
Neeru Bajwa news: ਪਾਲੀਵੁੱਡ ਜਗਤ ਦੀ ਖ਼ੂਬਸੂਰਤ ਤੇ ਸੁਪਰ ਫਿੱਟ ਅਦਾਕਾਰਾ ਨੀਰੂ ਬਾਜਵਾ ਜੋ ਕਿ ਸੋਸ਼ਲ ਮੀਡੀਆ ਉੱਤੇ ਕਾਫੀ ਸਰਗਰਮ ਰਹਿੰਦੀ ਹੈ। ਇਨ੍ਹੀਂ ਦਿਨੀਂ ਆਪਣੀ ਫ਼ਿਲਮ ‘ਸਨੋਅਮੈਨ’ ਨੂੰ ਲੈ ਕੇ ਖੂਬ ਚਰਚਾ ‘ਚ ਹੈ। ਦੋ ਦਸੰਬਰ ਨੂੰ ਰਿਲੀਜ਼ ਹੋਈ ਇਸ ਫ਼ਿਲਮ ਦਰਸ਼ਕਾਂ ਵੱਲੋਂ ਚੰਗਾ ਹੁੰਗਾਰਾ ਮਿਲ ਰਿਹਾ ਹੈ। ਕੁਝ ਸਮੇਂ ਪਹਿਲਾਂ ਹੀ ਨੀਰੂ ਬਾਜਵਾ ਨੇ ਆਪਣੀ ਖ਼ੂਬਸੂਰਤ ਤਸਵੀਰਾਂ ਵੀ ਸ਼ੇਅਰ ਕੀਤੀਆਂ ਨੇ, ਜੋ ਕਿ ਪ੍ਰਸ਼ੰਸਕਾਂ ਨੂੰ ਖੂਬ ਪਸੰਦ ਆ ਰਹੀਆਂ ਹਨ।

ਹੋਰ ਪੜ੍ਹੋ : ਵਿਆਹ ਦੀ ਪਹਿਲੀ ਵਰ੍ਹੇਗੰਢ ਮਨਾਉਣ ਲਈ ਪਤੀ ਨਾਲ ਹਿੱਲ ਸਟੇਸ਼ਨ ਪਹੁੰਚੀ ਕੈਟਰੀਨਾ, ਸੈਲੀਬ੍ਰੇਸ਼ਨ ਹੋਵੇਗਾ ਖਾਸ

ਨੀਰੂ ਬਾਜਵਾ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ਉੱਤੇ ਆਪਣੀ ਇੱਕ ਨਹੀਂ ਸਗੋਂ ਚਾਰ ਤਸਵੀਰਾਂ ਸਾਂਝੀਆਂ ਕੀਤੀਆਂ ਹਨ। ਇਨ੍ਹਾਂ ਤਸਵੀਰਾਂ ਨੂੰ ਸ਼ੇਅਰ ਕਰਦੇ ਉਨ੍ਹਾਂ ਨੇ ਲਿਖਿਆ ਹੈ- ‘ਮੇਰੇ ਆਪਣੇ ਸ਼ਹਿਰ ਵਿੱਚ ਇੱਕ ਸੈਲਾਨੀ ਬਣ ਕੇ…keep exploring yourself❤️’। ਇਸ ਪੋਸਟ ਵਿੱਚ ਦੇਖ ਸਕਦੇ ਹੋ ਨੀਰੂ ਬਾਜਵਾ ਆਪਣੀ ਦਿਲਕਸ਼ ਆਦਾਵਾਂ ਬਿਖੇਰਦੀ ਹੋਈ ਵੱਖ-ਵੱਖ ਪੋਜ਼ ਦੇ ਰਹੀ ਹੈ। ਪ੍ਰਸ਼ੰਸਕ ਇਸ ਪੋਸਟ ਉੱਤੇ ਖੂਬ ਪਿਆਰ ਲੁੱਟਾ ਰਹੇ ਹਨ।

ਜੇ ਗੱਲ ਕਰੀਏ ਨੀਰੂ ਬਾਜਵਾ ਦੇ ਵਰਕ ਫਰੰਟ ਦੀ ਤਾਂ ਉਹ ਲੰਬੇ ਸਮੇਂ ਤੋਂ ਪੰਜਾਬੀ ਮਨੋਰੰਜਨ ਜਗਤ ਵਿੱਚ ਐਕਟਿਵ ਹਨ। ਤਿੰਨ ਧੀਆਂ ਹੋਣ ਦੇ ਬਾਵਜੂਦ ਵੀ ਉਨ੍ਹਾਂ ਨੇ ਆਪਣੇ-ਆਪ ਨੂੰ ਸੁਪਰ ਫਿੱਟ ਰੱਖਿਆ ਹੈ। ਉਹ ਬੈਕ ਟੂ ਬੈਕ ਫ਼ਿਲਮਾਂ ਦੇ ਨਾਲ ਦਰਸ਼ਕਾਂ ਦਾ ਮਨੋਰੰਜਨ ਕਰ ਰਹੀ ਹੈ। ਬਹੁਤ ਜਲਦ ਨੀਰੂ ਬਾਜਵਾ ਹਾਲੀਵੁੱਡ ਅਤੇ ਬਾਲੀਵੁੱਡ ਫ਼ਿਲਮਾਂ ਵਿੱਚ ਵੀ ਨਜ਼ਰ ਆਵੇਗੀ।
View this post on Instagram