ਵੈਲੇਂਨਟਾਈਨ ਡੇਅ ‘ਤੇ ਪਰਿਵਾਰ ਨੇ ਨੀਰੂ ਬਾਜਵਾ ਨੇ ਕੀਤੀ ਖੂਬ ਮਸਤੀ, ਤਸਵੀਰਾਂ ਕੀਤੀਆਂ ਸਾਂਝੀਆਂ

Written by  Shaminder   |  February 15th 2023 11:19 AM  |  Updated: February 15th 2023 11:19 AM

ਵੈਲੇਂਨਟਾਈਨ ਡੇਅ ‘ਤੇ ਪਰਿਵਾਰ ਨੇ ਨੀਰੂ ਬਾਜਵਾ ਨੇ ਕੀਤੀ ਖੂਬ ਮਸਤੀ, ਤਸਵੀਰਾਂ ਕੀਤੀਆਂ ਸਾਂਝੀਆਂ

ਬੀਤੇ ਦਿਨ ਵੈਲੇਂਨਟਾਈਨ ਡੇਅ (Valentine Day) ਪੂਰੀ ਦੁਨੀਆ ‘ਚ ਮਨਾਇਆ ਗਿਆ । ਇਸ ਮੌਕੇ ਪੰਜਾਬੀ ਇੰਡਸਟਰੀ ਦੇ ਸਿਤਾਰਿਆਂ ਨੇ ਵੀ ਆਪੋ ਆਪਣੇ ਤਰੀਕੇ ਦੇ ਨਾਲ ਵੈਲੇਂਨਟਾਈਨ ਡੇਅ ਮਨਾਇਆ । ਅਦਾਕਾਰਾ ਨੀਰੂ ਬਾਜਵਾ (Neeru Bajwa) ਵੀ ਇਸ ਮੌਕੇ ਆਪਣੇ ਪਰਿਵਾਰ ਦੇ ਨਾਲ ਸਮਾਂ ਬਿਤਾਉਂਦੀ ਹੋਈ ਨਜ਼ਰ ਆਈ । ਜਿਸ ਦੀਆਂ ਤਸਵੀਰਾਂ ਉਸ ਨੇ ਸੋਸ਼ਲ ਮੀਡੀਆ ‘ਤੇ ਸਾਂਝੀਆਂ ਕੀਤੀਆਂ ਹਨ ।

neeru Bajwa image Source : Instagram

ਹੋਰ ਪੜ੍ਹੋ : ਅਦਾਕਾਰਾ ਦਲਜੀਤ ਕੌਰ ਨੇ ਵੈਲੇਂਨਟਾਈਨ ਡੇਅ ‘ਤੇ ਸਾਂਝੀਆਂ ਕੀਤੀਆਂ ਖ਼ੂਬਸੂਰਤ ਤਸਵੀਰਾਂ, ਸਾਬਕਾ ਪਤੀ ਨੇ ਦੂਜੇ ਵਿਆਹ ਨੂੰ ਲੈ ਕੇ ਦਿੱਤਾ ਇਸ ਤਰ੍ਹਾਂ ਦਾ ਰਿਐਕਸ਼ਨ

ਪਰਿਵਾਰ ਦੇ ਨਾਲ ਕੀਤੀ ਖੂਬ ਮਸਤੀ

ਇਨ੍ਹਾਂ ਤਸਵੀਰਾਂ ‘ਚ ਤੁਸੀਂ ਵੇਖ ਸਕਦੇ ਹੋ ਕਿ ਅਦਾਕਾਰਾ ਖੂਬ ਮਸਤੀ ਕਰਦੀ ਹੋਈ ਦਿਖਾਈ ਦੇ ਰਹੀ ਹੈ । ਉਹ ਆਪਣੇ ਪਰਿਵਾਰ ਦੇ ਨਾਲ ਨਜ਼ਰ ਆ ਰਹੀ ਹੈ । ਜਿਸ ‘ਚ ਉਸ ਦੀਆਂ ਧੀਆਂ, ਭੈਣਾਂ ਅਤੇ ਮਾਂ ਵੀ ਦਿਖਾਈ ਦੇ ਰਹੀ ਹੈ । ਜਿਸ ਤੋਂ ਲੱਗਦਾ ਹੈ ਕਿ ਅਦਾਕਾਰਾ ਨੇ ਆਪਣੇ ਪਤੀ ਦੇ ਨਾਲ ਨਾਲ ਪਰਿਵਾਰ ਦੇ ਨਾਲ ਵੀ ਇਸ ਦਿਨ ਨੂੰ ਸੈਲੀਬ੍ਰੇਟ ਕੀਤਾ ਹੈ ।ਬੀਤੇ ਦਿਨ ਵੀ ਅਦਾਕਾਰਾ ਨੇ ਆਪਣੇ ਪਤੀ ਦੇ ਨਾਲ ਇੱਕ ਤਸਵੀਰ ਸਾਂਝੀ ਕਰਦੇ ਹੋਏ ਵੈਲੇਂਨਟਾਈਨ ਡੇਅ ਦੀ ਵਧਾਈ ਦਿੱਤੀ ਸੀ

ਹੋਰ ਪੜ੍ਹੋ : ‘ਗਦਰ -2’ ਦਾ ਮੋਸ਼ਨ ਪੋਸਟਰ ਹੋਇਆ ਜਾਰੀ, ਦਿਖਾਈ ਦਿੱਤੀ ਤਾਰਾ ਸਿੰਘ ਅਤੇ ਸਕੀਨਾ ਦੀ ਖੂਬਸੂਰਤ ਜੋੜੀ  

ਫ਼ਿਲਮ ‘ਕਲੀ ਜੋਟਾ’ ਦੀ ਕਾਮਯਾਬੀ ਕਾਰਨ ਪੱਬਾਂ ਭਾਰ ਹੋਈ ਅਦਾਕਾਰਾ

ਨੀਰੂ ਬਾਜਵਾ ਹਾਲ ਹੀ ‘ਚ ਆਈ ਆਪਣੀ ਫ਼ਿਲਮ ‘ਕਲੀ ਜੋਟਾ’ ਨੂੰ ਲੈ ਕੇ ਪੱਬਾਂ ਭਾਰ ਹਨ । ਉਨ੍ਹਾਂ ਦੀ ਇਸ ਫ਼ਿਲਮ ਨੂੰ ਦਰਸ਼ਕਾਂ ਦਾ ਭਰਵਾਂ ਹੁੰਗਾਰਾ ਮਿਲਿਆ ਹੈ ਅਤੇ ਬਾਕਸ ਆਫ਼ਿਸ ‘ਤੇ ਇਹ ਫ਼ਿਲਮ ਵਧੀਆ ਕਲੈਕਸ਼ਨ ਕਰ ਰਹੀ ਹੈ ।ਇਸ ਤੋਂ ਇਲਾਵਾ ਨੀਰੂ ਬਾਜਵਾ ਹੋਰ ਵੀ ਕਈ ਪ੍ਰੋਜੈਕਟਸ ‘ਚ ਨਜ਼ਰ ਆਉਣ ਵਾਲੀ ਹੈ ।

neeru bajwa Image Source : Instagram

ਨੀਰੂ ਬਾਜਵਾ ਪਿਛਲੇ ਲੰਮੇ ਸਮੇਂ ਤੋਂ ਇੰਡਸਟਰੀ ‘ਚ ਸਰਗਰਮ ਹਨ ਅਤੇ ਇੱਕ ਤੋਂ ਬਾਅਦ ਇੱਕ ਹਿੱਟ ਫ਼ਿਲਮਾਂ ਦੇ ਰਹੇ ਹਨ । ਜਲਦ ਹੀ ਅਦਾਕਾਰਾ ਹਾਲੀਵੁੱਡ ਦੀਆਂ ਫ਼ਿਲਮਾਂ ‘ਚ ਵੀ ਅਦਾਕਾਰੀ ਕਰਦੀ ਹੋਈ ਦਿਖਾਈ ਦੇਵੇਗੀ ।

 

View this post on Instagram

 

A post shared by Neeru Bajwa (@neerubajwa)


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network