ਨੀਰੂ ਬਾਜਵਾ ਨੇ ਸ਼ੇਅਰ ਕੀਤੀਆਂ ਆਪਣੀ ਰੋਮਾਂਟਿਕ ਤਸਵੀਰਾਂ, ਫੈਨਜ਼ ਨੂੰ ਆ ਰਹੀਆਂ ਨੇ ਖੂਬ ਪਸੰਦ
ਪੰਜਾਬੀ ਇੰਡਸਟਰੀ ਦੀ ਬਾਕਮਾਲ ਅਦਾਕਾਰਾ ਨੀਰੂ ਬਾਜਵਾ ਨੇ ਬਿਤੇ ਦਿਨੀਂ ਆਪਣੇ ਇੰਸਟਾਗ੍ਰਾਮ ਅਕਾਉਂਟ ਉੱਤੇ ਆਪਣੀ ਖ਼ਾਸ ਤਸਵੀਰਾਂ ਦਾ ਇੱਕ ਫੋਟੋ ਕਲਾਜ ਬਣਾ ਕੇ ਆਪਣੇ ਫੈਨਜ਼ ਦੇ ਨਾਲ ਸ਼ੇਅਰ ਕੀਤਾ ਹੈ। ਜੀ ਹਾਂ ਇਨ੍ਹਾਂ ਤਸਵੀਰਾਂ ‘ਚ ਉਹ ਆਪਣੇ ਲਾਈਫ਼ ਪਾਟਨਰ ਦੇ ਨਾਲ ਰੋਮਾਂਟਿਕ ਮੂਡ ‘ਚ ਦਿਖਾਈ ਦੇ ਰਹੇ ਨੇ। ਇਹ ਕਲਾਜ ਸੋਸ਼ਲ ਮੀਡੀਆ ਉੱਤੇ ਖੂਬ ਸ਼ੇਅਰ ਹੋ ਰਿਹਾ ਹੈ।
ਨੀਰੂ ਬਾਜਵਾ ਨੇ ਪੋਸਟ ਕਰਦੇ ਹੋਏ ਲਿਖਿਆ ਹੈ, ‘ਮੇਰਾ ਵੈਲੇਂਨਟਾਈਨ ਡੇਅ’ ਨਾਲ ਹੀ ਉਨ੍ਹਾਂ ਨੇ ਆਪਣੇ ਪਤੀ ਨੂੰ ਟੈਗ ਵੀ ਕੀਤਾ ਹੈ। ਦਰਸ਼ਕਾਂ ਵੱਲੋਂ ਇਸ ਪੋਸਟ ਨੂੰ ਖੂਬ ਪਸੰਦ ਕੀਤਾ ਜਾ ਰਿਹਾ ਹੈ, ਹੁਣ ਤੱਕ ਇੱਕ ਲੱਖ ਤੋਂ ਵੱਧ ਲਾਈਕਸ ਮਿਲ ਚੁੱਕੇ ਹਨ।
View this post on Instagram
ਜੇ ਗੱਲ ਕਰੀਏ ਨੀਰੂ ਬਾਜਵਾ ਦੀ ਤਾਂ ਉਨ੍ਹਾਂ ਨੇ ਪਿਛਲੇ ਸਾਲ ਛੜਾ ਵਰਗੀ ਸੁਪਰ ਹਿੱਟ ਫ਼ਿਲਮ ਦਿੱਤੀ ਸੀ। ਜਿਸ 'ਚ ਉਹ ਦਿਲਜੀਤ ਦੋਸਾਂਝ ਦੇ ਨਾਲ ਸਿਲਵਰ ਸਕਰੀਨ ਸ਼ੇਅਰ ਕਰਦੇ ਹੋਏ ਨਜ਼ਰ ਆਏ ਸਨ। ਇਸ ਤੋਂ ਇਲਾਵਾ ਉਹ ਗੁਰਨਾਮ ਭੁੱਲਰ ਦੇ ਨਾਲ ‘ਕੋਕਾ’ ਫ਼ਿਲਮ ‘ਚ ਨਜ਼ਰ ਆਉਣਗੇ।