸ਼ਕਾਂ ਦਾ ਮਨੋਰੰਜਨ ਕਰਦੀ ਨਜ਼ਰ ਆਵੇਗੀ। ਇਸ ਤੋਂ ਇਲਾਵਾ ਉਹ ਜਲਦ ਹੀ ਹਾਲੀਵੁੱਡ ਫ਼ਿਲਮ ‘ਚ ਵੀ ਅਦਾਕਾਰੀ ਕਰਦੀ ਹੋਈ ਦਿਖਾਈ ਦੇਵੇਗੀ।

Neeru Bajwa image source: instagram

 

View this post on Instagram

 

A post shared by Neeru Bajwa (@neerubajwa)


Popular Posts